ਤਰਨਤਾਰਨ, 21 ਮਾਰਚ (ਚਮਕੌਰ ਸਿੰਘ)- ਤਰਨ ਤਾਰਨ ਦੇ ਨਜਦੀਕੀ ਪਿੰਡ ਪਿੰਢੀਆਂ ਵਿਖੇ ਮਾਮੂਲੀ ਤਕਰਾਰ ਦੇ ਚੱਲਦਿਆਂ ਦੋ ਧਿਰਾਂ ’ਚ ਹੋਈ ਝੜਪ ਵਿੱਚ ਤਿੰਨ ਲੋਕਾਂ ਦੇ ਜਖਮੀ ਹੋਂਣ ਦਾ ਮਾਮਲਾ ਸਾਹਮਣੇ ਆਇਆ ਹੈ।ਜਦ ਕਿ ਥਾਣਾ ਵੈਰੋਵਾਲ ਦੀ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਖਮੀਆਂ ਨੂੰ ਸਿਵਲ ਹਸਪਤਾਲ ਮੀਆਂਵਿੰਡ ਵਿਖੇ ਇਲਾਜ ਲਈ ਭਰਤੀ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਨਜੀਤ ਕੌਰ ਪਤਨੀ ਸੁਖਦੇਵ ਸਿੰਘ, ਹਰਜੀਤ ਕੌਰ ਪਤਨੀ ਹਰਦੇਵ ਸਿੰਘ, ਹਰਦੇਵ ਸਿੰਘ ਪੁੱਤਰ ਸਵਰਨ ਸਿੰਘ ਵਾਸੀਆਂ ਪਿੰਢੀਆਂ ਨੇ ਦੱਸਿਆਂ ਕਿ ਬੀਤੇ ਦਿਨੀ ਬਲਵਿੰਦਰ ਸਿੰਘ ਪੁੱਤਰ ਬਖਤੋਰ ਸਿੰਘ ਜੋ ਕਿ ਉਹਨਾਂ ਦਾ ਗੁਆਂਢੀ ਹੈ ਦੇ ਨਾਲ ਕੁੱਤੇ ਨੂੰ ਲੈ ਕੇ ਦੋਵਾਂ ਧਿਰਾਂ ਵਿੱਚ ਮਾਮੂਲੀ ਤਕਰਾਰ ਹੋ ਗਈ ਜਿਸ ਤੇ ਬਲਵਿੰਦਰ ਸਿੰਘ ਪੁੱਤਰ ਬਖਤੋਰ ਸਿੰਘ ਨੇ ਆਪਣੇ ਸਾਥੀਆਂ ਸਾਬ ਸਿੰਘ ਪੁੱਤਰ ਸਰਦੂਲ ਸਿੰਘ, ਅਕਾਸ ਪੁੱਤਰ ਬਲਵਿੰਦਰ ਸਿੰਘ, ਬਲਜੀਤ ਕੌਰ ਪਤਨੀ ਬਲਵਿੰਦਰ ਸਿੰਘ ਅਤੇ ਦੋ ਹੋਰ ਅਣਪਛਾਤੇ ਵਿਅਕਤੀਆਂ ਨਾਲ ਆ ਕੇ ਤੇਜਧਾਰ ਹਥਿਆਰਾਂ ਸਮੇਤ ਉਹਨਾਂ ਦੇ ਘਰ ਆ ਕੇ ਹਮਲਾ ਕਰ ਦਿੱਤਾ। ਜਿਸ ਨਾਲ ਮਨਜੀਤ ਕੌਰ, ਹਰਜੀਤ ਕੌਰ, ਹਰਦੇਵ ਸਿੰਘ ਅਤੇ ਕਸ਼ਮੀਰ ਸਿੰਘ ਗੰਭੀਰ ਰੂਪ ਵਿੱਚ ਜਖਮੀ ਹੈ। ਜਿਸਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਹੈ। ਪੀੜਤ ਪਰਿਵਾਰ ਨੇ ਦੱਸਿਆਂ ਕਿ ਦੋਸ਼ੀ ਪੰਜਾਬ ਪੁਲਸ ਦਾ ਮੁਲਾਜਮ ਹੈ ਅਤੇ ਆਪਣੇ ਮਹਿਕਮੇ ਦੇ ਜੋਰ ਤੇ ਉਹਨਾਂ ਤੇ ਝੂਠੇ ਪਰਚੇ ਕਰਵਾਉਂਣ ਦੀਆਂ ਧਮਕੀਆਂ ਦੇ ਰਿਹਾ ਹੈ। ਸੰਪਰਕ ਕਰਨ ਤੇ ਥਾਣਾ ਵੈਰੋਵਾਲ ਦੇ ਏ.ਐਸ.ਆਈ ਹੀਰਾ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆਂ ਕਿ ਮਾਮਲੇ ਦੀ ਜਾਂਚ ਜਾਰੀ ਹੈ।
ਮਾਮੂਲੀ ਤਕਰਾਰ ਦੇ ਚੱਲਦਿਆਂ ਦੋ ਧਿਰਾਂ ’ਚ ਹੋਈ ਝੜ-ਤਿੰਨ ਜ਼ਖਮੀ



