ਫ਼ਰੀਦਕੋਟ, 18 ਮਾਰਚ (ਗੁਰਜੀਤ ਰੋਮਾਣਾ)- ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਵੱਲੋਂ ਅੱਜ ਨਵੇਂ ਡਿਪਟੀ ਕਮਿਸ਼ਨਰ ਸ਼੍ਰੀ ਰਾਜੀਵ ਪ੍ਰਾਸ਼ਰ ਆਈ.ਏ.ਐੱਸ ਨੂੰ ਜੀ ਆਇਆਂ ਨੂੰ ਆਖਿਆ ਗਿਆ। ਇਸ ਮੌਕੇ ਅਮਰੀਕ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ ਅਤੇ ਸੂਬਾ ਸੀਨੀਅਰ ਮੀਤ ਪ੍ਰਧਾਨ, ਬਲਬੀਰ ਸਿੰਘ ਜ਼ਿਲਾ ਜਨਰਲ ਸਕੱਤਰ, ਅਮਰਜੀਤ ਸਿੰਘ ਵਾਲੀਆ ਜ਼ਿਲਾ ਵਿੱਤ ਸਕੱਤਰ, ਦਰਸ਼ਨ ਲਾਲ ਸ਼ਰਮਾ ਸਰਪ੍ਰਸਤ, ਮਲਕੀਤ ਸਿੰਘ ਮਾਨ ਸੀਨੀਅਰ ਮੀਤ ਪ੍ਰਧਾਨ, ਦਰਸ਼ਨ ਸਿੰਘ ਵਿੱਤ ਸਕੱਤਰ ਡੀ.ਸੀ.ਦਫ਼ਤਰ ਫ਼ਰੀਦਕੋਟ ਅਤੇ ਜੱਥੇਬੰਦੀ ਦੇ ਸਰਗਰਮ ਆਗੂ ਤੇ ਮੈਂਬਰ ਹਾਜ਼ਰ ਸਨ।
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਨਵੇਂ ਡੀ.ਸੀ. ਦਾ ਸੁਆਗਤ



