Skip to content
Independent perspectives. Global stories.
BREAKING

ਰਾਜਪਾਲ ਨੇ ਰਾਣਾ ਕੰਵਰਪਾਲ ਸਿੰਘ ਨੂੰ ਸਹੁੰ ਚੁਕਾ ਕੇ ਪ੍ਰੋਟਮ ਸਪੀਕਰ ਨਿਯੁਕਤ ਕੀਤਾ

Share this story

image ਚੰਡੀਗੜ੍ਹ, 20 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਅੱਜ ਰਾਣਾ ਕੰਵਰਪਾਲ ਸਿੰਘ ਨੂੰ 15ਵੀਂ ਵਿਧਾਨ ਸਭਾ ਦੇ ਮੈਂਬਰ ਵਜੋਂ ਸਰਕਾਰੀ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਉਣ ਤੋਂ ਬਾਅਦ ਪ੍ਰੋਟਮ ਸਪੀਕਰ ਨਿਯੁਕਤ ਕੀਤਾ ਹੈ। ਸ੍ਰੀ ਰਾਣਾ ਕੰਵਰਪਾਲ ਸਿਘ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਨ। ਉਨ੍ਹਾਂ ਨੂੰ ਅੱਜ ਰਾਜ ਭਵਨ ਵਿਖੇ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਹੁੰ ਚੁਕਾਈ ਗਈ। ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਨੇ ਸਹੁੰ ਚੁੱਕ ਰਸਮ ਦੀ ਕਾਰਵਾਈ ਚਲਾਈ। ਇਸ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇਸ ਬੁਲਾਰੇ ਨੇ ਇਹ ਦੱਸਿਆ ਕਿ ਰਾਜਪਾਲ ਨੇ ਭਾਰਤੀ ਸੰਵਿਧਾਨ ਦੀ ਧਾਰਾ 188 ਹੇਠ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਰਾਣਾ ਕੰਵਰਪਾਲ ਸਿੰਘ ਨੂੰ ਪ੍ਰੋਟਮ ਸਪੀਕਰ ਨਿਯੁਕਤ ਕੀਤਾ ਹੈ ਜੋ ਕਿ ਪੰਜਾਬ ਵਿਧਾਨ ਸਭਾ ਦੇ ਚੁਣੇ ਗਏ ਹੋਰਨਾਂ ਮੈਂਬਰਾਂ ਨੂੰ ਸਹੁੰ ਚਕਾਉਣਗੇ। ਨਵੇਂ ਵਿਧਾਇਕਾਂ ਨੂੰ ਇਸ ਹਫ਼ਤੇ ਦੇ ਆਖਰ ਵਿੱਚ ਸੱਦੇ ਗਏ ਵਿਧਾਨ ਸਭਾ ਦੇ ਪਹਿਲੇ ਇਜਲਾਸ ਦੌਰਾਨ ਸਹੁੰ ਚੁਕਾਈ ਜਾਵੇਗੀ। ਸ੍ਰੀ ਰਾਣਾ ਕੰਵਰਪਾਲ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਪੰਜਾਬੀ ’ਚ ਸਹੁੰ ਚੁੱਕੀ।

WRITTEN BY