Skip to content
Independent perspectives. Global stories.
BREAKING

ਨਵਜੋਤ ਸਿੰਘ ਸਿੱਧੂ ਨੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲਿਆ

Share this story

ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਨੂੰ ਤਰਜੀਹ ਦੇਵੇਗੀ ਨਵੀਂ ਸਰਕਾਰ: ਸਿੱਧੂ
image ਨਵਜੋਤ ਸਿੰਘ ਸਿੱਧੂ ਨੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲਿਆਚੰਡੀਗੜ੍ਹ, 17 ਮਾਰਚ – ਸਥਾਨਕ ਸਰਕਾਰਾਂ ਅਤੇ ਸੈਰ ਸਪਾਟਾ ਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਸਰਕਾਰੀ ਦਫਤਰ ਵਿਖੇ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਸਿੰਜਾਈ ਤੇ ਊਰਜਾ ਮੰਤਰੀ ਰਾਣਾ ਗੁਰਜੀਤ ਸਿੰਘ, ਸ੍ਰੀ ਪਰਗਟ ਸਿੰਘ, ਸ੍ਰੀ ਕੁਲਜੀਤ ਸਿੰਘ ਨਾਗਰਾ, ਰਾਜਾ ਅਮਰਿੰਦਰ ਸਿੰਘ ਵੜਿੰਗ, ਸ.ਰਮਨਜੀਤ ਸਿੰਘ ਸਿੱਕੀ, ਸ੍ਰੀ ਕੁਸ਼ਲਦੀਪ ਸਿੰਘ ਢਿੱਲੋਂ, ਸ. ਸੁਖਜਿੰਦਰ ਸਿੰਘ ਰੰਧਾਵਾ ਤੇ ਸ੍ਰੀ ਦਵਿੰਦਰ ਸਿੰਘ ਘੁਬਾਇਆ (ਸਾਰੇ ਵਿਧਾਇਕ), ਸਾਬਕਾ ਵਿਧਾਇਕ ਸ੍ਰੀਮਤੀ ਨਵਜੋਤ ਕੌਰ ਸਿੱਧੂ ਤੇ ਸ. ਅਜੀਤ ਇੰਦਰ ਸਿੰਘ ਮੋਫਰ, ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰਾਂ ਸ੍ਰੀ ਡੀ.ਪੀ.ਰੈਡੀ ਅਤੇ ਸਕੱਤਰ ਸੱਭਿਆਚਾਰ ਤੇ ਸੈਰ ਸਪਾਟਾ ਸ੍ਰੀ ਹੁਸਨ ਲਾਲ ਵੀ ਹਾਜ਼ਰ ਸਨ। ਪੰਜਾਬ ਸਿਵਲ ਸਕੱਤਰੇਤ ਵਿਖੇ ਤੀਜ਼ੀ ਮੰਜ਼ਿਲ ’ਤੇ ਸਥਿਤ ਕਮਰਾ ਨੰਬਰ 20 ਵਿਖੇ ਸ੍ਰੀ ਸਿੱਧੂ ਨੇ ਅਹੁਦਾ ਸੰਭਾਲਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕਾਂਗਰਸ ਪਾਰਟੀ ਨੂੰ ਵੱਡਾ ਫਤਵਾ ਦਿੱਤਾ ਹੈ ਅਤੇ ਨਵੀਂ ਸਰਕਾਰ ਦੀ ਸਭ ਤੋਂ ਪਹਿਲੀ ਤਰਜੀਹ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਦੀ ਹੋਵੇਗੀ। ਆਪਣੇ ਵਿਭਾਗ ਸਥਾਨਕ ਸਰਕਾਰਾਂ ਬਾਰੇ ਗੱਲ ਕਰਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਸ਼ਹਿਰੀ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦਿੱਤੀਆਂ ਜਾਣਗੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਕੋਈ ਬਦਲਾਖੋਰੀ ਦੀ ਨੀਤੀ ਨਹੀਂ ਅਪਣਾਏਗੀ ਅਤੇ ਜੋ ਕੁਝ ਵੀ ਗਲਤ ਹੋਇਆ ਹੈ ਜਾਂ ਹੋਵੇਗਾ ਉਸ ਬਾਰੇ ਕਾਨੂੰਨ ਆਪਣਾ ਕੰਮ ਕਰੇਗਾ।

WRITTEN BY