ਖੰਨਾ/ਸਮਰਾਲਾ, 17 ਮਾਰਚ (ਕੇ ਐਲ ਸਹਿਗਲ, ਕਮਲਜੀਤ)- ਪੁਲਿਸ ਜਿਲਾ ਖੰਨਾ ਦੇ ਐਸ.ਐਸ.ਪੀ. ਸ੍ਰੀ ਰਾਜਜੀਤ ਸਿੰਘ ਨੇ ਆਪਣਾ ਅੱਜ ਚਾਰਜ ਸੰਭਾਲ ਲਿਆ ਹੈ। ਉਹਨਾਂ ਨੇ ਚਾਰਜ ਸੰਭਾਲਣ ਤੋਂ ਬਾਅਦ ਕਿਹਾ ਕਿ ਜਿਲੇ ਭਰ ਵਿਚ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਗਲਤ ਹਰਕਤ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ ਅਤੇ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਨਸ਼ੀਲੇ ਪਦਾਰਥਾਂ ਦਾ ਕਾਰੋਬਾਰ ਅਤੇ ਨਸ਼ੇ ਦੀ ਤਸਕਰੀ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਪੁਲਿਸ ਜਿਲਾ ਖੰਨਾ ਦੇ ਸੀਨੀਅਰ ਅਫਸਰ, ਅਤੇ ਬਾਕੀ ਵਿਭਾਗਾਂ ਦੇ ਕਰਮਚਾਰੀ ਹਾਜ਼ਰ ਸਨ। ਉਨ੍ਹਾਂ ਸਾਰਿਆਂ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੀ ਡਿਊਟੀ ਸਮੇਂ ਸਿਰ ਅਤੇ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ।



