Skip to content
Independent perspectives. Global stories.
BREAKING

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਦਿੱਤਾ ਧਰਨਾ

Share this story

image ਸੰਗਰੂਰ, 9 ਮਾਰਚ (ਹਰਜੀਤ ਸਿੰਘ ਹਸਨਪੁਰੀ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਧਰਨਾ ਦਿੱਤਾ, ਪੰਜਾਬ ਸਰਕਾਰ ਅਤੇ ਨਰਿੰਦਰ ਮੋਦੀ ਦੀ ਕੀਤੀ ਆਲੋਚਨਾ।ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਕੇਂਦਰ ਦੀ ਸਰਕਾਰ ਦੀਆਂ ਨੀਤੀਆਂ ਕਿਸਾਨ ਵਿਰੋਧੀ ਹੋਣ ਕਰਕੇ ਕਿਸਾਨਾਂ ਨੂੰ ਆਰਥਿਕ ਤੌਰ ’ਤੇ ਕਮਜ਼ੋਰ ਹੋ ਰਹੇ ਹਨ।ਉਨ੍ਹਾਂ ਮੰਗ ਕੀਤੀ ਕਿ ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਜੇਕਰ ਸਰਕਾਰ ਲਾਗੂ ਕਰ ਦਿੰਦੀ ਤਾਂ ਖੇਤੀ ਇਕ ਲਾਹੇਵੰਦ ਧੰਦਾ ਬਣ ਸਕਦੀ ਸੀ ਪ੍ਰੰਤੂ ਉਸ ਦੀ ਰਿਪੋਰਟ ਲਾਗੂ ਨਾ ਹੋਣ ਕਾਰਨ ਕਿਸਾਨਾਂ ਦੀ ਹਾਲਤ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ।ਕਰਜ਼ੇ ਤੋਂ ਦੁਖੀ ਹੋ ਕੇ ਕਿਸਾਨ ਖੁਦਕਸ਼ੀਆਂ ਕਰ ਰਹੇ ਹਨ।ਉਨ੍ਹਾਂ ਮੰਗ ਕੀਤੀ ਕਿ ਮਾਤਾ ਮੁਖਤਿਆਰ ਕੌਰ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਦੇ ਪ੍ਰਧਾਨ ਜ਼ੋਗਿੰਦਰ ਸਿੰਘ (ਉਗਰਾਹਾਂ) ਦੇ ਖਿਲਾਫ਼ ਦਰਜ਼ ਕੀਤੇ ਝੂਠੇ ਕੇਸ ਵਾਪਸ ਲਏ ਜਾਣ।ਉਨ੍ਹਾਂ ਐਲਾਨ ਕੀਤਾ ਕਿ ਜਿਨ੍ਹਾਂ ਚਿਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਸੰਘਰਸ਼ ਜਾਰੀ ਰੱਖਿਆ ਜਾਵੇਗਾ।

WRITTEN BY