Skip to content
Independent perspectives. Global stories.
BREAKING

ਰਾਜਪਾਲ ਵੀ.ਪੀ. ਸਿੰਘ ਬਦਨੌਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ

Share this story

image ਸ੍ਰੀ ਅਨੰਦਪੁਰ ਸਾਹਿਬ, 19 ਮਾਰਚ (ਦਵਿੰਦਰਪਾਲ ਸਿੰਘ, ਅੰਕੁਸ਼)- ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਤਮਸਤਕ ਹੋਏ, ਜਿੱਥੇ ਉਹਨਾਂ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਮੱਲ ਸਿੰਘ, ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫ: ਕਿਰਪਾਲ ਸਿੰਘ ਬੰਡੂਗਰ, ਸ਼੍ਰੋਮਣੀ ਕਮੇਟੀ ਦੇ ਜਨ:ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਅਤੇ ਤਖਤ ਸਾਹਿਬ ਦੇ ਮੈਨੇਜਰ ਰੇਸ਼ਮ ਸਿੰਘ ਨੇ ਉਹਨਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਹਨਾਂ ਨੂੰ ਸ੍ਰੀ ਸਾਹਿਬ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦਾ ਯਾਦਗਾਰੀ ਚਿੱਤਰ ਵੀ ਭੇਂਟ ਕੀਤਾ ਗਿਆ। ਇਸ ਤੋ ਪਹਿਲਾ ਵੀ.ਪੀ.ਸਿੰਘ ਬਦਨੌਰ ਨੂੰ ਸਥਾਨਕ ਕਿਸਾਨ ਹਵੇਲੀ ਵਿਚ ਪੰਜਾਬ ਪੁਲਿਸ ਦੀ ਇਕ ਟੁਕੜੀ ਵੱਲੋਂ ਸਲਾਮੀ ਦਿੱਤੀ ਗਈ। ਇਸ ਮੌਕੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਹੈ¤ਡ ਗ੍ਰੰਥੀ ਭਾਈ ਫੂਲਾ ਸਿੰਘ, ਸੂਚਨਾ ਅਫਸਰ ਹਰਦੇਵ ਸਿੰਘ, ਭੁਪਿੰਦਰ ਸਿੰਘ, ਅਮਨਦੀਪ ਸਿੰਘ, ਡਿਪਟੀ ਕਮਿਸ਼ਨਰ ਗੁਰਨੀਤ ਤੇਜ਼ ਆਈ.ਏ.ਐਸ., ਸੀਨੀਅਰ ਸੁਪਰਡੈਆਫ ਪੁਲਿਸ  ਨਿਲਾਬਰੀ ਜਗਦਲੇ ਆਈ. ਪੀ. ਐਸ., ਐਸ. ਡੀ. ਐਮ. ਰਕੇਸ਼ ਕੁਮਾਰ ਗਰਗ, ਮਨਜੀਤ ਸਿੰਘ ਬਰਾੜ ਐਸ. ਪੀ., ਡੀ. ਐਸ. ਪੀ. ਤੇਜਿੰਦਰ ਸਿੰਘ, ਡੀ. ਐਸ. ਪੀ. ਰਣਧੀਰ ਸਿੰਘ, ਨਾਇਬ ਤਹਿਸੀਲਦਾਰ ਹਰਮਨੋਹਰ ਸਿੰਘ, ਹਰਜੀਤ ਸਿੰਘ ਅਚਿੰਤ, ਮਨਜਿੰਦਰ ਸਿੰਘ ਬਰਾੜ, ਮਨਜੀਤ ਸਿੰਘ ਬਾਸੋਵਾਲ ਆਦਿ ਹਾਜ਼ਰ ਸਨ।

WRITTEN BY