Skip to content
Independent perspectives. Global stories.
BREAKING

ਡੇਰਾ ਸਿਰਸਾ ਜਾਣ ਵਾਲੇ ਅਕਾਲੀ ਬੁਰੀ ਤਰ੍ਹਾਂ ਹਾਰੇ

Share this story

ਚੰਡੀਗੜ੍ਹ- ਅਕਾਲ ਤਖ਼ਤ ਸਾਹਿਬ ਵ¤ਲੋਂ ਜਾਰੀ ਹੁਕਮਨਾਮੇ ਦੀ ਉਲੰਘਣਾ ਕਰਕੇ ਡੇਰਾ ਸਿਰਸਾ ਤੋਂ ਵੋਟਾਂ ਮੰਗਣ ਤੇ ਡੇਰਾ ਸਿਰਸਾ ਮੁਖੀ ਦੇ ਪ੍ਰੋਗਰਾਮ ਪੰਜਾਬ ‘ਚ ਕਰਵਾਉਣ ਦਾ ਐਲਾਨ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ।ਜ਼ਿਕਰਯੋਗ ਹੈ ਕਿ ਬਾਦਲ ਦਲ ਦੇ ਉਮੀਦਵਾਰਾਂ ਵਿ¤ਚੋਂ ਸਿਕੰਦਰ ਮਲੂਕਾ, ਜਨਮੇਜਾ ਸਿੰਘ ਸੇਖੋਂ, ਜੀਤਮਹਿੰਦਰ ਸਿ¤ਧੂ, ਅਮਿਤ ਰਤਨ, ਸਰੂਪ ਚੰਦ ਸਿੰਗਲਾ, ਹਰਪ੍ਰੀਤ ਸਿੰਘ ਕੋਟਭਾਈ, ਜਗਦੀਪ ਸਿੰਘ ਨਕਈ, ਡਾ. ਨਿਸ਼ਾਨ ਸਿੰਘ ਤੇ ਦਿਲਰਾਜ ਸਿੰਘ ਭੂੰਦੜ ਡੇਰਾ ਸਿਰਸਾ ਤੋਂ ਮਦਦ ਲੈਣ ਲਈ ਡੇਰੇ ਦੀ ਸਿਆਸੀ ਸਟੇਜ ’ਤੇ ਗਏ ਸਨ। ਇਨ੍ਹਾਂ ਵਿ¤ਚੋਂ ਬਠਿੰਡਾ ਦਿਹਾਤੀ ਤੋਂ ਬਾਦਲ ਦਲ ਦੇ ਉਮੀਦਵਾਰ ਅਮਿਤ ਰਤਨ ਕੋਟ ਫ¤ਤਾ ਨੂੰ 40794 ਵੋਟਾਂ ਮਿਲੀਆਂ, ਉਹ ਆਮ ਆਦਮੀ ਪਾਰਟੀ ਦੀ ਰੁਪਿੰਦਰ ਕੌਰ ਰੂਬੀ ਤੋਂ ਤਕਰੀਬਨ 11 ਹਜ਼ਾਰ ਵੋਟਾਂ ਤੋਂ ਹਾਰ ਗਏ। ਬਾਦਲ ਦਲ ਦੇ ਬਠਿੰਡਾ ਸ਼ਹਿਰੀ ਤੋਂ ਉਮੀਦਵਾਰ ਸਰੂਪ ਚੰਦ ਸਿੰਗਲਾ ਨੂੰ ਵੀ ਡੇਰਾ ਸਿਰਸਾ ਦੀ ਹਮਾਇਤ ਲੈਣ ਦਾ ਕੋਈ ਫਾਇਦਾ ਨਹੀਂ ਹੋਇਆ। ਉਹ ਵੀ ਕਾਂਗਰਸ ਦੇ ਮਨਪ੍ਰੀਤ ਬਾਦਲ ਤੋਂ ਹਾਰ ਗਏ। ਬਲਕਿ ਤੀਜੇ ਸਥਾਨ ‘ਤੇ ਰਹੇ। ਇਸ ਸੀਟ ਤੋਂ ਮਨਪ੍ਰੀਤ ਬਾਦਲ ਨੂੰ 63942 ਵੋਟਾਂ ਮਿਲੀਆਂ, ਆਮ ਆਦਮੀ ਪਾਰਟੀ ਦੇ ਦੀਪਕ ਬਾਂਸਲ ਨੂੰ 45462 ਵੋਟਾਂ ਤੇ ਡੇਰਾ ਸਿਰਸਾ ਤੋਂ ਹਮਾਇਤ ਲੈਣ ਵਾਲੇ ਸਰੂਪ ਚੰਦ ਸਿੰਗਲਾ ਨੂੰ 37177 ਵੋਟਾਂ ਮਿਲੀਆਂ ਅਤੇ ਉਹ ਤੀਜੇ ਸਥਾਨ ’ਤੇ ਰਿਹਾ।

WRITTEN BY