ਚੰਡੀਗੜ੍ਹ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਟੀਮ ਵਿੱਚ ਉਨ੍ਹਾਂ ਦੇ ਪੁਰਾਣੇ ਸਹਿਯੋਗੀਆਂ ਨੂੰ ਨਿਯੁਕਤ ਕੀਤਾ ਗਿਆ ਹੈ। ਉੱਘੇ ਪੱਤਰਕਾਰ ਸ੍ਰੀ ਰਵੀਨ ਠੁਕਰਾਲ ਉਨ੍ਹਾਂ ਦੇ ਮੀਡੀਆ ਸਲਾਹਕਾਰ ਨਿਯੁਕਤ ਕੀਤੇ ਗਏ ਹਨ। ਸ੍ਰੀ ਵਿਮਲ ਸੁਬਲੀ ਪ੍ਰੈੱਸ ਸਕੱਤਰ ਹੋਣਗੇ।ਇਸੇ ਤਰ੍ਹਾਂ ਕੈਪਟਨ ਅਮਰਿੰਦਰ ਦੇ ਨਜ਼ਦੀਕੀ ਕੈਪਟਨ ਸੰਦੀਪ ਸੰਧੂ, ਮੇਜਰ ਅਮਰਬੀਰ ਸਿੰਘ ਅਤੇ ਕਰਨਪਾਲ਼ ਸਿੰਘ ਸੇਖੋਂ ਨੂੰ ਰਾਜਸੀ ਸਕੱਤਰ ਕਮ ਓਐਸਡੀ ਨਿਯੁਕਤ ਕੀਤਾ ਗਿਆ ਹੈ। ਪੰਜਾਬ ਪੁਲਿਸ ਦੇ ਸਾਬਕਾ ਆਈਜੀ ਸ੍ਰੀ ਖੂਬੀ ਰਾਮ ਮੁੱਖ ਮੰਤਰੀ ਦੇ ਸੁਰੱਖਿਆ ਸਲਾਹਕਾਰ ਹੋਣਗੇ। ਇਨ੍ਹਾਂ ਨਿਯੁਕਤੀਆਂ ਸਬੰਧੀ ਵਿਸਥਾਰਿਤ ਹੁਕਮ ਬਾਅਦ ਵਿੱਚ ਜਾਰੀ ਕੀਤੇ ਜਾਣਗੇ।
ਮੈਦਾਨ ’ਚ ਡਟੇ ਕੈਪਟਨ ਦੇ ਪੁਰਾਣੇ ਸਹਿਯੋਗੀ



