Skip to content
Independent perspectives. Global stories.
BREAKING

ਨਿਰਮਲੇ ਸੰਤਾਂ ਨੇ ਹੋਲਾ ਮਹੱਲਾ ਤੋਂ ਪਹਿਲਾਂ ਪਹਿਲਾਂ ਇਹ ਸੜ੍ਹਕ ਨਵੀਂ ਬਣਾਉਣ ਲਈ ਸਰਕਾਰ ਨੂੰ ਕੀਤੀ ਅਪੀਲ

Share this story

ਸ੍ਰੀ ਅਨੰਦਪੁਰ ਸਾਹਿਬ,  28 ਫਰਵਰੀ (ਦਵਿੰਦਰਪਾਲ ਸਿੰਘ)- ਸਿੱਖਾਂ ਦੇ ਕੋਮੀ ਤਿਉਹਾਰ ਹੋਲਾ ਮਹੱਲਾ ਨੂੰ ਭਾਵੇਂ ਸਿਰਫ 8 ਦਿਨ ਬਾਕੀ ਰਹਿ ਗਏ ਹਨ ਪਰ ਗੜ੍ਹਸ਼ੰਕਰ ਤੋਂ ਸ੍ਰੀ ਅਨੰਦਪੁਰ ਸਾਹਿਬ ਆਉਂਦੀ ਮੁੱਖ ਸੜ੍ਹਕ , ਜਿਸਦੀ ਹਾਲਤ ਐਨੀ ਜਿਆਦਾ ਖਰਾਬ ਹੈ ਕਿ ਬਿਆਨ ਨਹੀਂ ਕੀਤੀ ਜਾ ਸਕਦੀ ਨੂੰ ਠੀਕ ਕਰਨ ਲਈ ਪੰਜਾਬ ਸਰਕਾਰ ਵੱਲੋਂ ਕੋਈ ਉਪਰਾਲਾ ਨਹੀਂ ਕੀਤਾ ਜਾ ਰਿਹਾ , ਜਿਸ ਕਾਰਨ ਜਿੱਥੇ ਆਮ ਲੋਕ ਸਰਕਾਰ ਦੇ ਇਸ ਰਵੱਈਏ ਤੋਂ ਦੁਖੀ ਹਨ ਉ¤ਥੇ ਹੀ ਮਾਨਯੋਗ ਸਮੂਹ ਸੰਤ ਸਮਾਜ ਵੱਲੋਂ ਵੀ ਸਰਕਾਰ ਦੇ ਇਸ ਰੁੱਖੇ ਰਵੱਈਏ ਤੇ ਹੈਰਾਨੀ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ । ਇਸ ਸਬੰਧੀ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਾਚੀਨ ਨਿਰਮਲ ਮਹਾਂ ਮੰਡਲ (ਰਜਿ) ਦੇ ਪ੍ਰਧਾਨ ਸੰਤ ਤੇਜਾ ਸਿੰਘ ਨੇ ਕਿਹਾ ਕਿ ਸਿੱਖਾਂ ਦੇ ਜਨਮ ਅਸਥਾਨ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਜਾਣ ਵਾਲਿਆਂ ਵਿੱਚੋਂ ਬਹੁਤ ਵੱਡੀ ਗਿਣਤੀ ਚ’ ਸੰਗਤਾਂ ਇਸ ਸੜ੍ਹਕ ਤੋਂ ਹੋਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਦੀਆਂ ਹਨ ਪ੍ਰੰਤੂ ਇਸ ਸੜ੍ਹਕ ਦੀ ਹਾਲਤ ਐਨੀ ਜਿਆਦਾ ਮਾੜੀ ਹੈ ਕਿ ਸ਼ਾਇਦ ਪੂਰੇ ਪੰਜਾਬ ਦੇ ਵਿੱਚ ਅਜਿਹੀ ਮਾੜੀ ਸੜ੍ਹਕ ਕੋਈ ਨਾਂ ਹੋਵੇ । ਉਨ੍ਹਾਂ ਕਿਹਾ ਕਿ ਇਸ ਸੜ੍ਹਕ ਤੇ ਹਰ ਰੋਜ਼ ਭਿਅਨਕ ਸੜ੍ਹਕ ਹਾਦਸੇ ਹੋ ਰਹੇ ਹਨ, ਜਿਸ ਕਾਰਨ ਸੂਬੇ ਦੇ ਲੋਕ ਅਜਾਈਂ ਹੀ ਆਪਣੀਆਂ ਜਾਨਾਂ ਗੁਆ ਰਹੇ ਹਨ ਪਰ ਸ਼ਾਇਦ ਪੰਜਾਬ ਸਰਕਾਰ ਨੂੰ ਇਸਦਾ ਕੋਈ ਫਰਕ ਨਹੀਂ ਪੈਂਦਾ । ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਦੀਆਂ ਗੱਲਾਂ ਕਰਨ ਵਾਲਿਆਂ ਨੂੰ ਇੱਕ ਵਾਰ ਇਸ ਸੜ੍ਹਕ ਤੋਂ ਜਰੂਰ ਲੰਘਣਾ ਚਾਹੀਦਾ ਹੈ ਤਾਂ ਕਿ ਉਨ੍ਹਾਂ ਨੁੰ ਪਤਾ ਲੱਗ ਸਕੇ ਕਿ ਇਸ ਖੇਤਰ ਦੇ ਲੋਕ ਕਿਨ੍ਹਾਂ ਹਾਲਾਤਾਂ ਵਿੱਚੋਂ ਗੁਜਰ ਰਹੇ ਹਨ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਹੋਲਾ ਮਹੱਲਾ ਨੂੰ ਹੁਣ ਬਹੁਤ ਥੋੜੇ ਦਿਨ ਬਾਕੀ ਰਹਿ ਗਏ ਹਨ, ਇਸ ਲਈ ਜਲਦੀ ਤੋਂ ਜਲਦੀ ਇਸ ਸੜ੍ਹਕ ਦੀ ਹਾਲਤ ਸੁਧਾਰੀ ਜਾਵੇ ਤਾਂ ਕਿ ਦੇਸ਼ ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਨੂੰ ਕੋਈ ਪ੍ਰੇਸ਼ਾਨੀ ਨਾਂ ਹੋਵੇ। ਜਿਕਰਯੋਗ ਹੈ ਕਿ ਸਿੱਖ ਧਰਮ ਦੇ ਦੋ ਤਖਤਾਂ ਸ੍ਰੀ ਅਕਾਲ ਤਖਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੂੰ ਆਪਸ ਵਿੱਚ ਜੋੜਦੀ ਗੜ੍ਹਸ਼ੰਕਰ – ਸ੍ਰੀ ਅਨੰਦਪੁਰ ਸਾਹਿਬ ਮੁੱਖ ਸੜ੍ਹਕ ਦੀ ਬਹੁਤ ਜਿਆਦਾ ਖਸਤਾ ਹਾਲਤ ਵੱਲ ਭਾਵੇਂ ਮੀਡੀਆਂ ਵੱਲੋਂ ਸਰਕਾਰ ਦਾ ਬਾਰ ਬਾਰ ਧਿਆਨ ਦਿਵਾਇਆ ਜਾਂਦਾ ਰਿਹਾ ਹੈ ਪ੍ਰੰਤੂ ਪਿਛਲੇ 10 ਸਾਲਾਂ ਤੋਂ ਸੂਬੇ ਅੰਦਰ ਰਾਜ ਕਰ ਰਹੀ ਪਾਰਟੀ ਜੋ ਆਪਣੇ ਆਪ ਨੂੰ ਪੰਥਕ ਪਾਰਟੀ ਅਖਵਾਉਂਦੀ ਨਹੀਂ ਥੱਕਦੀ ਨੇ ਆਪਣੇ 10 ਸਾਲਾਂ ਦੇ ਰਾਜ ਦੋਰਾਨ ਦੋ ਤਖਤ ਸਾਹਿਬਾਨਾਂ ਨੁੰ  ਆਪਸ ਵਿੱਚ ਜੋੜਦੀ ਇਸ ਸੜ੍ਹਕ ਵੱਲ ਕਦੇ ਕੋਈ ਧਿਆਨ ਨਹੀਂ ਦਿੱਤਾ, ਜਿਸ ਕਾਰਨ ਹੁਣ ਇਸ ਸੜ੍ਹਕ ਦਾ ਐਨਾ ਜ਼ਿਆਦਾ ਮਾੜਾ ਹਾਲ ਹੋ ਚੁੱਕਾ ਹੈ ਕਿ ਖੱਡਿਆਂ ਵਿੱਚੋਂ ਪਤਾ ਹੀ ਨਹੀਂ ਲੱਗਦਾ ਕਿ ਸੜ੍ਹਕ ਕਿੱਥੇ ਹੈ। ਇਸ ਮੌਕੇ ਸੰਤ ਤੇਜਾ ਸਿੰਘ ਜੀ ਨਾਲ ਸੰਤ ਪਾਲ ਸਿੰਘ ਲੋਹੀਆਂ, ਸੰਤ ਪ੍ਰੀਤਮ ਸਿੰਘ ਡੁਮੇਲੀ ਵਾਲੇ, ਸੰਤ ਸੁਖਵੰਤ ਸਿੰਘ, ਸੰਤ ਪ੍ਰੀਤਮ ਸਿੰਘ ਬਾੜੀਆਂ, ਸੰਤ ਅਮਰੀਕ ਸਿੰਘ, ਮਹੰਤ ਬਲਵੰਤ ਸਿੰਘ, ਮਹੰਤ ਗੋਪਾਲ ਸਿੰਘ ਕੋਠਾਰੀ, ਮਹੰਤ ਗੁਰਬਚਨ ਸਿੰਘ ਸੁੱਖੀ, ਅਰੁਣਜੀਤ ਸਿੰਘ ਆਦਿ ਵੀ ਹਾਜ਼ਰ ਸਨ।

WRITTEN BY