ਰੂਪਨਗਰ/ਸ੍ਰੀ ਅਨੰਦਪੁਰ ਸਾਹਿਬ, 20 ਮਾਰਚ (ਦਵਿੰਦਰਪਾਲ ਸਿੰਘ, ਅੰਕੁਸ਼ ਕੁਮਾਰ)- ਸ਼੍ਰੀ ਕਰਨੇਸ਼ ਸ਼ਰਮਾ ਜੋ ਕਿ ਬਤੌਰ ਡਿਪਟੀ ਕਮਿਸ਼ਨਰ ਰੂਪਨਗਰ ਵਿਖੇ ਤਾਇਨਾਤ ਰਹੇ, ਨੂੰ ਇਥੋਂ ਬਦਲੀ ਹੋਣ ਤੇ ਅਜ ਇਥੇ ਮਿੰਨੀ ਸਕੱਤਰੇਤ ਦੇ ਕਮੇਟੀ ਰੁਮ ਦਫਤਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਨਿਘੀ ਵਿਦਾਇਗੀ ਪਾਰਟੀ ਦਿਤੀ ਗਈ। ਇਸ ਮੌਕੇ ਸ਼੍ਰੀ ਅਮਨਦੀਪ ਬਾਂਸਲ ਰੂਪਨਗਰ ਵਧੀਕ ਡਿਪਟੀ ਕਮਿਸ਼ਨਰ (ਜ), ਸ਼੍ਰੀ ਵਸ਼ਿਸ਼ਟ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ਼੍ਰੀ ਉਦੇਦੀਪ ਸਿੱਧੂ ਐਸ.ਡੀ.ਐਮ. ਰੂਪਨਗਰ, ਸ਼੍ਰੀ ਰਾਕੇਸ਼ ਕੁਮਾਰ ਐਸ.ਡੀ.ਐਮ. ਸ਼੍ਰੀ ਅਨੰਦਪੁਰ ਸਾਹਿਬ, ਸ਼੍ਰੀ ਰਵਿੰਦਰ ਸਿੰਘ ਅਰੋੜਾ ਜਿਲ੍ਹਾ ਟਰਾਂਸਪੋਰਟ ਅਫਸਰ, ਸ਼੍ਰੀ ਮਨਜੀਤ ਸਿੰਘ ਬਰਾੜ ਪੁਲਿਸ ਕਪਤਾਨ , ਸ਼੍ਰੀ ਸੁਰਿੰਦਰਪਾਲ ਸਿੰਘ ਜ਼ਿਲਾ ਵਿਕਾਸ ਤੇ ਪੰਚਾਇਤ ਅਫਸਰ, ਸ਼੍ਰੀ ਜਸਵੰਤ ਸਿੰਘ ਜ਼ਿਲ੍ਹਾ ਮਾਲ ਅਫਸਰ,ਸ਼੍ਰੀ ਸੰਜੀਵ ਕੁਮਾਰ ਤਹਿਸੀਲਦਾਰ ਰੂਪਨਗਰ; ਸ਼੍ਰੀਮਤੀ ਸੰਤੋਸ਼ ਕੁਮਾਰੀ ਸੁਪਰਡੈਂਟ ਗਰੇਡ-1, ਸ਼੍ਰੀਮਤੀ ਨੀਲ ਕਮਲ ਸੁਪਰਡੈਂਟ, ਸ਼੍ਰੀ ਕ੍ਰਿਸ਼ਨ ਸਿੰਘ ਪ੍ਰਧਾਨ ਡੀ.ਸੀ.ਦਫਤਰ ਯੂਨੀਅਨ ਅਤੇ ਵਖ ਵਖ ਬਰਾਂਚਾਂ ਦੇ ਕਰਮਚਾਰੀ ਹਾਜਰ ਸਨ।ਇਸ ਮੌਕੇ ਸ਼੍ਰੀ ਕਰਨੇਸ਼ ਸ਼ਰਮਾ ਨੇ ਕਿਹਾ ਕਿ ਉਹ ਰੂਪਨਗਰ ਵਿਖੇ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ(ਜ) ਅਤੇ ਇਸ ਉਪਰੰਤ ਬਤੌਰ ਡਿਪਟੀ ਕਮਿਸ਼ਨਰ ਲਗਭਗ ਸਵਾ ਦੋ ਸਾਲ ਤਾਇਨਾਤ ਰਹੇ ਹਨ, ਇਸ ਮੌਕੇ ਸ਼੍ਰੀ ਅਮਨਦੀਪ ਬਾਂਸਲ ਰੂਪਨਗਰ ਵਧੀਕ ਡਿਪਟੀ ਕਮਿਸ਼ਨਰ (ਜ), ਸ਼੍ਰੀ ਸਤੀਸ਼ ਚੰਦਰ ਵਸ਼ਿਸ਼ਟ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ਼੍ਰੀ ਉਦੇਦੀਪ ਸਿੱਧੂ ਐਸ.ਡੀ.ਐਮ. ਰੂਪਨਗਰ, ਸ਼੍ਰੀ ਰਾਕੇਸ਼ ਕੁਮਾਰ ਐਸ.ਡੀ.ਐਮ. ਸ਼੍ਰੀ ਅਨੰਦਪੁਰ ਸਾਹਿਬ, ਸ਼੍ਰੀ ਰਵਿੰਦਰ ਸਿੰਘ ਅਰੋੜਾ ਜਿਲ੍ਹਾ ਟਰਾਂਸਪੋਰਟ ਅਫਸਰ,ਸ਼੍ਰੀਮਤੀ ਸੰਤੋਸ਼ ਕੁਮਾਰੀ ਸੁਪਰਡੈਂਟ ਗਰੇਡ-1, ਸ਼੍ਰੀਮਤੀ ਨੀਲ ਕਮਲ ਤੇ ਸ਼੍ਰੀ ਅਮਨ ਕੁਮਾਰ ਰਾਠੌਰ ਸੁਪਰਡੈਂਟ, ਸ਼੍ਰੀ ਕ੍ਰਿਸ਼ਨ ਸਿੰਘ ਪ੍ਰਧਾਨ ਡੀ.ਸੀ.ਦਫਤਰ ਯੂਨੀਅਨ ਨੇ ਸ਼੍ਰੀ ਕਰਨੇਸ਼ ਸ਼ਰਮਾ ਨਾਲ ਬਤੀਤ ਕੀਤੇ ਸਮੇ ਦਾ ਜਿਕਰ ਕਰਦਿਆਂ ਕਿਹਾ ਕਿ ਇਹ ਸਮਾ ਭੁਲਾਇਆ ਨਹੀ ਜਾ ਸਕਦਾ।ਸ਼੍ਰੀ ਕਰਨੇਸ਼ ਸ਼ਰਮਾ ਨੂੰ ਦਫਤਰ ਦੇ ਕਰਮਚਾਰੀਆਂ ਵੱਲੋਂ ਯਾਦਗਾਰੀ ਚਿੰਨ੍ਹ ਵੀ ਦਿਤੇ ਗਏ।ਜ਼ਿਕਰਯੋਗ ਹੈ ਕਿ ਸ਼੍ਰੀ ਕਰਨੇਸ਼ ਸ਼ਰਮਾ ਰੂਪਨਗਰ ਵਿਖੇ 28 ਜਨਵਰੀ 2015 ਤੋਂ 23 ਨਵੰਬਰ 2015 ਤੱਕ ਵਧੀਕ ਡਿਪਟੀ ਕਮਿਸ਼ਰ (ਜ) ਅਤੇ 01 ਫਰਵਰੀ 2016 ਤੋਂ 17 ਮਾਰਚ 2017 ਤੱਕ ਬਤੌਰ ਡਿਪਟੀ ਕਮਿਸ਼ਨਰ ਤਾਇਨਾਤ ਰਹੇ ਹਨ।
ਸ਼੍ਰੀ ਕਰਨੇਸ਼ ਸ਼ਰਮਾ ਨੂੰ ਨਿਘੀ ਵਿਦਾਇਗੀ



