ਬਠਿੰਡਾ, 18 ਮਾਰਚ (ਸੁਖਵਿੰਦਰ ਸਰਾਂ)- ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਬਠਿੰਡਾ ਵਿਖੇ ਬਾਬਾ ਫ਼ਰੀਦ ਕਾਲਜ ਵੱਲੋਂ ਦੂਜੀ ਸਾਲਾਨਾ ਕਨਵੋਕੇਸ਼ਨ ਆਯੋਜਿਤ ਕੀਤੀ ਗਈ ਜਿਸ ਵਿੱਚ ਬੀਸੀਏ ਅਤੇ ਬੀ.ਐਸ.ਸੀ. ਬਾਇਓਟੈੱਕ ਦੇ ਪਾਸ ਹੋ ਚੁੱਕੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਕਨਵੋਕੇਸ਼ਨ ਦੇ ਮੁੱਖ ਮਹਿਮਾਨ ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ ਦੇ ਵਾਈਸ ਚਾਂਸਲਰ ਪ੍ਰੋਫੈਸਰ (ਡਾ.) ਆਰ. ਕੇ. ਕੋਹਲੀ ਸਨ। ਇਸ ਸਾਲਾਨਾ ਕਨਵੋਕੇਸ਼ਨ ਦੀ ਸ਼ੁਰੂਆਤ ਆਏ ਹੋਏ ਮਹਿਮਾਨਾਂ ਨੇ ਗੌਰਵਮਈ ਪ੍ਰੰਪਰਾ ਅਨੁਸਾਰ ਸ਼ਮਾਂ ਰੋਸ਼ਨ ਕਰ ਕੇ ਕੀਤੀ। ਕਾਨਵੋਕੇਸ਼ਨ ਆਰੰਭ ਕਰਨ ਤੋਂ ਬਾਦ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਬਠਿੰਡਾ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਆਏ ਹੋਏ ਮੁੱਖ ਮਹਿਮਾਨ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਬਾਬਾ ਫ਼ਰੀਦ ਕਾਲਜ ਵੱਲੋਂ ਦੂਜੀ ਸਾਲਾਨਾ ਕਨਵੋਕੇਸ਼ਨ ਦਾ ਆਯੋਜਨ ਕਰਨਾ ਸਾਡੇ ਲਈ ਬੜੇ ਮਾਣ ਵਾਲੀ ਗੱਲ੍ਹ ਹੈ। ਉਨ੍ਹਾਂ ਨੇ ਯੂਨੀਵਰਸਿਟੀ ਇਮਤਿਹਾਨਾਂ ਵਿੱਚ ਵਿਦਿਆਰਥੀਆਂ ਦੀਆਂ ਅਕਾਦਮਿਕ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਬੀਸੀਏ ਅਤੇ ਬੀਐਸਸੀ ਬਾਇਓਟੈਕ ਦੇ ਗੋਲਡ ਮੈਡਲਿਸਟ ਰਹੇ ਵਿਦਿਆਰਥੀਆਂ ਦਾ ਵਿਸ਼ੇਸ਼ ਜ਼ਿਕਰ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਜਿੰਦਗੀ ਦੇ ਮੁਕਾਮ ਨੂੰ ਹਾਸਲ ਕਰਨ ਲਈ ਸਵੈ ਮੁਲਾਂਕਣ ਕਰਨਾ ਬਹੁਤ ਜ਼ਰੂਰੀ ਹੈ ਜਿਸ ਨਾਲ ਸਵੈ ਵਿਕਾਸ ਕਰਕੇ ਸਵੈ ਕੰਮ ਕਰਨ ਨਾਲ ਜ਼ਿੰਦਗੀ ਦੀ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ । ਇਸ ਲਈ ਉਹਨਾਂ ਨੇ ਵਿਦਿਆਰਥੀਆਂ ਨੂੰ ਸ਼ੲਲਡ 1ਨੳਲੇਸਸਿ, ਸ਼ੲਲਡ 9ਮਪਰੋਵੲਮੲਨਟ × ਸ਼ੲਲਡ 4ਰਵਿੲਨ ਦੇ ਫਾਰਮੂਲੇ ਨੂੰ ਅਪਨਾਉਣ ਬਾਰੇ ਕਿਹਾ। ਉਨ੍ਹਾਂ ਨੇ ਦੱਸਿਆ ਕਿ ਉਦਯੋਗਾਂ ਦੀਆਂ ਲੋੜਾਂ ਅਨੁਸਾਰ ਵਿਦਿਆਰਥੀਆਂ ਨੂੰ ਮੁਹਾਰਤ ਪ੍ਰਦਾਨ ਕਰਨ ਲਈ ਭਾਰਤ ਸਰਕਾਰ ਦੇ ਸਹਿਯੋਗ ਨਾਲ 20 ਕਰੋੜ ਰੁਪਏ ਦੀ ਮੁੱਢਲੀ ਲਾਗਤ ਵਾਲਾ ਸਕੂਲ ਆਫ਼ ਸਕਿੱਲ ਡਿਵੈਲਪਮੈਂਟ ਸਥਾਪਿਤ ਕੀਤਾ ਗਿਆ ਹੈ। ਉਹਨਾਂ ਨੇ ਇਸ ਕਨਵੋਕੇਸ਼ਨ ਦੇ ਸਫ਼ਲ ਆਯੋਜਨ ਲਈ ਵਧਾਈ ਦਿੱਤੀ ਅਤੇ ਡਿਗਰੀਆਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਸਾਲਾਨਾ ਕਨਵੋਕੇਸ਼ਨ ਵਿੱਚ ਬੀਸੀਏ ਅਤੇ ਬੀ.ਐਸ.ਸੀ. ਬਾਇਓਟੈੱਕ ਕੋਰਸਾਂ ਦੇ ਲੱਗਭਗ 119 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ। ਦੋਹਾਂ ਵਿਭਾਗਾਂ ਦੇ ਮੁਖੀਆਂ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨਿਯਮਾਂ ਅਨੁਸਾਰ ਡਿਗਰੀ ਪ੍ਰਾਪਤ ਕਰਨ ਦੇ ਯੋਗ ਵਿਦਿਆਰਥੀਆਂ ਨੂੰ ਪੇਸ਼ ਕੀਤਾ ਗਿਆ। ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ ਦੇ ਵਾਈਸ ਚਾਂਸਲਰ ਪ੍ਰੋਫੈਸਰ (ਡਾ.) ਆਰ. ਕੇ. ਕੋਹਲੀ ਨੇ ਇਹਨਾਂ ਯੋਗ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕਰਨ ਦੀ ਰਸਮ ਨਿਭਾਈ। ਇਸ ਕਨਵੋਕੇਸ਼ਨ ਦੇ ਮੁੱਖ ਮਹਿਮਾਨ ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ ਦੇ ਵਾਈਸ ਚਾਂਸਲਰ ਪ੍ਰੋਫੈਸਰ (ਡਾ.) ਆਰ. ਕੇ. ਕੋਹਲੀ ਨੇ ਬਾਬਾ ਫ਼ਰੀਦ ਕਾਲਜ ਦੀ ਦੂਜੀ ਕਨਵੋਕੇਸ਼ਨ ਦੀ ਸਫਲਤਾ ਤੇ ਵਧਾਈ ਦਿੱਤੀ । ਉਹਨਾਂ ਨੇ ਸੰਸਥਾ ਦੇ ਚੇਅਰਮੈਨ ਸ. ਗੁਰਮੀਤ ਸਿੰਘ ਧਾਲੀਵਾਲ ਦੀ ਸੋਚ ਅਤੇ ਦੂਰ ਅੰਦੇਸ਼ੀ ਦੀ ਭਰਪੂਰ ਸਲਾਘਾ ਕੀਤੀ ਲਈ ਵੀ ਪ੍ਰੇਰਿਤ ਕੀਤਾ। ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੀ ਸਮੁੱਚੀ ਮੈਨੇਜਮੇਂਟ ਵੱਲੋਂ ਆਏ ਹੋਏ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਸੰਸਥਾ ਦੇ ਡਿਪਟੀ ਡਾਇਰੈਕਟਰਜ਼, ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵੱਖ-ਵੱਖ ਕਾਲਜਾਂ/ਸਕੂਲਾਂ ਦੇ ਪ੍ਰਿੰਸੀਪਲ ਸਹਿਬਾਨ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ। ਅੰਤ ਵਿੱਚ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਡਿਪਟੀ ਡਾਇਰੈਕਟਰ (ਅਕਾਦਮਿਕ ) ਡਾ. ਪ੍ਰਦੀਪ ਕੌੜਾ ਨੇ ਸਾਰੇ ਆਏ ਹੋਏ ਮਹਿਮਾਨਾਂ ਅਤੇ ਬਾਬਾ ਫ਼ਰੀਦ ਕਾਲਜ ਦੀ ਇਸ ਸਾਲਾਨਾ ਦੂਜੀ ਕਨਵੋਕੇਸ਼ਨ ਦੀ ਸਫ਼ਲਤਾ ਲਈ ਦਿੱਤੇ ਸਹਿਯੋਗ ਲਈ ਹਰ ਇੱਕ ਦਾ ਧੰਨਵਾਦ ਕੀਤਾ।
ਬਾਬਾ ਫ਼ਰੀਦ ਕਾਲਜ ਦੀ ਦੂਜੀ ਸਾਲਾਨਾ ਕਨਵੋਕੇਸ਼ਨ ਦਾ ਸਫ਼ਲਤਾਪੂਰਵਕ ਆਯੋਜਨ



