Skip to content
Independent perspectives. Global stories.
BREAKING

ਲੋਕਾਂ ਨੂੰ ਸਰਕਾਰੀ ਕੰਮਾਂ ਪ੍ਰਤੀ ਕਿਸੇ ਤਰਾਂ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ : ਡੀਸੀ

Share this story

image ਫਿਰੋਜ਼ਪੁਰ, 21 ਮਾਰਚ (ਇੰਦਰਜੀਤ ਸਿੰਘ ਸੋਢੀ)- ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਸਿੰਘ ਆਈ.ਏ.ਐਸ. ਨੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਉਹ ਸਵੇਰੇ 9 ਵਜੇ ਤੋ ਸ਼ਾਮ 5 ਵਜੇ ਤੱਕ ਆਪਣੀ ਡਿਊਟੀ ਤੇ ਹਾਜ਼ਰ ਰਹਿਣ ਤਾਂ ਜੋ ਸਰਕਾਰੀ ਦਫ਼ਤਰਾਂ/ਵਿਭਾਗਾਂ ਵਿਚ ਰੋਜ ਮਰਾਂ ਦੇ ਕੰਮ ਆਉਣ ਵਾਲੇ ਲੋਕਾ ਨੂੰ ਕਿਸੇ ਤਰਾਂ ਦੀ ਦਿੱਕਤ ਪੇਸ਼ ਨਾ ਆਵੇ ਅਤੇ ਉਨ੍ਹਾਂ ਦੇ ਕੰਮ ਮਿਥੇ ਸਮੇਂ ਵਿੱਚ ਪੂਰੇ ਕੀਤੇ ਜਾਣ। ਸ.ਰਾਮਵੀਰ ਸਿੰਘ ਨੇ ਕਿਹਾ ਕਿ ਅਧਿਕਾਰੀਆਂ/ਕਰਮਚਾਰੀਆਂ ਦਾ ਫ਼ਰਜ਼ ਬਣਦਾ ਹੈ ਕਿ ਉਹ ਸਰਕਾਰੀ ਯੋਜਨਾਵਾਂ/ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਤਾਂ ਜੋ ਆਮ ਲੋਕਾਂ ਤੇ ਹਰੇਕ ਵਰਗ ਨੂੰ ਇਨ੍ਹਾਂ ਦਾ ਲਾਭ ਮਿਲ ਸਕੇ।  ਉਨ੍ਹਾਂ ਕਿਹਾ ਕਿ ਅਧਿਕਾਰੀ/ਕਰਮਚਾਰੀ ਜਨਤਾ ਦੇ ਸੇਵਕ ਬਣ ਕੇ ਕੰਮ ਕਰਨ ਅਤੇ ਜ਼ਿਲ੍ਹਾ ਵਾਸੀਆਂ ਨੂੰ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਵਿੱਚ ਕੋਈ ਕਸਰ ਬਾਕੀ ਨਾਂ ਛੱਡੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦਾ ਵਿਕਾਸ ਤੇ ਲੋਕਾਂ ਦੀ ਸੇਵਾ ਉਨ੍ਹਾਂ ਦੀ ਪਹਿਲੀ ਤਰਜੀਹ ਰਹੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਖ਼ੁਸ਼ੀ ਹੈ ਕਿ ਸ਼ਹੀਦਾਂ ਦੀ ਧਰਤੀ ਫ਼ਿਰੋਜ਼ਪੁਰ ਵਿਖੇ ਮੈਨੂੰ ਆਪਣੀਆਂ ਸੇਵਾਵਾਂ ਨਿਭਾਉਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹੇ ਦੇ ਲੋਕਾਂ ਦੀ ਬਿਹਤਰੀ ਲਈ ਕੰਮ ਕਰਨਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਨਜਿੱਠਣ ਲਈ ਉਹ ਹਰ ਸਮੇਂ ਲੋਕਾਂ ਦੀ ਪਹੁੰਚ ਵਿੱਚ ਹੋਣਗੇ ਅਤੇ ਲੋਕ ਆਪਣੀਆਂ ਮੁਸ਼ਕਲਾਂ ਸਬੰਧੀ ਕਦੇ ਵੀ ਉਨ੍ਹਾਂ ’ਨੂੰ ਮਿਲ ਸਕਣਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨ.) ਮੈਡਮ ਸ਼ਰੂਤੀ ਸ਼ਰਮਾ, ਸ: ਰਣਜੀਤ ਸਿੰਘ ਜੀ.ਏ., ਸ੍ਰੀ ਅਸ਼ੋਕ ਬਹਿਲ ਸਕੱਤਰ ਰੈ¤ਡ ਕਰਾਸ, ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਡੀ.ਸੀ. ਦਫ਼ਤਰ ਦੇ ਸਮੂਹ ਕਰਮਚਾਰੀ ਵੀ ਹਾਜ਼ਰ ਸਨ।

WRITTEN BY