Skip to content
Independent perspectives. Global stories.
BREAKING

ਸ. ਮਨਜਿੰਦਰ ਸਿੰਘ ਸਿਰਸਾ ਨੇ ਰਾਜੌਰੀ ਗਾਰਡਨ ਤੋਂ ਅਕਾਲੀ-ਭਾਜਪਾ ਦੇ ਉਮੀਦਵਾਰ ਵਜੋਂ ਭਰਿਆ ਨਾਮਜ਼ਦਗੀ ਪੱਤਰ

Share this story

image ਨਵੀਂ ਦਿੱਲੀ, 21 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਭਾਰਤੀ ਜਨਤਾ ਪਾਰਟੀ ਦੇ ਰਾਜੌਰੀ ਗਾਰਡਨ ਹਲਕੇ ਦੀ ਜ਼ਿਮਨੀ ਚੋਣ ਲਈ ਐਲਾਨੇ ਗਏ ਉਮੀਦਵਾਰ ਸ. ਮਨਜਿੰਦਰ ਸਿੰਘ ਸਿਰਸਾ ਨੇ ਮੰਗਲਵਾਰ ਨੂੰ ਰਾਮਪੁਰਾ ਦੇ ਐੱਸ.ਡੀ.ਐੱਮ. ਅਮਿਤ ਕੁਮਾਰ ਕੋਲ ਨਾਮਜ਼ਦਗੀ ਪੱਤਰ ਭਰਿਆ। ਇਸ ਮੌਕੇ ਉਨ੍ਹਾਂ ਦੀ ਪਤਨੀ ਸ਼੍ਰੀਮਤੀ ਸਤਵਿੰਦਰ ਕੌਰ ਸਿਰਸਾ ਨੇ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਭਰਿਆ।ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਸਿਰਸਾ ਵਲੋਂ ਰਾਜੌਰੀ ਗਾਰਡਨ ਇਲਾਕੇ ‘ਚ ਬੇਮਿਸਾਲ ਸ਼ਕਤੀ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਆਗੂ ਜਿਨ੍ਹਾਂ ‘ਚ ਮਨਜੀਤ ਸਿੰਘ ਜੀ.ਕੇ. ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਪ੍ਰਵੇਸ਼ ਵਰਮਾ ਸੰਸਦ ਮੈਂਬਰ, ਮਨੋਜ ਤਿਵਾੜੀ ਦਿੱਲੀ ਸਟੇਟ ਭਾਜਪਾ ਪ੍ਰਧਾਨ, ਰਾਜੀਵ ਬੱਬਰ ਭਾਜਪਾ ਆਗੂ, ਮਨਜੀਤ ਸਿੰਘ ਜੀ.ਕੇ. ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਅਵਤਾਰ ਸਿੰਘ ਹਿੱਤ ਸਾਬਕਾ ਪ੍ਰਧਾਨ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਾਬਕਾ ਸੰਸਦ ਮੈਂਬਰ ਤਰਲੋਚਨ ਸਿੰਘ, ਸਾਬਕਾ ਕੈਬਨਿਟ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ, ਰਮੇਸ਼ ਖੰਨਾ ਪ੍ਰਧਾਨ ਦਿੱਲੀ ਭਾਜਪਾ ਸਟੇਟ, ਹੋਰ ਸੀਨੀਅਰ ਅਕਾਲੀ ਲਾਗੂ ਅਤੇ ਭਾਜਪਾ ਦੇ ਸੀਨੀਅਰ ਆਗੂ ਹਾਜ਼ਰ ਸਨ।ਇਸ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸਿਰਸਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਦਾ ਧੰਨਵਾਦ ਕੀਤਾ।

WRITTEN BY