Skip to content
Independent perspectives. Global stories.
BREAKING

ਜੇਤਲੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ’ਚ ਕਣਕ ਦੀ ਖਰੀਦ ਲਈ 25 ਤੱਕ ਸਾਰੇ ਪ੍ਰਬੰਧ ਕਰਨ ਦਾ ਭਰੋਸਾ

Share this story

ਵਿੱਤ ਮੰਤਰੀ ਨੇ ਕਣਕ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਪੂਰਾ ਸਹਿਯੋਗ ਦੇਣ ਦਾ ਵਾਅਦਾ ਕੀਤਾ : ਕੈਪਟਨ
image ਚੰਡੀਗੜ੍ਹ/ਨਵੀਂ ਦਿੱਲੀ, 22 ਮਾਰਚ- ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭਰੋਸਾ ਦਿਵਾਇਆ ਕਿ ਉਹ ਭਾਰਤੀ ਰਿਜ਼ਰਵ ਬੈਂਕ ਨੂੰ 25 ਮਾਰਚ ਤੋਂ ਪਹਿਲਾਂ ਕਣਕ ਦੀ ਖਰੀਦ ਲਈ ਸਮੁੱਚੇ ਪ੍ਰਬੰਧ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ ਕਰਨਗੇ। ਵਿੱਤ ਮੰਤਰੀ ਨੇ ਆਪਣੇ ਨਿਵਾਸ ਸਥਾਨ ’ਤੇ ਹੋਈ ਇਕ ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਭਰੋਸਾ ਦਿਵਾਇਆ। ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਕਣਕ ਦੀ ਖਰੀਦ ਨਿਰਵਿਘਨ ਅਤੇ ਸਮੇਂ ਸਿਰ ਯਕੀਨੀ ਬਣਾਉਣ ਲਈ ਸੂਬੇ ਨੂੰ 20,683 ਕਰੋੜ ਰੁਪਏ ਦੀ ਨਗਦ ਕਰਜ਼ਾ ਹੱਦ (ਸੀ.ਸੀ.ਐਲ) ਤੁਰੰਤ ਜਾਰੀ ਅਤੇ ਅਧਿਕਾਰਤ ਕਰਨ ਦੀ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਵਿੱਤ ਮੰਤਰੀ ਨੂੰ ਦੱਸਿਆ ਕਿ ਸੀ.ਸੀ.ਐਲ. ਦੀ ਮੰਗ ਸਬੰਧੀ ਪ੍ਰਸਤਾਵ ਪਹਿਲਾਂ ਹੀ ਸੂਬਾ ਸਰਕਾਰ ਵੱਲੋਂ ਭਾਰਤੀ ਰਿਜ਼ਰਵ ਬੈਂਕ ਨੂੰ ਭੇਜਿਆ ਜਾ ਚੁੱਕਾ ਹੈ। ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਕਣਕ ਦੀ ਖ਼ਰੀਦ ਦੇ ਸੀਜ਼ਨ ਦੌਰਾਨ 100 ਲੱਖ ਮੀਟਰਕ ਟਨ ਤੋਂ ਵੱਧ ਕਣਕ ਖਰੀਦੇ ਜਾਣ ਦੀ ਉਮੀਦ ਹੈ।
ਮੀਟਿੰਗ ਉਪਰੰਤ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ੍ਰੀ ਰਵੀਨ ਠੁਕਰਾਲ ਨੇ ਦੱਸਿਆ ਕਿ ਸ੍ਰੀ ਜੇਤਲੀ ਨੇ ਮੁੱਖ ਮੰਤਰੀ ਭਰੋਸਾ ਦਿਵਾਇਆ ਕਿ ਕੇਂਦਰ ਸਰਕਾਰ ਕਣਕ ਦੀ ਖਰੀਦ ਦੌਰਾਨ ਸੂਬਾ ਸਰਕਾਰ ਨੂੰ ਪੂਰਾ ਸਹਿਯੋਗ ਦੇਵੇਗੀ ਤਾਂ ਕਿ ਕਿਸਾਨਾਂ ਨੂੰ ਕੋਈ ਵੀ ਸਮੱਸਿਆ ਪੇਸ਼ ਨਾ ਆਵੇ। ਮੁੱਖ ਮੰਤਰੀ ਨੇ ਦੁਪਹਿਰ ਦੇ ਖਾਣੇ ਮੌਕੇ ਹੋਈ ਇਸ ਮੀਟਿੰਗ ਨੂੰ ਬਹੁਤ ਹੀ ਸਾਰਥਕ ਦੱਸਦਿਆਂ ਫੌਰੀ ਤੇ ਹਾਂ-ਪੱਖੀ ਹੁੰਗਾਰਾ ਦੇਣ ਲਈ ਵਿੱਚ ਵਿੱਤ ਮੰਤਰੀ ਦਾ ਧੰਨਵਾਦ ਵੀ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਅਜੇ ਤੱਕ ਬਕਾਇਆ ਪਈ ਸੀ.ਸੀ.ਐਲ. ਸਮੇਂ ਸਿਰ ਸੂਬੇ ਨੂੰ ਅਧਿਕਾਰਿਤ ਕਰਨ ਲਈ ਕੇਂਦਰੀ ਵਿੱਤ ਮੰਤਰਾਲੇ ਨੂੰ ਅਪੀਲ ਕੀਤੀ।    ਇਸ ਮੌਕੇ ਸੂਬੇ ਦੇ ਖਜ਼ਾਨਾ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਅਤੇ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸ੍ਰੀ ਸੁਰੇਸ਼ ਕੁਮਾਰ ਹਾਜ਼ਰ ਸਨ।

WRITTEN BY