ਜਲਾਲਾਬਾਦ, 12 ਮਾਰਚ (ਸੋਨੂੰ ਮਹੰਤ)- ਹਲਕਾ ਗੁਰੂਹਰਸਹਾਏ ਤੋਂ ਰਾਣਾ ਗੁਰਮੀਤ ਸਿੰਘ ਸੋਢੀ ਦੀ ਰਿਕਾਰਡ ਜਿੱਤ ਤੇ ਵਰਕਰਾਂ ’ਚ ਭਾਰੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਸਮਰਥਕ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮਿਲਣ ਲਈ ਵੱਡੀ ਗਿਣਤੀ ਵਿੱਚ ਪਹੁੰਚ ਰਹੇ ਹਨ। ਆਪਣੀ ਜਿੱਤ ਤੋਂ ਬਾਅਦ ਸ਼੍ਰੀ ਸੋਢੀ ਨੇ ਕਿਹਾ ਕਿ ਇਹ ਮੇਰੀ ਜਿੱਤ ਨਹੀਂ ਬਲਕਿ ਲੋਕਾਂ ਦੀ ਜਿੱਤ ਹੈ ਅਤੇ ਲੋਕਾਂ ਦੇ ਸਮਰਥਕਾਂ ਦੀ ਬਦੌਲਤ ਹੀ ਉਨ੍ਹਾਂ ਨੂੰ ਵਿਧਾਨ ਸਭਾ ਦੀਆਂ ਚੋਣਾਂ ਜਿੱਤਣ ਵਿੱਚ ਸਫਲਤਾ ਹਾਸਲ ਹੋਈ ਹੈ।
ਰਾਣਾ ਸੋਢੀ ਦੀ ਜਿੱਤ ’ਤੇ ਸਮਰਥਕਾਂ ’ਚ ਖੁਸ਼ੀ ਦੀ ਲਹਿਰ-ਦੀਮਨ ਮਹੰਤ ਨੇ ਦਿੱਤੀ ਵਧਾਈ



