ਚੰਡੀਗੜ੍ਹ, 21 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਲੋਕਾਂ ਵੱਲੋਂ ਚਿਰਾਂ ਤੋਂ ਉਠਾਈ ਜਾ ਰਹੀ ਮੰਗ ਨੂੰ ਗੰਭੀਰਤਾ ਨਾਲ ਲੈਂਦਿਆਂ ਅੰਮ੍ਰਿਤਸਰ, ਜਲੰਧਰ ਅਤੇ ਬਠਿੰਡਾ ਦੇ ਗਾਰਬੇਜ ਡੰਪਸ (ਕੂੜਾ-ਕਰਕਟ ਸੁੱਟਣ ਲਈ ਬਣਾਈਆਂ ਥਾਵਾਂ) ਨੂੰ ਸ਼ਹਿਰਾਂ ਤੋਂ ਤਬਦੀਲ ਕਰਨ ਲਈ ਸਥਾਨਕਾਂ ਵਿਧਾਇਕਾਂ ਨਾਲ ਸਲਾਹ-ਮਸ਼ਵਰਾ ਕਰਕੇ ਕਾਰਵਾਈ ਅਰੰਭ ਦਿੱਤੀ ਹੈ। (ਇਹ ਮਸਲਾ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਚੋਣ ਮਨੋਰਥ ਪੱਤਰ ਵਿੱਚ ਸ਼ਾਮਲ ਕੀਤਾ ਗਿਆ ਸੀ। ਸ. ਨਵਜੋਤ ਸਿੰਘ ਸਿੱਧੂ ਨੇ ਇਸ ਸਬੰਧੀ ਉਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ, ਜਿਸ ਵਿੱਚ ਵਧੀਕ ਮੁੱਖ ਸਕੱਤਰ (ਮਾਲ), ਵਧੀਕ ਮੁੱਖ ਸਕੱਤਰ (ਸਥਾਨਕ ਸਰਕਾਰਾਂ), ਪ੍ਰਮੁੱਖ ਸਕੱਤਰ (ਪੇਂਡੂ ਵਿਕਾਸ) ਤੋਂ ਇਲਾਵਾ ਸਬੰਧਤ ਡਿਪਟੀ ਕਮਿਸ਼ਨਰਾਂ ਅਤੇ ਹਲਕੇ ਦੇ ਮਿਊਂਸੀਪਲ ਕਮਿਸ਼ਨਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਕਮੇਟੀ ਨੂੰ ਇਹ ਅਖ਼ਤਿਆਰ ਦਿੱਤਾ ਗਿਆ ਹੈ ਕਿ ਉਹ ਇਨ੍ਹਾਂ ਸ਼ਹਿਰਾਂ ਤੋਂ ਬਾਹਰ 50 ਏਕੜ ਤੱਕ ਦੇ ਜ਼ਮੀਨੀ ਟੁਕੜੇ ਦੀ ਨਿਸ਼ਾਨਦੇਹੀ ਕਰੇ ਤਾਂ ਜੋ ਇਨ੍ਹਾਂ ਗਾਰਬੇਜ ਡੰਪਾਂ ਨੂੰ ਉਥੇ ਤਬਦੀਲ ਕੀਤਾ ਜਾ ਸਕੇ। ਪੰਜਾਬ ਦੇ ਵਿੱਤ ਮੰਤਰੀ ਨੇ ਵੀ ਭਰੋਸਾ ਦਿੱਤਾ ਹੈ ਕਿ ਇਸ ਕਾਰਜ ਲਈ ਲੋੜੀਂਦੇ ਫ਼ੰਡ ਸਰਕਾਰ ਵੱਲੋਂ ਮੁਹੱਈਆ ਕਰਵਾਏ ਜਾਣਗੇ।
ਨਵਜੋਤ ਸਿੱਧੂ ਵੱਲੋਂ ਅੰਮ੍ਰਿਤਸਰ, ਜ¦ਧਰ ਤੇ ਬਠਿੰਡਾ ਦੇ ਗਾਰਬੇਜ ਡੰਪ ਤਬਦੀਲ ਕਰਨ ਦੀ ਪ੍ਰਕਿਰਿਆ ਸ਼ੁਰੂ



