Skip to content
Independent perspectives. Global stories.
BREAKING

ਲੋਕਾਂ ਦਾ ਫ਼ਤਵਾ ਪ੍ਰਵਾਨ ਹੋਵੇ

Share this story

ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ 4 ਫਰਵਰੀ ਨੂੰ ਖਤਮ ਹੋ ਗਈਆਂ ਸਨ। ਲੋਕਾਂ ਵੱਲੋਂ ਦਿੱਤਾ ਗਿਆ ਮਤਦਾਨ ਈਵੀਐਮ ਮਸ਼ੀਨਾਂ ਵਿੱਚ ਬੰਦ ਪਿਆ ਹੈ। 11 ਮਾਰਚ ਨੂੰ ਦੂਸਰੇ ਚਾਰ ਰਾਜਾਂ ਉ¤ਤਰ ਪ੍ਰਦੇਸ਼, ਉ¤ਤਰਾਖੰਡ, ਗੋਆ ਅਤੇ ਮਨੀਪੁਰ ਦੇ ਨਾਲ ਹੀ ਵੋਟਾਂ ਦੀ ਗਿਣਤੀ ਦਾ ਕਾਰਜ ਹੋਣਾ ਹੈ। ਚੋਣ ਕਮਿਸ਼ਨ ਵੱਲੋਂ ਵੋਟਾਂ ਦੀ ਗਿਣਤੀ ਮੌਕੇ ਸੁਰ¤ਖਿਆ ਦੇ ਸਖ਼ਤ ਪ੍ਰਬੰਧ ਕਰਨ ਦੇ ਆਦੇਸ਼ ਦਿ¤ਤੇ ਹਨ।ਇਸੇ ਤਰ੍ਹਾਂ ਵੋਟਿੰਗ ਮਸ਼ੀਨਾਂ ਦੀ ਸੁਰ¤ਖਿਆ ਲਈ ਵਿਸ਼ੇਸ਼ ਪ੍ਰਬੰਧ ਕਰਨ ਸਮੇਤ ਗਿਣਤੀ ਕਰਨ ਵਾਲੇ ਸਟਾਫ ਦੀਆਂ ਨਿਯੁਕਤੀਆਂ ਲਈ ਵਿਸ਼ੇਸ਼ ਆਦੇਸ਼ ਦਿ¤ਤੇ ਹਨ। ਕਮਿਸ਼ਨ ਨੇ ਵੋਟਾਂ ਦੀ ਗਿਣਤੀ ਵੇਲੇ ਸਿਆਸੀ ਪਾਰਟੀਆਂ ਦੇ ਏਜੰਟਾਂ ਤੇ ਗਿਣਤੀ ਕਰਨ ਦੀ ਪ੍ਰਕਿਰਿਆ ਬਾਰੇ ਵੀ ਨਵੇਂ ਸਿਰਿਓਂ ਦਿਸ਼ਾ ਨਿਰਦੇਸ਼ ਭੇਜੇ ਹਨ।ਕਮਿਸ਼ਨ ਵੱਲੋਂ ਪੰਜ ਰਾਜਾਂ ‘ਚ ਬਣਾਏ ਵੋਟਾਂ ਦੀ ਗਿਣਤੀ ਲਈ ਕੁੱਲ 157 ਗਿਣਤੀ ਕੇਂਦਰ ਕਾਇਮ ਕੀਤੇ ਗਏ ਹਨ। ਪੰਜਾਬ ਵਿੱਚ ਵੋਟਾਂ ਦੀ ਗਿਣਤੀ 53, ਗੋਆ ’ਚ  2, ਯੂ. ਪੀ. ’ਚ 75, ਉ¤ਤਰਾਖੰਡ ’ਚ 15 ਅਤੇ ਮਨੀਪੁਰ ’ਚ 12 ਗਿਣਤੀ ਕੇਂਦਰ ਬਣਾਏ ਗਏ ਹਨ।  ਕਮਿਸ਼ਨ ਵੱਲੋਂ ਇਹ ਵੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਵੋਟਾਂ ਦੀ ਗਿਣਤੀ ਨੂੰ ਪੂਰੇ ਪਾਰਦਰਸ਼ੀ ਤਰੀਕੇ ਨਾਲ ਕੀਤਾ ਜਾਵੇ ਤਾਂ ਜੋਂ ਕਿਸੇ ਤਰ੍ਹਾਂ ਦਾ ਝਗੜਾ ਨਾ ਹੋਵੇ। ਸਾਰੇ ਚੋਣ ਅਧਿਕਾਰੀਆਂ ਨੇ ਸਮੁੱਚੇ ਪ੍ਰਬੰਧਾਂ ’ਤੇ ਨਿੱਜੀ ਤੌਰ ’ਤੇ ਨਜ਼ਰ ਰੱਖਣ ਲਈ ਵੀ ਆਦੇਸ਼ ਦਿੱਤੇ ਗਏ ਹਨ। ਸਾਰੀਆਂ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਵੀ ਇਸ ਸਬੰਧ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ। ਵੋਟਾਂ ਦੀ ਗਿਣਤੀ ਮੌਕੇ ਜਾਂ ਚੋਣ ਨਤੀਜਿਆਂ ਤੋਂ ਬਾਅਦ ਕਿਸੇ ਤਰ੍ਹਾਂ ਦਾ ਹਿੰਸਕ ਟਕਰਾਓ ਨਹੀਂ ਹੋਣਾ ਚਾਹੀਦਾ। ਸਾਰੀਆਂ ਧਿਰਾਂ ਨੂੰ ਬਹੁਤ ਹੀ ਠਰੰਮੇ ਅਤੇ ਸ਼ਾਂਤੀ ਨਾਲ ਲੋਕਾਂ ਵੱਲੋਂ ਦਿੱਤੇ ਫਤਵੇ ਨੂੰ ਪ੍ਰਵਾਨ ਕਰਨਾ ਚਾਹੀਦਾ ਹੈ। ਲੋਕਤੰਤਰ ’ਤੇ ਜਿੱਤ ਹਾਰ ਚੋਣ ਪ੍ਰਕਰਿਆ ਦਾ ਹਿੱਸਾ ਹੈ। ਲੋਕਾਂ ਦਾ ਫਤਵਾ ਹਮੇਸ਼ਾਂ ਹੀ ਸਤਿਕਾਰਯੋਗ ਹੁੰਦਾ ਹੈ। ਪੰਜਾਬ ਵਿੱਚ ਕੁਝ ਧਿਰਾਂ ਵੱਲੋਂ ਬੇਲੋੜੀ ਸਿਆਸੀ ਉਤੇਜਨਾ ਪੈਦਾ ਕੀਤੀ ਜਾ ਰਹੀ ਹੈ, ਜਿਸ ਤੋਂ ਸੂਚੇਤ ਰਹਿਣ ਦੀ ਜ਼ਰੂਰਤ ਹੈ। ਪੰਜਾਬ ਦੇ ਸਾਰੇ ਲੋਕਾਂ ਨੂੰ ਇਸ ਸਬੰਧ ਵਿੱਚ ਆਪਣੇ-ਆਪਣੇ ਪੱਧਰ ’ਤੇ ਚੌਕਸ ਰਹਿਣਾ ਚਾਹੀਦਾ ਹੈ ਤਾਂ ਜੋ ਸੂਬੇ ਵਿੱਚ ਕਿਸੇ ਤਰ੍ਹਾਂ ਦੇ ਮਾੜੇ ਅਤੇ ਟਕਰਾਅ ਵਾਲੇ ਹਾਲਾਤ ਨਾ ਬਣਨ। ਪੰਜਾਬ ਦੇ ਲੋਕਾਂ ਨੇ ਜਿਸ ਤਰ੍ਹਾਂ ਵੋਟਾਂ ਦੌਰਾਨ ਸ਼ਾਂਤੀ ਰੱਖੀ ਹੈ। ਉਮੀਦ ਕਰਨੀ ਚਾਹੀਦੀ ਹੈ ਕਿ ਉਹ ਚੋਣ ਨਤੀਜਿਆਂ ਸਮੇਂ ਵੀ ਇਸੇ ਤਰ੍ਹਾਂ ਸ਼ਾਂਤੀ ਦਾ ਮਾਹੌਲ ਬਣਾ ਕੇ ਸੂਬੇ ਦਾ ਨਾਮ ਉ¤ਚਾ ਕਰਨਗੇ। ਲੋਕਤੰਤਰ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਲਈ ਸ਼ਾਂਤੀ ਅਤੇ ਠਰੰਮੇ ਦਾ ਸਬੂਤ ਦੇਣਾ ਸਮੇਂ ਦੀ ਜ਼ਰੂਰਤ ਹੈ।
– ਬਲਜੀਤ ਸਿੰਘ ਬਰਾੜ

WRITTEN BY