Skip to content
Independent perspectives. Global stories.
BREAKING

ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਵਿਕਾਸ ਕਾਰਜਾਂ ਨੂੰ ਤਰਜ਼ੀਹ ਦਿੱਤੀ ਜਾਵੇਗੀ : ਕਟੋਦੀਆ

Share this story

image ਬਰੇਟਾ, 16 ਮਾਰਚ (ਖਾਲਸਾ ਕਾਹਨਗੜ੍ਹ, ਸੁਖਜਿੰਦਰ ਸੰਘਰੇੜੀ)- ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਸੌਂਹ ਚੁੱਕਣ ਅਤੇ ਪੰਜਾਬ ਅੰਦਰ ਕਾਗਰਾਸ ਪਾਰਟੀ ਦੀ ਹੋਈ ਜਿੱਤ ਤੇ ਖੁਸ਼ੀ ਮਨਾਉਦੇਂ ਹੋਏ ਕੁਝ ਕਾਗਰਸੀ ਆਗੂ ਦਵਿੰਦਰ ਸਿੰਘ ਸੋਨੀ ਕਟੋਦੀਆ, ਗੋਪਾਲ ਸ਼ਰਮਾ ਆਦਿ ਚੰਡੀਗੜ ਸਮਾਗਮ ਵਿੱਚ ਪਹੁੰਚੇ ਜਿੱਥੇ ਉਹਨਾਂ ਹਲਕੇ ਤੋਂ ਚੋਣ ਲੜ ਚੁੱਕੇ ਬੀਬੀ ਰਣਜੀਤ ਕੌਰ ਭੱਟੀ ਅਤੇ ਬਠਿੰਡਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਬਾਦਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਵਿੱਤ ਮੰਤਰੀ ਬਣਨ ਤੇ ਉਨ੍ਹਾਂ ਦਾ ਮੂੰਹ ਮਿੱਠਾ ਵੀ ਕਰਵਾਇਆ। ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆ ਕਿਹਾ ਕਿ ਉਹ ਇਲਾਕੇ ਅੰਦਰ ਵਿਕਾਸ ਕਾਰਜ਼ਾਂ ਨੂੰ ਹੋਰ ਵਧੇਰੇ ਚੰਗੇ ਤਰੀਕੇ ਨਾਲ ਚਲਾਉਣ ਲਈ ਹਮੇਸ਼ਾ ਇਲਾਕੇ ਦੇ ਲੋਕਾਂ ਦਾ ਸਾਥ ਦੇਣਗੇ। ਸ਼੍ਰੀ ਕਟੋਦੀਆ ਨੇ ਕਿਹਾ ਕਿ ਭਾਵੇਂ ਕਿ ਹਲਕੇ ਵਿੱਚੋਂ ਕਾਂਗਰਸ ਪਾਰਟੀ ਦੀ ਜਿੱਤ ਨਹੀਂ ਹੋਈ। ਪਰ ਫਿਰ ਵੀ ਉਹ ਪਾਰਟੀਬਾਜ਼ੀ ਤੋਂ ਉੱਪਰ ਊੱਠ ਕਿ ਇਲਾਕੇ ਦੇ ਵਿਕਾਸ ਕਾਰਜ਼ਾ ਨੂੰ ਤਰਜੀਹ ਦਿੰਦੇ ਰਹਿਣਗੇ। ਇਸ ਸਮੇਂ ਉਨ੍ਹਾਂ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ  ਮੰਤਰੀ ਅਤੇ ਮਨਪ੍ਰੀਤ ਸਿੰਘ ਬਾਦਲ ਦੇ ਵਿੱਤ ਮੰਤਰੀ ਬਣਨ ਤੇ ਵੀ ਖੁਸ਼ੀ ਦਾ ਇਜ਼ਹਾਰ ਕੀਤਾ।

WRITTEN BY