Skip to content
Independent perspectives. Global stories.
BREAKING

ਉੱਘੇ ਮਨੁੱਖੀ ਅਧਿਕਾਰ ਕਾਰਕੁਨ ਢਿੱਲੋਂ ਦੇ ਪੁੱਤਰ ਦਾ ਬੇਰਹਿਮੀ ਨਾਲ ਕਤਲ

Share this story

image ਐੱਸ. ਏ. ਐੱਸ. ਨਗਰ (ਮੋਹਾਲੀ), 19 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਉੱਘੇ ਮਨੁੱਖੀ ਅਧਿਕਾਰ ਕਾਰਕੁਨ ਐਡਵੋਕੇਟ ਜਸਪਾਲ ਸਿੰਘ ਢਿੱਲੋਂ ਦੇ ਪੁੱਤਰ ਦੀ ਲਾਸ਼  ਇੱਥੋਂ ਦੇ ਫ਼ੇਜ਼ 3ਬੀ1 ਵਿਖੇ ਘਰ ਦੇ ਬਾਹਰ ਖੜੀ ਇੱਕ ਮਰਸਡੀਜ਼ ਕਾਰ ਵਿਚੋਂ ਇੱਕ ਬੰਦ ਸੂਟਕੇਸ ’ਚ ਮਿਲੀ ਹੈ।ਮ੍ਰਿਤਕ ਦੀ ਪਛਾਣ ਏਕਮ ਸਿੰਘ ਢਿੱਲੋਂ ਵਜੋਂ ਹੋਈ ਹੈ ਅਤੇ ਉਹ ਆਪਣੀ ਪਤਨੀ ਨਾਲ ਰਹਿ ਰਿਹਾ ਸੀ।ਘਟਨਾ ਤੋਂ ਬਾਅਦ ਮ੍ਰਿਤਕ ਦੀ ਪਤਨੀ ਦਾ ਕੁੱਝ ਵੀ ਪਤਾ ਨਹੀਂ ਹੈ।ਮ੍ਰਿਤਕ ਦੇ ਪਿਤਾ ਜਸਪਾਲ ਸਿੰਘ ਢਿੱਲੋਂ ਅਤੇ ਮ੍ਰਿਤਕ ਦੇ ਭਰਾ ਦਰਸ਼ਨ ਸਿੰਘ ਢਿੱਲੋਂ ਨੇ ਦੋਸ਼ ਲਾਇਆ ਕਿ ਏਕਮ ਸਿੰਘ ਢਿੱਲੋਂ ਦੇ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ ਜਿਸ ‘ਚ ਮ੍ਰਿਤਕ ਦੀ ਪਤਨੀ ਸੀਰਤ ਕੌਰ ਅਤੇ ਹੋਰ ਪਰਿਵਾਰਕ ਮੈਂਬਰਾਂ ਦਾ ਹੱਥ ਹੈ। ਦੂਜੇ ਪਾਸੇ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸੀਰਤ ਪੰਜਾਬ ਦੇ ਇੱਕ ਕਾਂਗਰਸੀ ਆਗੂ ਦੀ ਰਿਸ਼ਤੇਦਾਰ ਦੱਸੀ ਜਾ ਰਹੀ ਹੈ। ਇਸ ਕਤਲ ਦਾ ਪਤਾ ਉਸ ਵੇਲੇ ਲੱਗਾ ਜਦੋਂ ਇੱਕ ਆਟੋ ਡਰਾਇਵਰ ਨੇ ਪੁਲਿਸ ਨੂੰ ਫੋਨ ਕੀਤਾ। ਆਟੋ ਡਰਾਇਵਰ ਨੂੰ ਇੱਕ ਕੋਠੀ ਦੇ ਗੇਟ ’ਤੇ ਦੋ ਔਰਤਾਂ ਨੇ ਇੱਕ ਸੂਟਕੇਸ ਕਾਰ ਵਿੱਚ ਲੱਦਣ ਲਈ ਸੱਦਿਆ। ਸੂਟਕੇਸ ਵਿੱਚੋਂ ਖੂਨ ਨਿਕਲ ਰਿਹਾ ਸੀ, ਇਸ ਲਈ ਆਟੋ ਡਰਾਇਵਰ ਨੂੰ ਸ਼ੱਕ ਹੋ ਗਿਆ। ਉਸ ਨੇ ਬਾਹਰ ਨਿਕਲ ਕੇ ਪੁਲਿਸ ਨੂੰ ਫੋਨ ਕਰ ਦਿੱਤਾ। ਬਾਅਦ ਵਿੱਚ ਪੁਲਿਸ ਜਦੋਂ ਕੋਠੀ ਵਿੱਚ ਪਹੁੰਚੀ ਦਾਂ ਦੋਵੇਂ ਔਰਤਾਂ ਗਾਇਬ ਸਨ। ਤਲਾਸ਼ੀ ਲੈਣ ’ਤੇ ਕਾਰ ਵਿੱਚ ਪਏ ਇੱਕ ਵੱਡੇ ਸੂਟਕੇਸ ਅੰਦਰ ਨੌਜਵਾਨ ਦੀ ਖੂਨ ਨਾਲ ਲਥਪਥ ਲਾਸ਼ ਪਈ ਸੀ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਮ੍ਰਿਤਕ ਨੌਜਵਾਨ ਦਾ ਪਤਨੀ ਨਾਲ ਝਗੜਾ ਰਹਿੰਦਾ ਸੀ। ਬੀਤੇ ਕੱਲ੍ਹ ਮ੍ਰਿਤਕ ਨੌਜਵਾਨ ਆਪਣੇ ਪਿਤਾ ਨੂੰ ਮਿਲਣ ਗਿਆ ਸੀ। ਉਸ ਵੇਲੇ ਉਹ ਕੁਝ ਪ੍ਰੇਸ਼ਾਨ ਲਗ ਰਿਹਾ ਸੀ। ਘਟਨਾ ਸਥਾਨ ਤੋਂ ਪੁਲਿਸ ਨੂੰ ਇੱਕ ਪਿਸਤੌਲ ਵੀ ਮਿਲਿਆ ਹੈ। ਪੁਲਿਸ ਨੇ ਕਤਲ ਸਬੰਧੀ ਮੁਕੱਦਮਾ ਦਰਜ ਕਰਕੇ ਸ਼ੱਕੀ ਦੋਸ਼ੀਆਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।

WRITTEN BY