Skip to content
Independent perspectives. Global stories.
BREAKING

ਕਾਰਗਿਲ ਦੇ ਸ਼ਹੀਦ ਦੀ ਬੇਟੀ ਨੂੰ ਰੇਪ ਦੀ ਧਮਕੀ ਵਿਰੁੱਧ ਏ.ਬੀ.ਵੀ.ਪੀ. ’ਤੇ ਵਰ੍ਹੇ ਕੈਪਟਨ

Share this story

ਚੰਡੀਗੜ੍ਹ, 27 ਫਰਵਰੀ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਯੂਨੀਵਰਸਿਟੀ ਦੀ ਵਿਦਿਆਰਥਣ ਨੂੰ ਬਲਾਤਕਾਰ ਦੀ ਸ਼ਰਮਨਾਕ ਤੇ ਘਟੀਆ ਧਮਕੀ ਦੇਣ ਵਾਲੀ ਸੱਜੀ ਪੰਥੀ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਦੀ ਨਿੰਦਾ ਕੀਤੀ ਹੈ, ਜਿਸ ਵਿਦਿਆਰਥਣ ਨੇ ਹਾਲੇ ‘ਚ ਰਾਮਜਸ ਕਾਲਜ ‘ਚ ਹਿੰਸਾ ਕਰਨ ਖਿਲਾਫ ਵਿਦਿਆਰਥੀ ਸੰਗਠਨ ਖਿਲਾਫ ਕਦਮ ਚੁੱਕਿਆ ਸੀ।ਇਸ ਲੜੀ ਹੇਠ, ਕਾਰਗਿਲ ਦੇ ਸ਼ਹੀਦ ਕੈਪਟਨ ਮਨਦੀਪ ਸਿੰਘ ਦੀ ਬੇਟੀ ਗੁਰਮੇਹਰ ਕੌਰ ਵੱਲੋਂ ਰਾਮਜਸ ਕਾਲਜ ਦੀ ਘਟਨਾ ‘ਤੇ ਬਹਾਦਰੀ ਭਰਿਆ ਪੱਖ ਰੱਖਣ ਤੋਂ ਬਾਅਦ ਉਸਨੂੰ ਮਿੱਲ ਰਹੀਆਂ ਬਲਾਤਕਾਰ ਤੇ ਹਿੰਸਾ ਦੀਆਂ ਧਮਕੀਆਂ ਦੇ ਦੋਸ਼ ਨੂੰ ਲੈ ਕੇ ਜ਼ੋਰਦਾਰ ਪ੍ਰਤੀਕ੍ਰਿਆ ਜਾਹਿਰ ਕਰਦਿਆਂ, ਕੈਪਟਨ ਅਮਰਿੰਦਰ ਨੇ ਕਿਹਾ ਕਿ ਏ.ਬੀ.ਵੀ.ਪੀ ਤੇ ਉਸਦੇ ਆਕਾਵਾਂ ਨੂੰ ਇਸ ਘਿਣੌਣੇ ਵਤੀਰੇ ‘ਤੇ ਸ਼ਰਮ ਮਹਿਸੂਸ ਕਰਨੀ ਚਾਹੀਦੀ ਹੈ। ਕੈਪਟਨ ਅਮਰਿੰਦਰ ਨੇ ਕਿਹਾ ਕਿ ਇਸ ਲੜਕੀ ਦੇ ਪਿਤਾ ਨੇ ਕਾਰਗਿਲ ਯੁੱਧ ਦੌਰਾਨ ਦੇਸ਼ ਲਈ ਕੁਰਬਾਨੀ ਦਿੱਤੀ ਸੀ ਅਤੇ ਹੁਣ ਉਸਨੂੰ ਸਹੀ ਕਦਮ ਲਈ ਪ੍ਰਤਾੜਤ ਕੀਤਾ ਜਾ ਰਿਹਾ ਹੈ।

WRITTEN BY