ਨਵੀਂ ਦਿੱਲੀ- ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਉੱਤਰ ਪ੍ਰਦੇਸ਼ ਨੇ ਨਵੇਂ ਮੁੱਖ-ਮੰਤਰੀ ਯੋਗੀ ਆਦਿੱਤਿਆ ਨਾਥ ਨੂੰ ਸਹੁੰ ਚੁੱਕਣ ‘ਤੇ ਵਧਾਈ ਦਿੰਦੇ ਹੋਏ ਐਤਵਾਰ ਨੂੰ ਭਰੋਸਾ ਪ੍ਰਗਟਾਇਆ ਕਿ ਇਹ ਨਵੀਂ ਟੀਮ ਉੱਤਰ ਪ੍ਰਦੇਸ਼ ਨੂੰ ‘ਉੱਤਮ ਪ੍ਰਦੇਸ਼‘ ਬਣਾਉਣ ‘ਚ ਕੋਈ ਕਸਰ ਨਹੀਂ ਛੱਡੇਗੀ। ਉੱਤਰ ਪ੍ਰਦੇਸ਼ ਦੀ ਰਾਜਧਾਨੀ ‘ਚ ਯੋਗੀ ਆਦਿੱਤਿਆ ਨਾਥ ਦੇ ਸਹੁੰ ਲੈਣ ਤੋਂ ਬਾਅਦ ਸ਼੍ਰੀ ਮੋਦੀ ਨੇ ਟਵੀਟ ਕਰਕੇ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਸਹਿਯੋਗੀ ਮੰਤਰੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੀ ਸੇਵਾ ਕਰਨ ਲਈ ਪੂਰੀ ਟੀਮ ਨੂੰ ਵਧਾਈਆਂ ਤੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸੂਬੇ ‘ਚ ਵਿਕਾਸ ਦੇ ਨਵੇਂ ਰਿਕਾਰਡ ਬਣਨਗੇ।ਪ੍ਰਧਾਨ ਮੰਤਰੀ ਨੇ ਕਿਹਾ ਕਿ ਲੋਕਾਂ ਦੇ ਆਸ਼ਿਰਵਾਦ ਅਤੇ ਵਰਕਰਾਂ ਦੀ ਮਿਹਨਤ ਸਦਕਾ ਭਾਜਪਾ ਨੇ 5 ਸੂਬਿਆਂ ‘ਚੋਂ ਵਿਧਾਨ ਸਭਾ ਚੋਣਾਂ ਦੇ ਬਾਅਦ 4 ਸੂਬਿਆਂ ‘ਚ ਸਰਕਾਰ ਬਣਾਈ ਹੈ। ਉਨ੍ਹਾਂ ਨੇ ਕਿਹਾ, ‘‘ਜਨ ਸ਼ਕਤੀ ਨਵੇਂ ਅਤੇ ਬਦਲਦੇ ਹੋਏ ਭਾਰਤ ਦੇ ਨਿਰਮਾਣ ਲਈ ਮਜ਼ਬੂਤੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਵਿਕਾਸ ਸਾਡਾ ਟੀਚਾ ਹੈ।
ਉੱਤਰ ਪ੍ਰਦੇਸ਼ ਨੂੰ ਉੱਤਮ ਬਣਾਉਣ ’ਚ ਕੋਈ ਕਸਰ ਨਹੀਂ ਛੱਡੇਗੀ ਯੋਗੀ ਟੀਮ : ਮੋਦੀ



