Skip to content
Independent perspectives. Global stories.
BREAKING

ਸਰਕਾਰੀ ਸਕੂਲਾਂ ’ਚ ਦਿੱਤੀ ਜਾਵੇਗੀ ਬਿਹਤਰ ਸਿੱਖਿਆ : ਜਾਵਡੇਕਰ

Share this story

Javadekar1435186342 ਨਵੀਂ ਦਿੱਲੀ, 7 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਮਨੁੱਖੀ ਵਸੀਲੇ ਵਿਕਾਸ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਸਰਕਾਰੀ ਸਕੂਲਾਂ ’ਚ ਸਿੱਖਿਆ ਦੇ ਖਰਾਬ ਹੁੰਦੇ ਪੱਧਰ ’ਤੇ ਚਿੰਤਾ ਜ਼ਾਹਰ ਕਰਦੇ ਹੋਏ ਮੰਗਲਵਾਰ ਨੂੰ ਕਿਹਾ ਕਿ ਸਰਕਾਰ ਇਨ੍ਹਾਂ ਸਕੂਲਾਂ ’ਚ ਸਿੱਖਿਆ ਦੀ ਗੁਣਵੱਤਾ ਸੁਧਾਰਨ ਲਈ ਇਕ ਰੂਪਰੇਖਾ ਤਿਆਰ ਕਰ ਰਹੀ ਹੈ। ਸ਼੍ਰੀ ਜਾਵਡੇਕਰ ਨੇ ਇੱਥੇ ਰਾਸ਼ਟਰੀ ਸਿੱਖਿਆ ਯੋਜਨਾ ਅਤੇ ਪ੍ਰਸ਼ਾਸਨ ਯੂਨੀਵਰਸਿਟੀ ਵੱਲੋਂ ਆਯੋਜਿਤ ਪ੍ਰੋਗਰਾਮ ’ਚ ਕਿਹਾ ਕਿ ਇਸ ਸੰਬੰਧ ‘ਚ ਅਗਲੇ ਮਹੀਨੇ ਸਾਰੇ ਸੰਬੰਧਤ ਪੱਖਾਂ ਦਾ ਸੰਮੇਲਨ ਬੁਲਾਇਆ ਜਾਵੇਗਾ, ਜਿਸ ’ਚ ਕੋਈ ਨਤੀਜਾ ਕੱਢਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸਾਰੇ ਸਰਕਾਰੀ ਸਕੂਲਾਂ ਅਤੇ ਕਾਲਜਾਂ ‘ਚ ਨਵੀਨੀਕਰਨ ਨਾਲ ਗੁਣਵੱਤਾਪੂਰਨ ਸਿੱਖਿਆ ਦਿੱਤੀ ਜਾਵੇਗੀ ਅਤੇ ਪ੍ਰਣਾਲੀ ਪੱਧਰ ’ਤੇ ਪ੍ਰਸ਼ਾਸਨ ਅਤੇ ਸੰਸਥਾਗਤ ਪੱਧਰ ’ਤੇ ਪ੍ਰਬੰਧਨ ਦਰਮਿਆਨ ਸਿੱਖਿਆ ਅਧਿਕਾਰੀ ਜ਼ਮੀਨੀ ਪੱਦਰ ’ਤੇ ਮਹੱਤਵਪੂਰਨ ਭੂਮਿਕਾ ਨਿਭਾਉਣਗੇ।ਜ਼ਮੀਨੀ ਪੱਧਰ ‘ਤੇ ਨੀਤੀਆਂ ’ਤੇ ਅਮਲ ਕਰਨ ’ਚ ਉਨ੍ਹਾਂ ਦੀ ਭੂਮਿਕਾ ਮਹੱਤਵਪੂਰਨ ਹੈ। ਇਸ ਪ੍ਰੋਗਰਾਮ ’ਚ ਦੇਸ਼ ਦੇ ਜ਼ਿਲਾ ਅਤੇ ਬਲਾਕ ਪੱਧਰ ਦੇ ਲਗਭਗ 150 ਸਿੱਖਿਆ ਅਧਿਕਾਰੀਆਂ ਨੇ ਹਿੱਸਾ ਲਿਆ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਕੋਸ਼ਿਸ਼ਾਂ ਅਤੇ ਨਵੀਨੀਕਰਨ ਨੂੰ ਮਾਨਤਾ ਦੇਣ ਨਾਲ ਅਧਿਕਾਰੀ ਉਤਸ਼ਾਹਤ ਹੋਣਗੇ ਅਤੇ ਜ਼ਿਲਾ ਅਤੇ ਬਲਾਕ ਪੱਧਰ ‘ਤੇ ਸਿੱਖਿਆ ਦੀ ਗੁਣਵੱਤਾ ਨੂੰ ਸੁਧਾਰਨ ‘ਚ ਮਦਦ ਕਰਨਗੇ। ਸ਼੍ਰੀ ਜਾਵਡੇਕਰ ਨੇ ਸਿੱਖਿਆ ਪ੍ਰਸ਼ਾਸਨ ‘ਚ ਨਵਾਚਾਰ ਲਈ ਸਨਮਾਨਤ ਹੋਣ ਵਾਲੇ ਅਧਿਕਾਰੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਸ ਪ੍ਰੋਗਰਾਮ ਦਾ ਮੁੱਖ ਮਕਸਦ ਜ਼ਿਲਾ ਅਤੇ ਬਲਾਕ ਪੱਧਰ ‘ਤੇ ਸਿੱਖਿਆ ਪ੍ਰਸ਼ਾਸਨ ਪ੍ਰਣਾਲੀ ਦੇ ਪ੍ਰਭਾਵੀ ਪ੍ਰਬੰਧਨ ਲਈ ਜ਼ਿਲਾ ਅਤੇ ਬਲਾਕ ਪੱਧਰ ਦੇ ਅਧਿਕਾਰੀਆਂ ਵੱਲੋਂ ਅਪਣਾਏ ਗਏ ਰਚਨਾਤਕਮ ਵਿਚਾਰਾਂ ਅਤੇ ਉੱਤਮ ਕੰਮਾਂ ਨੂੰ ਮਾਨਤਾ ਦੇਣਾ ਅਤੇ ਸਕੂਲ ਪੱਧਰ ’ਤੇ ਸੰਸਥਾਗਤ ਵਿਕਾਸ ਅਤੇ ਕੰਮ ਯਕੀਨੀ ਕਰਨਾ ਹੈ।

WRITTEN BY