ਪਟਿਆਲਾ, 26 ਫਰਵਰੀ (ਪੰਜਾਬ ਟਾਇਮਜ਼ ਬਿਊਰੋ)- ਜ਼ਿਲ੍ਹਾ ਪਟਿਆਲਾ ਦੀ ਰਾਜਪੁਰਾ ਵਿਖੇ ਇੱਕ ਅਦਾਲਤ ਨੇ ਇਨੈਲੋ ਆਗੂ ਅਭੈ ਸਿੰਘ ਚੌਟਾਲਾ ਸਮੇਤ 75 ਲੋਕਾਂ ਨੂੰ ਰਿਹਾਅ ਕਰਨ ਦੇ ਹੁਕਮਾਂ ਪਿੱਛੋਂ ਉਨ੍ਹਾਂ ਨੂੰ ਪੰਜਾਬ ਪੁਲਿਸ ਵੱਲੋਂ ਚੰਡੀਗੜ੍ਹ ਲਿਜਾ ਕੇ ਆਜ਼ਾਦ ਕਰ ਦਿੱਤਾ ਗਿਆ। 23 ਫਰਵਰੀ ਨੂੰ ਸਤਲੁਜ-ਯਮਨਾ ਲਿੰਕ ਨਹਿਰ ਦੀ ਖ਼ੁਦਾਈ ਕਰਨ ਲਈ ਧਾਰਾ 144 ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਪੰਜਾਬ ਪੁਲਿਸ ਨੇ ਸ਼ੰਭੂ ਬਾਰਡਰ ਤੋਂ ਗ੍ਰਿਫ਼ਤਾਰ ਕਰਕੇ ਪਟਿਆਲਾ ਜੇਲ੍ਹ ਵਿੱਚ ਰੱਖਿਆ ਗਿਆ ਸੀ। ਅਭੈ ਸਿੰਘ ਚੌਟਾਲਾ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ ਹੁਣ ਇਸ ਮੁੱਦੇ ’ਤੇ ਸੰਸਦ ਦਾ ਘਿਰਾਓ ਕਰੇਗੀ।



