Skip to content
Independent perspectives. Global stories.
BREAKING

ਹੋਲੇ ਮਹੱਲੇ ਦੌਰਾਨ ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ’ਚ ਸ਼ਰਾਬ ਦੇ ਠੇਕੇ ਬੰਦ ਰਹਿਣਗੇ : ਡੀਸੀ

Share this story

ਸ੍ਰੀ ਅਨੰਦਪੁਰ ਸਾਹਿਬ, 2 ਮਾਰਚ (ਦਵਿੰਦਰਪਾਲ ਸਿੰਘ, ਅੰਕੁਸ਼)- ਸ਼੍ਰੀ ਕਰਨੇਸ਼ ਸ਼ਰਮਾ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਨੇ  ਜਾਬਤਾ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਹੋਲੇ ਮਹੱਲੇ ਦੇ ਤਿਓਹਾਰ ਦੌਰਾਨ 8 ਮਾਚ ਤੋਂ 13 ਮਾਰਚ ਤੱਕ ਸ਼੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ਦੇ ਪੰਜ ਕਿਲੋਮੀਟਰ ਦੇ ਘੇਰੇ ਅੰਦਰ ਆਉਣ ਵਾਲੇ ਸਾਰੇ ਸ਼ਰਾਬ ਦੇ ਠੇਕੇ ਬੰਦ ਰੱਖਣ  ਦੇ ਹੁਕਮ ਜਾਰੀ ਕੀਤੇ ਹਨ ।ਇੰਨਾ ਹੁਕਮਾਂ ਅਨੁਸਾਰ 8 ਮਾਰਚ ਤੋਂ 10 ਮਾਰਚ ਤੱਕ ਸ਼੍ਰੀ ਕੀਰਤਪੁਰ ਸਾਹਿਬ ਅਤੇ 11 ਤੋਂ 13 ਮਾਰਚ ਤੋਂ ਸ਼੍ਰੀ ਅਨੰਦਪੁਰ ਸਾਹਿਬ  ਦੇ 5 ਕਿਲੋਮੀਟਰ ਦੇ ਘੇਰੇ ਅੰਦਰ ਆਉਣ ਵਾਲੇ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਇਹ ਹੁਕਮ ਇਸ ਲਈ ਜਾਰੀ ਕੀਤੇ ਗਏ ਹਨ ਕਿਉਂਕਿ ਹੋਲੇ ਮੁਹੱਲੇ ਦਾ ਰਿਵਾਇਤੀ ਤਿਉੂਹਾਰ ਕੀਰਤਪੁਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ 8 ਮਾਰਚ ਤੋਂ 13 ਮਾਰਚ ਤੱਕ  ਮਨਾਇਆ ਜਾ ਰਿਹਾ ਹੈ। ਹਰ ਸਾਲ ਦੀ ਤਰ੍ਹਾਂ ਲੱਖਾ ਸ਼ਰਧਾਲੂ ਇਸ ਮੌਕੇ ਤੇ ਧਾਰਮਿਕ ਭਾਵਨਾਵਾਂ ਨਾਲ ਇਹਨਾਂ ਨਗਰਾਂ ਵਿੱਚ ਆਉਣਗੇ ਅਤੇ ਅਜਿਹੇ ਧਾਰਮਿਕ ਸਮਾਗਮਾਂ ਉ¤ਤੇ ਸ਼ਰਾਬ ਪੀ ਕੇ ਆਉਣ ਵਾਲੇ ਵਿਅੱਕਤੀ ਸ਼ਰਾਧਾਲੂਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾ ਸਕਦੇ ਹਨ ਅਤੇ ਇਸ ਦੇ ਨਾਲ ਹੀ ਅਮਨ ਅਤੇ ਕਾਨੂੰਨ ਦੀ ਸਥਿਤੀ ਵੀ ਭੰਗ ਕਰ ਸਕਦੇ ਹਨ।

WRITTEN BY