Skip to content
Independent perspectives. Global stories.
BREAKING

ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਮੁਕੰਮਲ ਪੜਤਾਲ ਉਪਰੰਤ ਹੀ ਗੁਰੂ-ਘਰਾਂ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦਿੱਤੇ ਜਾਣਗੇ : ਪ੍ਰੋ. ਬਡੂੰਗਰ

Share this story

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਦਬ ਸਤਿਕਾਰ ਲਈ ਮਾਝਾ, ਮਾਲਵਾ ਤੇ ਦੁਆਬਾ ਅਧਾਰਿਤ ਤਿੰਨ ਕੇਂਦਰ ਬਣਾਏ ਜਾਣਗੇ
ਦੋਰਾਹਾ (ਲੁਧਿਆਣਾ), 27 ਫਰਵਰੀ (ਪੰਜਾਬ ਟਾਇਮਜ਼ ਬਿਊਰੋ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਨੂੰ ਮੁੱਖ ਰੱਖਦਿਆਂ ਹੋਇਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੈਂਬਰ ਸਾਹਿਬਾਨ ਦੀ ਅਗਵਾਈ ਹੇਠ ਸੰਗਤਾਂ ਨੂੰ ਸੁਚੇਤ ਕਰਨ ਲਈ ਜ਼ੋਰਦਾਰ ਮੁਹਿੰਮ ਆਰੰਭੀ ਜਾਵੇਗੀ ਅਤੇ ਵੱਖ-ਵੱਖ ਥਾਵਾਂ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਪਹੁੰਚਾਉਣ ਲਈ ਪੰਜਾਬ ਅੰਦਰ ਮਾਝਾ, ਮਾਲਵਾ ਤੇ ਦੁਆਬਾ ਵਿਖੇ ਤਿੰਨ ਕੇਂਦਰ ਸਥਾਪਤ ਕੀਤੇ ਜਾਣਗੇ।  ਇਹ ਫੈਸਲਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਦੇਗਸਰ ਸਾਹਿਬ ਪਾ: ਛੇਵੀਂ ਅਤੇ ਦਸਵੀਂ ਕਟਾਣਾ ਸਾਹਿਬ (ਲੁਧਿਆਣਾ) ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਲਿਆ ਗਿਆ। ਕਮੇਟੀ ਦੇ ਜਨਰਲ ਸਕੱਤਰ ਸ. ਅਮਰਜੀਤ ਸਿੰਘ ਚਾਵਲਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮੁਕੰਮਲ ਅਦਬ ਸਤਿਕਾਰ ਲਈ ਵਚਨਬੱਧ ਹੈ ਅਤੇ ਇਸੇ ਤਹਿਤ ਫੈਸਲਾ ਕੀਤਾ ਗਿਆ ਹੈ ਕਿ ਪਾਵਨ ਸਰੂਪਾਂ ਲਈ ਪੁੱਜਦੀਆਂ ਮੰਗਾਂ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨ ਸਬੰਧਤ ਸਥਾਨ ’ਤੇ ਜਾ ਕੇ ਪ੍ਰਕਾਸ਼ ਅਸਥਾਨ, ਸੁੱਖ ਆਸਣ ਸਥਾਨ ਸਮੇਤ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨਾਲ ਅਦਬ ਸਤਿਕਾਰ ਸਬੰਧੀ ਗੱਲਬਾਤ ਕਰਨ ਤੋਂ ਬਾਅਦ ਪਾਵਨ ਸਰੂਪ ਦੇਣ ਲਈ ਸਿਫਾਰਸ਼ ਕਰਨਗੇ। ਇਸ ਤੋਂ ਬਾਅਦ ਹੀ ਪਾਵਨ ਸਰੂਪ ਭੇਜੇ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਅੰਦਰ ਮਾਝਾ, ਮਾਲਵਾ ਅਤੇ ਦੋਆਬਾ ਵਿਖੇ ਤਿੰਨ ਕੇਂਦਰ ਬਣਾਏ ਜਾਣਗੇ ਜਿਥੋਂ ਸੰਗਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਪ੍ਰਾਪਤ ਕਰ ਸਕਣਗੀਆਂ। ਉਨ੍ਹਾਂ ਅੱਗੇ ਦੱਸਿਆ ਕਿ ਆਪਣੀਆਂ ਲਿਖਤਾਂ ਦੁਆਰਾ ਸਿੱਖ ਸਾਹਿਤ ਵਿਚ ਜ਼ਿਕਰਯੋਗ ਯੋਗਦਾਨ ਪਾਉਣ ਵਾਲੇ ਉੱਘੇ ਲੇਖਕ ਪ੍ਰੋ: ਪਿਆਰਾ ਸਿੰਘ ਪਦਮ, ਸ਼ਹੀਦ ਭਾਈ ਗੁਰਦੇਵ ਸਿੰਘ ਕਾਉਂਕੇ ਅਤੇ ਡੱਬਵਾਲੀ ਕਾਂਡ ਵਿਚ ਸ਼ਹੀਦ ਹੋਏ ਭਾਈ ਹਰਮਿੰਦਰ ਸਿੰਘ ਦੀ ਤਸਵੀਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਕੇਂਦਰ ਸਿੱਖ ਅਜਾਇਬ ਘਰ ਵਿਖੇ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਸ. ਚਾਵਲਾ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਸ. ਹਰਚਰਨ ਸਿੰਘ ਦੀ ਸਵੈਇੱਛਾ ਅਨੁਸਾਰ ਜਨਵਰੀ 2017 ਤੋਂ ਉਨ੍ਹਾਂ ਦੀ ਤਨਖਾਹ 3 ਲੱਖ ਦੀ ਬਜਾਏ 1 ਲੱਖ ਰੁਪਏ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਮੀਰੀ ਪੀਰੀ ਮੈਡੀਕਲ ਕਾਲਜ ਸ਼ਾਹਬਾਦ ਮਾਰਕੰਡਾ (ਹਰਿਆਣਾ) ਲਈ 2 ਕਰੋੜ ਰੁਪਏ ਦੀ ਸਹਾਇਤਾ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਭਾਈ ਚਾਵਲਾ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ ਮੌਕੇ ਸੰਗਤਾਂ ਦੀ ਵੱਡੀ ਗਿਣਤੀ ਵਿਚ ਆਮਦ ਦੇ ਮੱਦੇਨਜ਼ਰ ਉਨ੍ਹਾਂ ਦੇ ਠਹਿਰਾਉ ਲਈ ਆਰਜ਼ੀ ਤੌਰ ’ਤੇ ਟੈਂਟ ਲਗਾਉਣ ਦਾ ਫੈਸਲਾ ਵੀ ਕੀਤਾ ਗਿਆ ਹੈ। ਲੰਗਰ ਦੀ ਨਵੀਂ ਬਣੀ ਇਮਾਰਤ ਲਈ ਦੋ ਲਿਫਟਾਂ ਲਗਾਉਣ ਨੂੰ ਪ੍ਰਵਾਨਗੀ ਵੀ ਦਿੱਤੀ ਗਈ। ਇਸ ਮੌਕੇ ਸ. ਬਲਦੇਵ ਸਿੰਘ ਕਾਇਮਪੁਰ ਸੀਨੀਅਰ ਮੀਤ ਪ੍ਰਧਾਨ, ਬਾਬਾ ਬੂਟਾ ਸਿੰਘ ਜੂਨੀਅਰ ਮੀਤ ਪ੍ਰਧਾਨ, ਸ. ਅਮਰਜੀਤ ਸਿੰਘ ਚਾਵਲਾ ਜਨਰਲ ਸਕੱਤਰ, ਅੰਤ੍ਰਿੰਗ ਕਮੇਟੀ ਮੈਂਬਰ ਸ. ਗੁਰਚਰਨ ਸਿੰਘ ਗਰੇਵਾਲ, ਭਾਈ ਰਾਮ ਸਿੰਘ ਅੰਮ੍ਰਿਤਸਰ, ਸ: ਜੈਪਾਲ ਸਿੰਘ ਮੰਡੀਆਂ, ਸ: ਸੁਰਜੀਤ ਸਿੰਘ ਭਿੱਟੇਵੱਡ, ਸ: ਨਿਰਮਲ ਸਿੰਘ ਹਰਿਆਓ, ਸ: ਕੁਲਵੰਤ ਸਿੰਘ ਮੰਨਣ, ਸ: ਬਲਵਿੰਦਰ ਸਿੰਘ ਵੇਈਂਪੂਈ, ਸ: ਗੁਰਮੇਲ ਸਿੰਘ ਸੰਗਤਪੁਰਾ, ਸ. ਸਤਪਾਲ ਸਿੰਘ ਤਲਵੰਡੀ ਭਾਈ ਤੇ ਸ: ਸੁਰਜੀਤ ਸਿੰਘ ਕਾਲਾਬੂਲਾ, ਸ. ਹਰਚਰਨ ਸਿੰਘ ਮੁੱਖ ਸਕੱਤਰ, ਡਾ. ਰੂਪ ਸਿੰਘ ਸਕੱਤਰ, ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾਕੋਹਨਾ, ਡਾ. ਪਰਮਜੀਤ ਸਿੰਘ ਸਰੋਆ, ਸ. ਕੇਵਲ ਸਿੰਘ, ਸ. ਰਣਜੀਤ ਸਿੰਘ ਤੇ ਸ. ਮਹਿੰਦਰ ਸਿੰਘ ਆਹਲੀ ਵਧੀਕ ਸਕੱਤਰ, ਸ. ਕੁਲਵਿੰਦਰ ਸਿੰਘ ਰਮਦਾਸ ਮੀਤ ਸਕੱਤਰ ਮੀਡੀਆ, ਸ. ਸੁਖਵਿੰਦਰ ਸਿੰਘ ਗਰੇਵਾਲ ਮੈਨੇਜਰ ਗੁਰਦੁਆਰਾ ਦੇਗਸਰ ਸਾਹਿਬ, ਸ. ਕਰਮਬੀਰ ਸਿੰਘ ਕਿਆਮਪੁਰ, ਸ. ਬਲਕਾਰ ਸਿੰਘ ਜੌੜਾ, ਸ. ਪਰਮਦੀਪ ਸਿੰਘ ਤੇ ਸ. ਗੁਰਚਰਨ ਸਿੰਘ ਇੰਚਾਰਜ, ਸ. ਹਰਜਿੰਦਰ ਸਿੰਘ ਅਤੇ ਹੋਰ ਹਾਜ਼ਰ ਸਨ।

WRITTEN BY