Skip to content
Independent perspectives. Global stories.
BREAKING

ਬਾਦਲ ’ਤੇ ਮਿਹਰਬਾਨ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ-ਮਰਜੀ ਦੇ ਘਰ ਦੀ ਪੇਸ਼ਕਸ਼

Share this story

image ਚੰਡੀਗੜ੍ਹ, 18 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਵਿਧਾਨ ਸਭਾ ਚੋਣਾਂ ਵਿਚ ਵੱਡੀ ਜਿੱਤ ਦਰਜ ਕਰਨ ਤੋਂ ਬਾਅਦ ਜਿੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡੇ ਫੈਸਲੇ ਲਏ ਹਨ ਉਥੇ ਹੀ ਕੈਪਟਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ’ਤੇ ਮਿਹਰਬਾਨ ਹੁੰਦੇ ਨਜ਼ਰ ਆ ਰਹੇ ਹਨ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਾਦਲ ਨੂੰ ਆਪਣੀ ਮਨਪਸੰਦ ਕੋਠੀ ਲੈਣ ਦੀ ਪੇਸ਼ਕਸ਼ ਕੀਤੀ ਹੈ। ਕੈਪਟਨ ਨੇ ਕਿਹਾ ਹੈ ਕਿ ਸਾਬਕਾ ਮੁੱਖ ਮੰਤਰੀ ਚਾਹੁਣ ਤਾਂ ਕੋਈ ਵੀ ਸਰਕਾਰੀ ਕੋਠੀ ਲੈ ਸਕਦੇ ਹਨ ਜਿਸ ’ਤੇ ਪੰਜਾਬ ਸਰਕਾਰ ਨੂੰ ਕੋਈ ਇਤਰਾਜ਼ ਨਹੀਂ ਹੋਵੇਗਾ।ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੂਬਾ ਸਰਕਾਰ ਨੇ ਚੰਡੀਗੜ੍ਹ ਵਿਚ ਹੋਈ ਪਹਿਲੀ ਕੈਬਨਿਟ ਮੀਟਿੰਗ ਵਿਚ ਵੱਡੇ ਫੈਸਲਿਆਂ ’ਤੇ ਮੋਹਰ ਲਗਾਉਂਦੇ ਹੋਏ ਲਾਲ ਬੱਤੀ ਕਲਚਰ ਨੂੰ ਖਤਮ ਕਰਨ ਦੀ ਪ੍ਰਵਾਨਗੀ ਦੇ ਦਿੱਤੀ।

WRITTEN BY