ਸੰਯੁਕਤ ਰਾਸ਼ਟਰ, 22 ਅਗਸਤ (ਪੰਜਾਬ ਟਾਇਮਜ਼ ਬਿਊਰੋ)-ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਬਾਨ ਕੀ ਮੂਨ ਨੇ ਦਮਿਸ਼ਕ ਦੇ ਬਾਹਰੀ ਇਲਾਕੇ ‘ਚ ਕਥਿਤ ਰੂਪ ਨਾਲ ਕੀਤੇ ਗਏ ਰਸਾਇਣਕ ਹਥਿਆਰਾਂ ਦੇ ਇਸਤੇਮਾਲ ਦੀ ਖਬਰ ‘ਤੇ ਹੈਰਾਨੀ ਜਾਹਰ ਕੀਤੀ ਹੈ। ਸਯੁੰਕਤ ਰਾਸ਼ਟਰ ਦੇ ਬੁਲਾਰੇ ਨੇ ਦੱਸਿਆ ਕਿ ਉਨ੍ਹਾਂ ਨੇ ਸੀਰੀਆ ਦੀ ਰਾਜਧਾਨੀ ਦਮਿਸ਼ਕ ਦੇ ਬਾਹਰੀ ਇਲਾਕੇ ‘ਚ ਰਸਾਇਣਕ ਹਥਿਆਰਾਂ ਦੇ ਇਸਤੇਮਾਲ ਦੀ ਖਬਰ ‘ਤੇ ਹੈਰਾਨੀ ਪ੍ਰਗਟ ਕਰਦੇ ਹੋਏ ਕਿਹਾ ਕਿ ਕਿਸੇ ਵੀ ਸਥਿਤੀ ‘ਚ ਕਿਸੇ ਵੀ ਤਰ੍ਹਾਂ ਨਾਲ ਰਸਾਇਣਕ ਹਥਿਆਰਾਂ ਦਾ ਇਸਤੇਮਾਲ ਮਨੁੱਖਵਾਦੀ ਕਾਨੂੰਨ ਦੀ ਉਲੰਘਣਾ ਹੋਵੇਗੀ।