ਚੰਡੀਗੜ੍ਹ- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਸ੍ਰੀ ਐੱਚ.ਐੱਸ ਫੂਲਕਾ ਨੇ ਅੱਜ ਚੰਡੀਗੜ੍ਹ ‘ਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਸ਼ਾਰਧਾ-ਯਮੁਨਾ ਲਿੰਕ ਨਹਿਰ ਬਣਾ ਕੇ ਹਰਿਆਣਾ ਨੂੰ ਪਾਣੀ ਦੇਵੇ। ਉਨ੍ਹਾਂ ਕਿਹਾ ਕਿ 2002 ‘ਚ ਸੁਪਰੀਮ ਕੋਰਟ ਨੇ ਇਸ ਨਹਿਰ ਨੂੰ ਪੂਰਾ ਕਰਨ ਲਈ ਕੇਂਦਰ ਨੂੰ ਕਿਹਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਆਪ ਦੀ ਸਰਕਾਰ ਬਣਨ ‘ਤੇ ਐੱਸ.ਵਾਈ.ਐੱਲ ਨਹਿਰ ਨਹੀਂ ਬਣਨ ਦਿੱਤੀ ਜਾਵੇਗੀ।ਫੂਲਕਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਐਸ ਵਾਈ ਐਲ ਮੁੱਦੇ ਨੂੰ ਸੁਲਝਾਉਣ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਦੇ ਨਾਲ ਹੀ ਪੰਜਾਬ ਦੀ ਮੌਜੂਦਾ ਸਰਕਾਰ ’ਤੇ ਹਮਲਾ ਕਰਦਿਆਂ ਕਿਹਾ ਕਿ ਇੱਕ ਹੋਰ ਸ਼ੈਲ਼ ਹੈ ਜੋ ਉਤਰਾਂਖੰਡ ਤੋ ਹਰਿਆਣੇ ਵਿੱਚ ਆਉਣੀ ਹੈ ਜਿਸ ਨਾਲ ਹਰਿਆਣੇ ਦੀ ਲੋੜ ਪੂਰੀ ਹੋ ਸਕਦੀ ਹੈ ਪਰ ਪੰਜਾਬ ਦੀ ਮੌਜੂਦਾ ਸਰਕਾਰ ਨੇ ਇਹ ਮੁੱਦਾ ਮੋਦੀ ਸਰਕਾਰ ਕੋਲ ਚੁੱਕਣ ਦੀ ਕੋਸ਼ਿਸ ਹੀ ਨਹੀਂ ਕੀਤੀ । ਜਿਸ ਨਾਲ ਪੰਜਾਬ ਨੂੰ ਆਪਣੇ ਹੱਕਾਂ ਲਈ ਸੰਘਰਸ਼ ਕਰਨਾ ਪੈ ਰਿਹਾ ਹੈ ਇਸ ਦੇ ਨਾਲ ਹੀ ਫੂਲਕਾ ਨੇ ਕਿਹਾ ਕਿ ਜੇਕਰ 11 ਮਾਰਚ ਦੇ ਨਤੀਜਿਆਂ ਤੋਂ ਬਾਅਦ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਉਹ ਪੰਜਾਬ ਦਾ ਲੋਕਾਂ ਨਾਲ ਇੱਕ ਵਾਅਦਾ ਕਰਦੇ ਹਨ ਕਿ ਪੰਜਾਬ ਦੇ ਪਾਣੀ ਦੀ ਇੱਕ ਵੀ ਬੂੰਦ ਵੀ ਬਾਹਰ ਨਹੀਂ ਜਾਣ ਦਿੱਤੀ ਜਾਵੇਗੀ।



