Skip to content
Independent perspectives. Global stories.
BREAKING

ਗੈਰ ਕਾਨੂੰਨੀ ਮਾਇਨਿੰਗ ਖਿਲਾਫ ਹੋਵੇਗੀ ਸਖਤ ਕਾਰਵਾਈ : ਡੀ.ਸੀ.

Share this story

ਤਰਨਤਾਰਨ, 22 ਮਾਰਚ (ਆਹਲੂਵਾਲੀਆ, ਰਵਿੰਦਰ ਕੱਕੜ, ਧਾਮੀ)- ਪੰਜਾਬ ਸਰਕਾਰ ਵੱਲੋਂ ਰੇਤ ਮਾਫੀਆ ਨੂੰ ਸਖਤੀ ਨਾਲ ਨਜਿੱਠਣ ਲਈ ਵਿੱਢੀ ਗਈ ਵਿਸ਼ੇਸ਼ ਮੁਹਿੰਮ ਨੂੰ ਜ਼ਿਲ੍ਹੇ ’ਚ ਸਖਤੀ ਨਾਲ ਲਾਗੂ ਕਰਦਿਆਂ ਡਿਪਟੀ ਕਮਿਸ਼ਨਰ ਇੰਜੀਨੀਅਰ ਡੀ.ਪੀ.ਐਸ. ਖਰਬੰਦਾ ਵੱਲੋਂ ਗੈਰ ਕਾਨੂੰਨੀ ਤੌਰ ’ਤੇ ਰੇਤ ਦੀ ਮਾਈਨਿੰਗ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕਰਨ ਲਈ ਤਿੰਨੇ ਸਬ ਡਵੀਜਨਾਂ ਦੇ ਐਸ.ਡੀ.ਐਮਜ਼ ਅਤੇ ਡੀ.ਐਸ.ਪੀਜ਼ ਦੀਆਂ ਜੁਆਇੰਟ ਕਮੇਟੀਆਂ ਦਾ ਗਠਨ ਕੀਤਾ ਹੈ ਤਾਂ ਜੋ ਜ਼ਿਲ੍ਹੇ ਵਿਚ ਗੈਰ ਕਾਨੂੰਨੀ ਤੌਰ ’ਤੇ ਰੇਤ ਦੀ ਨਿਕਾਸੀ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਸਕੇ।  ਤਿਖੀ ਨਿਗਾ ਰੱਖਣ ਲਈ ਰਾਤ ਸਮੇਂ ਵਿਸ਼ੇਸ਼ ਨਾਕੇ ਲਗਾਏ ਜਾਣਗੇ। ਇਸ ਮੀਟਿੰਗ ਵਿਚ ਏ.ਡੀ.ਸੀ. (ਜ) ਸ੍ਰੀ ਟੀ.ਪੀ.ਐਸ. ਫੂਲਕਾ, ਸ੍ਰੀ ਰਜੇਸ਼ ਸ਼ਰਮਾ, ਸ੍ਰੀ ਰਜਤ ਓਬਰਾਏ, ਮੈਡਮ ਅਮਨਦੀਪ ਕੌਰ ਤਿੰਨੇ ਐਸ.ਡੀ.ਐਮਜ਼, ਸ੍ਰੀ ਬੀ.ਐਸ. ਬਰਾੜ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਤੇ ਹੋਰ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।

WRITTEN BY