Skip to content
Independent perspectives. Global stories.
BREAKING

ਬਿਜਲੀ ਦਰਾਂ ’ਚ ਸੁਧਾਰ ਤੇ ਐਸ.ਵਾਈ.ਐਲ. ’ਤੇ ਠੋਸ ਰਣਨੀਤੀ ਤਿਆਰ ਕਰਾਂਗੇ-ਰਾਣਾ ਗੁਰਜੀਤ ਸਿੰਘ ਨੇ ਅਹੁਦਾ ਸੰਭਾਲਿਆ

Share this story

image ਚੰਡੀਗੜ੍ਹ, 17 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਊਰਜਾ ਤੇ ਸਿੰਚਾਈ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣਾ ਅਹੁਦਾ ਸੰਭਾਲਣ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਲੋਕਾਂ ਨਾਲ ਬਿਜਲੀ ਦਰਾਂ ’ਚ ਸੁਧਾਰ ਅਤੇ ਐਸ.ਵਾਈ.ਐਲ ਮੁੱਦੇ ’ਤੇ ਠੋਸ ਰਣਨੀਤੀ ਅਪਣਾਉਣ ਦੇ ਕੀਤੇ ਵਾਅਦੇ ਨੂੰ ਪੂਰਾ ਕਰਨ ਦੀ ਵਚਨਬੱਧਤਾ ਪ੍ਰਗਟਾਈ। ਰਾਣਾ ਗੁਰਜੀਤ ਸਿੰਘ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਪੰਜਵੀਂ ਮੰਜਿਲ ’ਤੇ ਕਮਰਾ ਨੰਬਰ 25 ਵਿਖੇ ਅਰਦਾਸ ਉਪਰੰਤ ਐਡਵੋਕੇਟ ਜਨਰਲ ਸ੍ਰੀ ਅਤੁਲ ਨੰਦਾ, ਖਡੂਰ ਸਾਹਿਬ ਤੋਂ ਵਿਧਾਇਕ ਸ. ਰਮਨਜੀਤ ਸਿੰਘ ਸਿੱਕੀ, ਜਲੰਧਰ ਕੈਂਟ ਤੋਂ ਵਿਧਾਇਕ ਸ. ਪ੍ਰਗਟ ਸਿੰਘ, ਫਤਿਹਗੜ੍ਹ ਸਾਹਿਬ ਤੋਂ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ, ਉਨ੍ਹਾਂ ਦੀ ਪਤਨੀ ਤੇ ਸਾਬਕਾ ਵਿਧਾਇਕ ਰਾਣਾ ਰਾਜਬੰਸ ਕੌਰ, ਉਨ੍ਹਾਂ ਦੀ ਭਰਜਾਈ ਤੇ ਸਾਬਕਾ ਵਿਧਾਇਕ ਸ੍ਰੀਮਤੀ ਸੁਖਜਿੰਦਰ ਕੌਰ,  ਆਪਣੇ ਸਮੱਰਥਕਾਂ, ਪਰਿਵਾਰਕ ਮੈਂਬਰਾਂ ਅਤੇ ਦੋਸਤਾਂ ਦੀ ਹਾਜਰੀ ਵਿੱਚ ਅਹੁਦਾ ਸੰਭਾਲਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਰਾਣਾ ਗੁਰਜੀਤ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪਾਰਟੀ ਹਾਈਕਮਾਨ ਵੱਲੋਂ ਉਨ੍ਹਾਂ ’ਚ ਵਿਸ਼ਵਾਸ ਪ੍ਰਗਟਾਉਣ ਅਤੇ ਊਰਜਾ ਤੇ ਸੰਚਾਈ ਮੰਤਰਾਲੇ ਦੀ ਜਿੰਮੇਵਾਰੀ ਸੌਂਪਣ ਲਈ ਧੰਨਵਾਦ ਕੀਤਾ। ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਉਹ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਐਸ.ਵਾਈ.ਐਲ ਮੁੱਦੇ ’ਤੇ ਠੋਸ ਰਣਨੀਤੀ ਬਨਾਉਣ ਤੋਂ ਇਲਾਵਾ ਖਪਤਕਾਰਾਂ ਪੱਖੀ ਬਿਜਲੀ ਦਰਾਂ ਬਾਰੇ ਨੀਤੀ ਅਪਣਾਉਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਮੁੱਚੀ ਕਾਂਗਰਸ ਲੀਡਰਸ਼ਿਪ ਪੰਜਾਬ ਦੇ ਆਰਥਿਕ ਵਿਕਾਸ ਅਤੇ ਖੁਸ਼ਹਾਲੀ ਨੂੰ ਮੁੜ ਤੋਂ ਸਿਖਰ ’ਤੇ ਪਹੁੰਚਾਉਣ ਲਈ ਵਚਨਬੱਧ ਹੈ। ਇਸ ਮੌਕੇ ਹਾਜਰ ਮੁੱਖ ਸ਼ਖਸੀਅਤਾਂ ਵਿੱਚ ਪ੍ਰਮੁੱਖ ਸਕੱਤਰ ਊਰਜਾ ਸ੍ਰੀ ਏ. ਵੇਨੂੰ ਪ੍ਰਸਾਦ, ਪੀ.ਪੀ.ਸੀ.ਐਲ ਦੇ ਸੀ.ਐਮ.ਡੀ. ਸ੍ਰੀ ਕੇ. ਡੀ. ਚੌਧਰੀ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਡਾ. ਸੇਨੂੰ ਦੁੱਗਲ ਸ਼ਾਮਿਲ ਸਨ।

WRITTEN BY