ਰਾਜ ਮੰਤਰੀ ਦਾ ਦਰਜਾ ਪ੍ਰਦਾਨ ਝ ਸਾਰੇ ਵਰਗਾਂ ਵੱਲੋਂ ਨਿਯੁਕਤੀ ਦਾ ਭਰਵਾਂ ਸਵਾਗਤ
ਚੰਡੀਗੜ੍ਹ, 21 ਮਾਰਚ- Êਪੰਜਾਬ ਸਰਕਾਰ ਨੇ ਸ. ਭਰਤ ਇੰਦਰ ਸਿੰਘ ਚਾਹਲ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸਲਾਹਕਾਰ ਨਿਯੁਕਤ ਕੀਤਾ ਹੈ। ਉਨ੍ਹਾਂ ਨੂੰ ਰਾਜ ਮੰਤਰੀ ਦਾ ਦਰਜਾ ਦਿੱਤਾ ਗਿਆ ਹੈ। ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸ. ਭਰਤ ਇੰਦਰ ਸਿੰਘ ਚਾਹਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬਹੁਤ ਜ਼ਿਆਦਾ ਵਿਸ਼ਵਾਸਪਾਤਰ ਹਨ ਜਿਨ੍ਹਾਂ ਨੇ ਸਾਲ 2002 ਤੋਂ 2007 ਤੱਕ ਕਾਂਗਰਸ ਸਰਕਾਰ ਦੌਰਾਨ ਮੀਡੀਆ ਸਲਾਹਕਾਰ ਦੀ ਸੇਵਾ ਨਿਭਾਈ ਸੀ ਅਤੇ ਉਸ ਸਮੇਂ ਵੀ ਉਨ੍ਹਾਂ ਨੂੰ ਰਾਜ ਮੰਤਰੀ ਦਾ ਦਰਜਾ ਦਿੱਤਾ ਗਿਆ ਸੀ। ਸ੍ਰੀ ਚਾਹਲ ਦਾ ਕੈਪਟਨ ਅਮਰਿੰਦਰ ਸਿੰਘ ਨਾਲ ਲੰਮੇ ਸਮੇਂ ਤੋਂ ਸਾਥ ਹੈ ਅਤੇ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਬਹੁਤ ਨਜ਼ਦੀਕੀ ਵਜੋਂ ਜਾਣਿਆ ਜਾਂਦਾ ਹੈ। ਸ੍ਰੀ ਚਾਹਲ ਦੇ ਪ੍ਰਿੰਟ ਅਤੇ ਇਲੈਕਟ੍ਰੋਨਿਕ ਮੀਡੀਆ ਨਾਲ ਸਬੰਧਤ ਪੱਤਰਕਾਰ ਭਾਈਚਾਰੇ ਨਾਲ ਨਿੱਘੇ ਸਬੰਧ ਹਨ। ਸ. ਭਰਤ ਇੰਦਰ ਸਿੰਘ ਚਾਹਲ ਬਹੁਤ ਹੀ ਯੋਗ ਅਤੇ ਦੂਰਅੰਦੇਸ਼ ਸਹਿਯੋਗੀ ਹਨ। ਉਨ੍ਹਾਂ ਦੀ ਨਿਯੁਕਤੀ ਦਾ ਮੀਡੀਆ, ਰਾਜਸੀ ਅਤੇ ਸਮਾਜਿਕ ਹਲਕਿਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਹੈ। ਸ. ਚਾਹਲ ਨੇ ਕੈਪਟਨ ਸਾਹਿਬ ਦੀ ਸਾਰੀਆਂ ਚੋਣਾਂ ਵਿੱਚ ਜਿੱਤ ਲਈ ਅਹਿਮ ਭੂਮਿਕਾ ਨਿਭਾਈ ਹੈ।
ਸ. ਭਰਤਇੰਦਰ ਸਿੰਘ ਚਾਹਲ ਮੁੱਖ ਮੰਤਰੀ ਦੇ ਸਲਾਹਕਾਰ ਨਿਯੁਕਤ



