Skip to content
Independent perspectives. Global stories.
BREAKING

ਵਿਧਾਇਕ ਫਤਿਹਜੰਗ ਸਿੰਘ ਬਾਜਵਾ ਵੱਲੋਂ ਜਿੱਤ ਲਈ ਲੋਕਾਂ ਦਾ ਧੰਨਵਾਦ

Share this story

image ਕਾਦੀਆਂ/ਬਟਾਲਾ, 20 ਮਾਰਚ (ਰਛਪਾਲ ਸਿੰਘ)- ਵਿਧਾਨ ਸਭਾ ਕਾਦੀਆਂ ਤੋਂ ਜਿੱਤੇ ਵਿਧਾਨਕਾਰ ਸ. ਫਤਿਹਜੰਗ ਸਿੰਘ ਬਾਜਵਾ ਨੇ ਸਮੁੱਚੇ ਹਲਕੇ ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਹੈ ਉਹ ਇੱਕ-ਇੱਕ ਵੋਟ ਦਾ ਮੁੱਲ ਹਲਕੇ ਦਾ ਵਿਕਾਸ ਕਰਕੇ ਮੋੜਨਗੇ। ਵਿਧਾਇਕ ਸ. ਬਾਜਵਾ ਨੇ ਕਿਹਾ ਕਿ ਉਹ ਕਾਦੀਆਂ ਹਲਕੇ ਦੇ ਲੋਕਾਂ ਦਾ ਦਿੱਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਹਲਕੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ।ਵਿਧਾਇਕ ਸ. ਫਤਿਹਜੰਗ ਸਿੰਘ ਬਾਜਵਾ ਨੇ ਕਿਹਾ ਕਿ ਚੋਣਾਂ ਦੌਰਾਨ ਕੀਤੇ ਗਏ ਸਾਰੇ ਵਾਅਦਿਆਂ ਨੂੰ ਪੂਰਾ ਕੀਤਾ ਜਾਵੇਗਾ ਅਤੇ ਪੰਜਾਬ ਦੇ ਭਵਿੱਖ ਦੀ ਸੁਨਿਹਰੀ ਇਬਾਰਤ ਲਿਖੀ ਜਾਵੇਗੀ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਆਪਣੀ ਪਹਿਲੀ ਹੀ ਕੈਬਨਿਟ ਮੀਟਿੰਗ ਵਿੱਚ ਇਤਿਹਾਸਕ ਫੈਸਲੇ ਲੈ ਕੇ ਸੂਬੇ ਦੀ ਬਿਹਤਰੀ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਲੋਕਾਂ ਦੀ ਸਰਕਾਰੀ ਦਫਤਰਾਂ ‘ਚ ਖੱਜਲ-ਖੁਆਰੀ ਖਤਮ ਕਰਕੇ ਚੁਸਤ-ਦਰੁਸਤ ਪ੍ਰਸ਼ਾਸਨ ਦਿੱਤਾ ਜਾਵੇਗਾ।ਬਾਜਵਾ ਨੇ ਕਿਹਾ ਕਿ ਕਾਦੀਆਂ ਹਲਕੇ ਦੇ ਵਿਕਾਸ ਲਈ ਉਹ ਦਿਨ-ਰਾਤ ਇੱਕ ਕਰ ਦੇਣਗੇ। ਉਨ੍ਹਾਂ ਕਿਹਾ ਕਿ ਹਲਕਾ ਕਾਦੀਆਂ ‘ਚ ਵਿਕਾਸ ਪੱਖੋਂ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ। ਸ. ਬਾਜਵਾ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਕਾਂਗਰਸ ਪਾਰਟੀ ‘ਚ ਆਪਣਾ ਵਿਸ਼ਵਾਸ਼ ਪ੍ਰਗਟ ਕਰਦਿਆਂ ਵੱਡੇ ਬਹੁਮਤ ਨਾਲ ਸਰਕਾਰ ਬਣਾਈ ਹੈ ਅਤੇ ਕਾਂਗਰਸ ਸਰਕਾਰ ਵੱਲੋਂ ਲੋਕਾਂ ਦੀਆਂ ਉਮੀਦਾਂ ਤੇ ਖਾਹਿਸ਼ਾਂ ਨੂੰ ਹਰ ਹੀਲੇ ਪੂਰਾ ਕੀਤਾ ਜਾਵੇਗਾ।

WRITTEN BY