Skip to content
Independent perspectives. Global stories.
BREAKING

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਵੱਲੋਂ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਭਰੋਸਾ ਪ੍ਰਗਟ

Share this story

image ਚੰਡੀਗੜ, 20 ਮਾਰਚ (ਬਲਜੀਤ ਸਿੰਘ ਬਰਾੜ)- ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਕਿਹਾ ਹੈ ਕਿ ਅਕਾਲੀ ਦਲ ਪੰਜਾਬ ਦੇ ਲੋਕਾਂ ਵਲੋਂ ਇਹਨਾਂ ਚੋਣਾਂ ਵਿਚ ਦਿੱਤੇ ਗਏ ਫਤਵੇ ਨੂੰ ਪੂਰੀ ਨਿਮਰਤਾ ਅਤੇ ਈਮਾਨਦਾਰੀ ਨਾਲ ਪ੍ਰਵਾਨ ਕਰਦਾ ਹੈ। ਕੋਰ ਕਮੇਟੀ ਦੀ ਅੱਜ ਇਥੇ ਹੋਈ ਮੀਟਿੰਗ ਵਿਚ ਪਾਸ ਕੀਤੇ ਗਏ ਮਤੇ ਵਿਚ ਕਿਹਾ ਗਿਆ ਹੈ ਕਿ ਸੂਬੇ ਦੇ ਲੋਕਾਂ ਵਲੋਂ ਅਕਾਲੀ-ਭਾਜਪਾ ਸਰਕਾਰ ਦੇ ਵਿਕਾਸ ਅਤੇ ਚੰਗਾ ਸ਼ਾਸ਼ਨ ਦੇਣ ਦਾ ਭਰਪੂਰ ਹੁੰਗਾਰਾ ਭਰਨ ਸਦਕਾ ਹੀ ਅਕਾਲੀ-ਭਾਜਪਾ ਗਠਜੋੜ ਇਹਨਾਂ ਚੋਣਾਂ ਵਿਚ ਵੋਟਾਂ ਪ੍ਰਾਪਤ ਕਰਨ ਵਿਚ ਦੂਜੇ ਸਥਾਨ ਉੱਤੇ ਰਿਹਾ ਹੈ। ਪਰ ਫਿਰ ਵੀ ਪਾਰਟੀ ਆਪਣੀ ਹਾਰ ਲਈ ਜ਼ਿਮੇਂਵਾਰ ਕਾਰਨਾਂ ਅਤੇ ਕਮੀਆਂ ਦੀ ਸਮੀਖਿਆ ਜਰੂਰ ਕਰੇਗੀ।ਮੀਟਿੰਗ ਦੇ ਵੇਰਵੇ ਦਸਦਿਆਂ, ਪਾਰਟੀ ਦੇ ਜਨਰਲ ਸਕੱਤਰ ਹਰਚਰਨ ਸਿੰਘ ਬੈਂਸ਼ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਨੇ ਫੈਸਲਾ ਕੀਤਾ ਹੈ ਕਿ ਉਹ ਲੋਕ ਫਤਵੇ ਅਨੁਸਾਰ ਸੂਬੇ ਵਿਚ ਉਸਾਰੂ ਵਿਰੋਧੀ ਧਿਰ ਦੀ ਭੂਮਿਕਾ ਨਿਭਾਵੇਗਾ। ਉਹਨਾਂ ਕਿਹਾ ਕਿ ਅਕਾਲੀ ਦਲ ਨਵੀਂ ਸਰਕਾਰ ਵਲੋਂ ਲਏ ਜਾਣ ਵਾਲੇ ਲੋਕ ਪੱਖੀ ਫੈਸਲੇ ਦੀ ਹਿਮਾਇਤ ਕਰੇਗਾ, ਪਰ ਲੋਕਾਂ ਤੇ ਪੰਜਾਬ ਦੇ ਹਿੱਤਾਂ ਦੇ ਵਿਰੁੱਧ ਜਾਣ ਵਾਲੁ ਹਰ ਫੈਸਲੇ ਦਾ ਡੱਟਵਾਂ ਵਿਰੋਧ ਕਰੇਗਾ।ਅਕਾਲੀ ਦਲ ਨੇ ਕਿਹਾ ਹੈ ਕਿ ਨਵੀਂ ਸਰਕਾਰ ਨੂੰ ਆਪਣੇ ਵਾਅਦੇ ਨਾ ਨਿਭਾਅ ਸਕਣ ਉੱਤੇ ਕਮੇਟੀਆਂ ਦਾ ਪਰਦਾ ਨਹੀਂ ਪਾਉਣਾ ਚਾਹੀਦਾ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦਾ ਐਲਾਨ ਕਰੇ ਕਿਉਂਕਿ ਇਸ ਸਬੰਧੀ ਸਾਰਾ ਲੋਂੜੀਦਾ ਰਿਕਾਰਡ ਮੌਜ਼ੂਦ ਹੈ। ਇਸੇ ਤਰਾਂ ਹੀ ਇਸ ਨੂੰ 30 ਲੱੱਖ ਨੌਕਰੀਆਂ ਦੀ ਭਰਤੀ ਕਰਨ ਦਾ ਤੁਰੰਤ ਐਲਾਨ ਕਰਨਾ ਚਾਹੀਦਾ ਹੈ। ਨਵੀਂ ਸਰਕਾਰ ਜੇ ਚਾਹੁੰਦੀ ਤਾਂ ਆਪਣੇ ਸਾਰੇ ਵਾਅਦੇ ਆਪਣੀ ਪਹਿਲੀ ਕੈਬਨਿਟ ਮੀਟਿੰਗ ਵਿਚ ਹੀ ਪੂਰੇ ਕਰ ਸਕਦੀ ਸੀ।ਅਕਾਲੀ ਦਲ ਦੀ ਕੋਰ ਕਮੇਟੀ ਨੇ ਕਿਹਾ ਕਿ ਨਵੀ ਸਰਕਾਰ ਵਲੋਂ ਆਪਣੀ ਪਹਿਲੀ ਕੈਬਨਿਟ ਵਿਚ ਪਾਸ ਕੀਤੇ ਗਏ 120 ਦੇ ਕਰੀਬ ਮਤੇ ਪਹਿਲੀ ਸਰਕਾਰ ਵਲੋਂ ਲਏ ਗਏ ਫੈਸਲਿਆਂ ਦੇ ਦੁਹਰਾਅ ਤੋਂ ਵੱਧ ਕੁਝ ਵੀ ਨਹੀਂ ਹੈ।ਮੀਟਿੰਗ ਵਿਚ ਕਮੇਟੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਪੂਰਨ ਭਰੋਸਾ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਅਕਾਲੀ ਵਿਧਾਇਕ ਦਲ ਦਾ ਨੇਤਾ ਅਤੇ ਸ੍ਰੀ ਪਵਨ ਟੀਨੂੰ ਨੂੰ ਚੀਫ ਵਿਪ ਵਜੋਂ ਚੁਣਿਆ ਹੈ।
ਪਾਰਟੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਵੀ ਧੰਨਵਾਦ ਕੀਤਾ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਬਿਨਾਂ ਇਸ ਮੀਟਿੰਗ ਵਿਚ ਸੁਖਦੇਵ ਸਿੰਘ ਢੀਂਡਸਾ, ਰਣਜੀਤ ਸਿੰਘ ਬ੍ਰਹਮਪੁਰਾ, ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਗ ਚੰਦੂਮਾਜਰਾ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ, ਗੁਲਜ਼ਾਰ ਸਿੰਘ ਰਣੀਕੇ, ਬੀਬੀ ਉਪਿੰਦਰਜੀਤ ਕੌਰ ਅਤੇ ਬੀਬੀ ਜਾਗੀਰ ਕੌਰ ਵੀ ਹਾਜ਼ਰ ਸਨ।

WRITTEN BY