ਫਿਰੋਜ਼ਪੁਰ, 11 ਫਰਵਰੀ (ਇੰਦਰਜੀਤ ਸਿੰਘ ਸੋਢੀ)- ਵਿਧਾਨ ਸਭਾ ਚੋਣਾ ਵਿਚ ਫਿਰੋਜਪੁਰ ਜਿਲੇ ਦੇ 4 ਵੱਖ ਵੱਖ ਖੇਤਰਾਂ ਵਿਚੋਂ ਕਾਂਗਰਸ ਨੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ। ਜਿਸ ਵਿਚ 76 ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਕਾਂਗਰਸੀ ਉਮੀਦਵਾਰ ਸ਼੍ਰੀ ਪਰਮਿੰਦਰ ਸਿੰਘ ਪਿੰਕੀ, ਫਿਰੋਜਪੁਰ 75 ਦਿਹਾਤੀ ਹਲਕੇ ਤੋਂ ਕਾਂਗਰਸੀ ਉਮੀਦਵਾਰ ਸ਼੍ਰੀਮਤੀ ਸਤਕਾਰ ਕੌਰ ਗਹਿਰੀ, 77 ਵਿਧਾਨ ਸਭਾ ਹਲਕਾ ਗੁਰੂਹਰਸਹਾਏ ਤੋਂ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਵਿਧਾਨ ਸਭਾ ਹਲਕਾ ਜੀਰਾ 78 ਤੋਂ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜੀਰਾ ਜੈਤੂ ਰਹੇ ਹਨ।
ਫਿਰੋਜ਼ਪੁਰ ’ਚ ਕਾਂਗਰਸ ਦੇ ਚਾਰੇ ਉਮੀਦਵਾਰ ਜਿੱਤੇ



