ਨਵੀਂ ਦਿੱਲੀ- ਉੱਤਰ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਨੇ ਅਯੁੱਧਿਆ ਮਾਮਲੇ ਸਬੰਧੀ ਸੁਪਰੀਮ ਕੋਰਟ ਦੇ ਸੁਝਾਅ ਦਾ ਸਵਾਗਤ ਕੀਤਾ ਹੈ। ਲੋਕ ਸਭਾ ਦੇ ਬਜਟ ਸੈਸ਼ਨ ਦੌਰਾਨ ਭਾਸ਼ਣ ਦੇਣ ਤੋਂ ਬਾਅਦ ਬਾਹਰ ਨਿਕਲੇ ਯੋਗੀ ਨੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਕਿਹਾ ਕਿ ਅਸੀਂ ਸੁਪਰੀਮ ਕੋਰਟ ਦੇ ਸੁਝਾਅ ਦਾ ਸਵਾਗਤ ਕਰਦੇ ਹਾਂ। ਦੋਵਾਂ ਪੱਖਾਂ ਨੂੰ ਮਿਲ ਬੈਠ ਕੇ ਇਸ ਦਾ ਫੈਸਲਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਯੂਪੀ ਸਰਕਾਰ ਇਸ ਮਾਮਲੇ ਵਿੱਚ ਹਰ ਸੰਭਵ ਮਦਦ ਲਈ ਤਿਆਰ ਹੈ। ਸੁਪਰੀਮ ਕੋਰਟ ਦੀ ਤਰ੍ਹਾਂ ਹੀ ਉਨ੍ਹਾਂ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਉਹ ਖੁਦ ਸਾਲਸ ਬਣਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਸੰਵੇਦਨਸ਼ੀਲ ਅਤੇ ਆਸਥਾ ਨਾਲ ਜੁੜਿਆ ਮੁੱਦਾ ਹੈ ਇਸ ਲਈ ਸਾਰੀਆਂ ਧਿਰਾਂ ਨੂੰ ਯੋਗ ਅਨੁਸ਼ਾਸਨ ਰੱਖਣਾ ਚਾਹੀਦਾ ਹੈ।
ਰਾਮ ਮੰਦਰ ਸਬੰਧੀ ਸੁਪਰੀਮ ਕੋਰਟ ਦਾ ਸੁਝਾਅ ਸਵਾਗਤਯੋਗ : ਯੋਗੀ ਅਦਿੱਤਿਆ ਨਾਥ



