ਚੰਡੀਗੜ੍ਹ, 20 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਵਜੋਂ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ, ਸਿੰਜਾਈ ਤੇ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ, ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ, ਸ. ਗੁਰਪ੍ਰੀਤ ਸਿੰਘ ਜੀ.ਪੀ., ਸ. ਬਲਵਿੰਦਰ ਸਿੰਘ ਲਾਡੀ, ਸ੍ਰੀ ਅੰਗਦ ਸਿੰਘ ਸੈਣੀ, ਸਾਬਕਾ ਮੰਤਰੀ ਸ. ਇੰਦਰਜੀਤ ਸਿੰਘ ਜ਼ੀਰਾ, ਸਥਾਨਕ ਸਰਕਾਰਾਂ ਵਿਭਾਗ ਦੇ ਸਾਬਕਾ ਮੁੱਖ ਇੰਜੀਨੀਅਰ ਸ. ਮਨਮੋਹਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ’ਚ ਪੰਚਾਂ, ਸਰਪੰਚਾਂ ਅਤੇ ਪਤਵੰਤੇ ਸੱਜਣਾਂ ਦੀ ਹਾਜ਼ਰੀ ’ਚ ਆਪਣੇ ਅਹੁਦੇ ਦਾ ਕਾਰਜਭਾਰ ਸੰ੍ਯਭਾਲ ਲਿਆ। ਕਾਰਜਭਾਰ ਸੰਭਾਲਣ ਮੌਕੇ ਸ. ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਇਹ ਤਰਜੀਹ ਹੋਵੇਗੀ ਕਿ ਸੂਬੇ ਦੇ ਨੌਜਵਾਨਾਂ ਨੂੰ ਕਿੱਤਾ ਮੁਖੀ ਸਿਖਲਾਈ ਦੇ ਕੇ ਆਪਣੇ ਪੈਰਾਂ ’ਤੇ ਖੜ੍ਹਾ ਕੀਤਾ ਜਾਵੇ।
ਚੰਨੀ ਨੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲਿਆ



