ਦੇਹਰਾਦੂਨ, 17 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਭਾਜਪਾ ਨੇ ਉੱਤਰਾਖੰਡ ਸੂਬੇ ਦੀਆਂ ਵਿਧਾਨ ਸਭਾ ਚੋਣਾਂ ‘ਚ ਜਿੱਤ ਹਾਸਲ ਕਰਨ ਤੋਂ ਬਾਅਦ ਆਪਣਾ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਹੈ। ਭਾਜਪਾ ਨੇ ਤ੍ਰਿਵੇਂਦਰ ਸਿੰਘ ਰਾਵਤ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ ਹੈ, ਇਸ ਦੇ ਨਾਲ ਹੀ ਉਹ ਉੱਤਰਾਖੰਡ ਦੇ ਨਵੇਂ ਮੁੱਖ ਮੰਤਰੀ ਬਣਨਗੇ। ਸ਼ਨੀਵਾਰ ਨੂੰ ਉਹ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਵੀ ਸ਼ਾਮਲ ਹੋਣਗੇ। ਦੱਸਣਯੋਗ ਹੈ ਕਿ 70 ਸੀਟਾਂ ਵਾਲੇ ਵਿਧਾਨ ਸਭਾ ਸੂਬੇ ‘ਚ ਭਾਜਪਾ ਨੇ 56 ਸੀਟਾਂ ਜਿੱਤ ਕੇ ਬਹੁਮਤ ਹਾਸਲ ਕੀਤਾ ਸੀ।



