Skip to content
Independent perspectives. Global stories.
BREAKING

ਸੀ.ਪੀ.ਆਈ. ਲਿਬਰੇਸ਼ਨ ਵੱਲੋਂ ਮਜ਼ਦੂਰ ਮੁੱਦਿਆਂ ਨੂੰ ਲੈ ਕੇ ਡੀ.ਸੀ. ਦਫ਼ਤਰ ਅੱਗੇ ਵਿਸ਼ਾਲ ਧਰਨਾ

Share this story

ਬਰਨਾਲਾ, 19 ਅਗਸਤ (ਜਤਿੰਦਰ ਦਿਓਗਣ)-ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਵਲੋਂ ਮਜ਼ਦੂਰ ਮੁੱਦਿਆਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਅੱਗੇ ਧਰਨਾ ਦਿੱਤਾ ਗਿਆ। ਸੰਬੋਧਨ ਕਰਦਿਆਂ ਲਿਬਰੇਸ਼ਨ ਦੇ ਸੂਬਾ ਆਗੂ ਗੁਰਪ੍ਰੀਤ ਸਿੰਘ ਰੂੜੇਕੇ ਨੇ ਕਿਹਾ ਕਿ ਮਹਿੰਗਾਈ, ਭ੍ਰਿਸ਼ਟਾਚਾਰ ਤੇ ਬੇਰੁਜ਼ਗਾਰੀ ਹੱਦਾਂ ਟੱਪ ਚੁੱਕੀ ਹੈ, ਜਿਸ ਕਾਰਨ ਆਮ ਲੋਕਾਂ ਦਾ ਜਿਉਣਾ ਦੁੱਭਰ ਹੋ ਗਿਆ ਹੈ। ਸਰਕਾਰ ਚੋਣਾਂ ਸਮੇਂ ਕੀਤੇ ਵਾਅਦਿਆਂ ਤੋਂ ਭੱਜ ਗਈ ਹੈ। ਮੰਗ ਕੀਤੀ ਕਿ ਜ਼ਮੀਨ ਹੱਦਬੰਦੀ ਕਾਨੂੰਨ ਸਖ਼ਤੀ ਨਾਲ ਲਾਗੂ ਕਰਕੇ ਵਾਧੂ ਜ਼ਮੀਨ ਨੂੰ ਬੇਜ਼ਮੀਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਵਿਚ ਵੰਡੀਆਂ ਜਾਣ। ਮਜ਼ਦੂਰ ਮੁਕਤੀ ਮੋਰਚਾ ਦੇ ਆਗੂ ਮੱਖਣ ਰਾਮਗੜ੍ਹ ਨੇ ਕਿਹਾ ਕਿ ਪੰਜਾਬ ਅੰਦਰ ਪੁਲਿਸ ਅਤੇ ਅਫਸਰਸ਼ਾਹੀ ਰਾਜ ਕਰ ਰਹੀ ਹੈ, ਹੱਕ ਮੰਗਦੇ ਲੋਕਾਂ ਨੂੰ ਡੰਡੇ ਨਾਲ ਦਬਾਇਆ ਜਾ ਰਿਹਾ ਹੈ। ਉਹਨਾਂ ਬੇਘਰੇ ਤੇ ਬੇਜ਼ਮੀਨੇ ਲੋਕਾਂ ਲਈ ਪਲਾਟਾਂ ਦੀ ਮੰਗ ਕੀਤੀ। ਪ੍ਰਗਤੀਸ਼ੀਲ ਇਸਤਰੀ ਸਭਾ ਦੀ ਸੂਬਾ ਇੰਚਾਰਜ ਇਕਬਾਲ ਕੌਰ ਉਦਾਸੀ ਨੇ ਕਿਹਾ ਕਿ ਮੌਜੂਦਾ ਵਿਵਸਥਾ ਅੰਦਰ ਔਰਤ ਵਰਗ ਦੀ ਹਾਲਤ ਬਹੁਤ ਚਿੰਤਾਜਨਕ ਹੈ। ਗਰੀਬ, ਕੰਮਕਾਜੀ ਔਰਤਾਂ ਦੇ ਮਾਣ ਸਨਮਾਨ ਦੀ ਕੋਈ ਵੀ ਗਰੰਟੀ ਨਹੀਂ ਹੈ। ਸ਼ਿੰਦਰ ਕੌਰ ਹਰੀਗੜ੍ਹ, ਪਰਮਜੀਤ ਕੌਰ ਗੁੰਮਟੀ, ਕੌਰ ਸਹਿਜੜਾ, ਸਵਰਨ ਜੰਗੀਆਣਾ, ਸਿਗਾਰਾ ਸਿੰਘ ਚੁਹਾਣਕੇ, ਕੁਲਦੀਪ ਸਿੰਘ ਕੋਨਦੂਨਾ ਨੇ ਵੀ ਆਪਣੇ ਵਿਚਾਰ ਰੱਖੇ।

WRITTEN BY