ਮਹਿਲ ਕਲਾਂ, 21 ਮਾਰਚ (ਗੁਰੀ ਮਾਂਗੇਵਾਲ)- ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਬਣੀ ਕਾਂਗਰਸ ਸਰਕਾਰ ’ਚ ਮਨਪ੍ਰੀਤ ਸਿੰਘ ਬਾਦਲ ਦੇ ਖਜ਼ਾਨਾ ਮੰਤਰੀ ਬਣਨ ’ਤੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਅੰਦਰ ਉਨ੍ਹਾਂ ਦੇ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਨਵੇਂ ਬਣੇ ਕੈਬਨਿੰਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਸੀਨੀਅਰ ਕਾਂਗਰਸੀ ਆਗੂ ਕੁਲਵੰਤ ਸਿੰਘ ਲੋਹਗੜ੍ਹ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ। ਇਸ ਮੌਕੇ ਕੁਲਵੰਤ ਸਿੰਘ ਲੋਹਗੜ੍ਹ ਅਤੇ ਸਰਬਜੀਤ ਸਿੰਘ ਕਲਾਲ ਮਾਜਰਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਆਲ ਇੰਡੀਆ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ , ਮੀਤ ਪ੍ਰਧਾਨ ਰਾਹੁਲ ਗਾਂਧੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਨਪ੍ਰੀਤ ਸਿੰਘ ਬਾਦਲ ਦੀ ਦੂਰ ਅੰਦੇਸੀ ਸੋਚ ਨੂੰ ਦੇਖਦਿਆ ਪੰਜਾਬ ਦੇ ਖਜਾਨਾ ਮੰਤਰੀ ਦੀ ਜਿੰਮੀਵਾਰੀ ਸੌਪੀ ਹੈ ਜਿਸ ਨਾਲ ਸਮੁੱਚੇ ਪੰਜਾਬ ਵਾਸੀਆ ਅੰਦਰ ਪੰਜਾਬ ਲਈ ਨਵੀ ਸਵੇਰ ਦੀ ਆਸ ਬੱਝੀ ਹੈ। ਉਨ੍ਹਾ ਦੱਸਿਆ ਕਿ ਹਲਕਾ ਮਹਿਲ ਕਲਾਂ ਅੰਦਰ ਕਾਂਗਰਸ ਪਾਰਟੀ ਦੀ ਅਜੋਕੀ ਸਥਿਤੀ ਸਬੰਧੀ ਵੀ ਖਜ਼ਾਨਾ ਮੰਤਰੀ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਇਸ ਮੌਕੇ ਪੁਨੀਤ ਮਾਨ ਗਹਿਲ, ਗੁਰਜਿੰਦਰਪਾਲ ਸਿੰਘ ਮਾਨ, ਜਗਮੇਲ ਸਿੰਘ ਛੀਨੀਵਾਲ ਕਲਾਂ, ਜਸਵੰਤ ਸਿੰਘ ਲੋਹਗੜ੍ਹ ਹਾਜ਼ਰ ਸਨ।
ਮਹਿਲ ਕਲਾਂ ਦੇ ਸੀਨੀਅਰ ਕਾਂਗਰਸੀ ਆਗੂ ਲੋਹਗੜ੍ਹ ਦੀ ਅਗਵਾਈ ’ਚ ਮਨਪ੍ਰੀਤ ਬਾਦਲ ਨੂੰ ਮਿਲੇ



