ਪੰਜਾਬ ਵਿੱਚ ਬਦਲਾਖੋਰੀ ਦੀ ਸਿਆਸਤ ਤੇ ਟਕਰਾਅ ਦੇ ਯੁੱਗ ਦੇ ਅੰਤ ਦਾ ਸੱਦਾ
ਚੰਡੀਗੜ੍ਹ, 23 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਖੇਤੀ ਕਰਜ਼ੇ ਮੁਆਫ ਕਰਨ ਸਬੰਧੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਕਰਜ਼ੇ ਖਤਮ ਕਰਨ ਬਾਰੇ ਅਨੁਮਾਨ ਲਾਉਣ ਅਤੇ ਯੋਜਨਾ ਤਿਆਰ ਕਰਨ ਬਾਰੇ ਨੀਤੀ ਆਯੋਗ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਦਿੱਤੇ ਦਿਸ਼ਾ ਨਿਰਦੇਸ਼ਾਂ ਸਬੰਧੀ ਰਿਪੋਰਟਾਂ ਦਾ ਸੁਆਗਤ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਲਈ ਪਹਿਲਾਂ ਹੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਅਤੇ ਉਨ੍ਹਾਂ ਨੂੰ ਦੇਸ਼ ਦੀ ਸੰਕਟ ਵਿੱਚ ਘਿਰੀ ਕਿਸਾਨੀ ਦੇ ਕਰਜ਼ੇ ਮੁਆਫ ਕਰਨ ਲਈ ਕੇਂਦਰ ਸਰਕਾਰ ਵੱਲੋਂ ਕੀਤੀ ਜਾ ਰਹੀ ਕੋਸ਼ਿਸ਼ ਦੀ ਦਿਲੋਂ ਖੁਸ਼ੀ ਹੋਈ। ਬੀਤੇ ਬੁੱਧਵਾਰ ਪ੍ਰਧਾਨ ਮੰਤਰੀ ਕੋਲ ਖੇਤੀ ਕਰਜ਼ੇ ਮੁਆਫ ਕਰਨ ਦਾ ਮੁੱਦਾ ਉਠਾਉਣ ਵਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਦਿੱਲੀ ਵਿੱਖੇ ਮੁਲਾਕਾਤ ਦੌਰਾਨ ਸ੍ਰੀ ਮੋਦੀ ਅਤੇ ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਨ ਜੇਤਲੀ ਵੱਲੋਂ ਨਿੱਘਾ ਹੁੰਗਾਰਾ ਮਿਲਿਆ ਹੈ। ਇਕ ¦ਮੀ ਚੌੜੀ ਇੰਟਰਵਿਊ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਵਿਭਿੰਨ ਮੁੱਦਿਆਂ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ ਜਿਨ੍ਹਾਂ ਵਿੱਚ ਸਰਕਾਰ ਅੱਗੇ ਆਉਣ ਵਾਲਿਆਂ ਚੁਣੌਤੀਆਂ, ਸੂਬਾ ਮੰਤਰੀ ਮੰਡਲ ਦੇ ਗਠਨ ਤੇ ਵਿਸਥਾਰ ਅਤੇ ਕਾਂਗਰਸ ਪਾਰਟੀ ਦੇ ਸਿਆਸੀ ਭੱਵਿਖ ਵਰਗੇ ਮੁੱਦੇ ਸ਼ਾਮਲ ਸਨ। ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿਧੂ ਦੇ ਟੀ.ਵੀ. ਸ਼ੋਅ ਅਤੇ ਆਪਣੇ ਮੁੱਖ ਮੰਤਰੀ ਵਜੋਂ ਮੌਜੂਦਾ ਕਾਰਜਕਾਲ ਤੋਂ ਬਾਅਦ ਸੇਵਾਮੁਕਤੀ ਨਾਲ ਸਬੰਧਤ ਸਵਾਲਾਂ ਦੇ ਵੀ ਜਵਾਬ ਦਿੱਤੇ। ਉਨ੍ਹਾਂ ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਮਾੜੀ ਕਾਰਗੁਜ਼ਾਰੀ ਬਾਰੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਅਕਾਲੀਆਂ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਸਿਆਸੀ ਬਦਲਾਖੋਰੀ ਨੂੰ ਰੱਦ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਮੁੱਖ ਪਹਿਲ ਪੰਜਾਬ ਦਾ ਵਿਕਾਸ ਹੈ ਨਾ ਕਿ ਬਦਲਾਖੋਰੀ ਦੇ ਘਟੀਆ ਚੱਕਰ ਵਿੱਚ ਲਿਪਤ ਰਹਿਣਾ। ਉਨ੍ਹਾਂ ਕਿਹਾ ਕਿ ਉਹ ਟਕਰਾਅ ਦੇ ਯੁੱਗ ਦਾ ਮੁਕਮੰਲ ਅੰਤ ਕਰਨਾ ਚਾਹੁੰਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਕਾਂਗਰਸ ਸਰਕਾਰ ਦੇ ਸਾਰੇ ਪ੍ਰਾਜੈਕਟ ਬੰਦ ਕਰ ਦਿੱਤੇ ਸਨ ਪਰ ਉਨ੍ਹਾਂ ਦੀ ਸਰਕਾਰ ਲੋਕਾਂ ਦੀ ਭਲਾਈ ਲਏ ਚੱਲ ਰਹੇ ਸਾਰੇ ਪ੍ਰਾਜੈਕਟਾਂ ਨੂੰ ਲਗਾਤਾਰ ਮਦਦ ਦੇਵੇਗੀ। ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਜਿੱਤ ਦੀਆਂ ਸੰਭਾਵਨਾਵਾਂ ਬਾਰੇ ਕਾਂਗਰਸ ਦੇ ਉਪ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਦੇ ਵਤੀਰੇ ਸਬੰਧੀ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬਾ ਵਿਧਾਨ ਸਭਾ ਦੇ ਨਤੀਜਿਆਂ ਤੋਂ ਆਖਰਕਾਰ ਬਹੁਤ ਖੁਸ਼ ਹੋਏ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਮੇਂ ਦੀ ਘਾਟ ਕਰਕੇ ਸ੍ਰੀ ਰਾਹੁਲ ਗਾਂਧੀ ਪੰਜਾਬ ਵਿੱਚ ਜ਼ਿਆਦਾ ਰੈਲੀਆਂ ਨਹੀਂ ਕਰ ਸਕੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਟਿਕਟਾਂ ਦੀ ਵੰਡ ਦੇ ਮਾਮਲੇ ’ਤੇ ਪਾਰਟੀ ਹਾਈਕਮਾਨ ਵੱਲੋਂ ਉਨ੍ਹਾਂ ਨੂੰ ਪੂਰਾ ਸਮਰਥਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਖੇਤਰੀ ਪਾਰਟੀਆਂ ਦੇ ਵੱਧ ਰਹੇ ਪ੍ਰਭਾਵ ਨਾਲ ਨਿਪਟਣ ਲਈ ਖੇਤਰੀ ਆਗੂਆਂ ਨੂੰ ਤਿਆਰ ਕਰਨ ਅਤੇ ਉਭਾਰਨ ਦੀ ਜ਼ਰੂਰਤ ਹੈ। ਮੁੱਖ ਮੰਤਰੀ ਨੇ ਇਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਪੰਜਾਬ ਵਿੱਚ ਮੁੱਖ ਮੰਤਰੀ ਦਾ ਚਿਹਰਾ ਨਾ ਹੋਣ ਦਾ ਆਮ ਆਦਮੀ ਪਾਰਟੀ ਨੂੰ ਮੁੱਲ ਤਾਰਨਾ ਪਿਆ ਹੈ। ਲੋਕਾਂ ਨੂੰ ਸ਼ੱਕ ਸੀ ਕਿ ਅਰਵਿੰਦ ਕੇਜਰੀਵਾਲ ਖੁਦ ਮੁੱਖ ਮੰਤਰੀ ਬਣਣਾ ਚਾਹੁੰਦਾ ਹੈ। ਸੋਸ਼ਲ ਮੀਡੀਆ ’ਤੇ ਭਾਰੀ ਸ਼ੋਸ਼ੇ ਦੇ ਬਾਵਜੂਦ ਆਮ ਆਦਮੀ ਪਾਰਟੀ ਜ਼ਮੀਨੀ ਪੱਧਰ ’ਤੇ ਆਪਣੀ ਹੋਂਦ ਬਣਾਉਣ ਵਿੱਚ ਅਸਫਲ ਰਹੀ ਹੈ ਜੋ ਕਿ ਚੋਣਾਂ ਵਿੱਚ ਉਸਦੀ ਹਾਰ ਦਾ ਕਾਰਨ ਬਣੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਵੇਂ ਉਹ ਇਸ ਗੱਲ ਨਾਲ ਸਹਿਮਤ ਨਹੀਂ ਹਨ ਕਿ ਚੋਣਾਂ ਵਿੱਚ ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਵਿੱਚ ਸਮੱਸਿਆ ਹੋ ਸਕਦੀ ਹੈ ਪਰ ਇਸ ਪੱਖ ਦੀ ਸਮੀਖਿਆ ਜ਼ਰੂਰ ਕੀਤੀ ਜਾਣੀ ਚਾਹੀਦੀ ਹੈ ਕਿ ਦੁਨੀਆ ਦੇ ਸਭ ਤੋਂ ਵੱਧ ਵਿਕਸਤ ਮੁਲਕ ਆਪਣੀਆਂ ਚੋਣਾਂ ਵਿੱਚ ਅਜਿਹੀਆਂ ਮਸ਼ੀਨਾਂ ਦੀ ਵਰਤੋਂ ਕਿਉਂ ਨਹੀਂ ਕਰ ਰਹੇ। ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀਆਂ ਵਿਧਾਨ ਚੋਣਾਂ ਦੇ ਨਤੀਜਿਆਂ ਨੂੰ ਅਕਾਲੀਆਂ ਖਿਲਾਫ ਫਤਵਾ ਅਤੇ ਕਾਂਗਰਸੀ ਵਰਕਰਾਂ ਦੀ ਸਖਤ ਮਿਹਨਤ ਦਾ ਸਿੱਟਾ ਦੱਸਦਿਆਂ ਕਿਹਾ ਕਿ ਇਸ ਲਈ ਕੇਂਦਰੀ ਹਾਈ ਕਮਾਂਡ ਨੇ ਪੂਰਾ ਸਹਿਯੋਗ ਦਿੱਤਾ। ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦ੍ਰਿੜਤਾ ਜ਼ਾਹਰ ਕਰਦਿਆਂ ਕਿਹਾ ਕਿ ਚਾਰ ਹਫਤਿਆਂ ਵਿੱਚ ਨਸ਼ਿਆਂ ਦੀ ਅਲਾਮਤ ਦਾ ਮੁਕੰਮਲ ਖਾਤਮਾ ਕਰ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਹੈ ਕਿ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਮਾਫੀਏ ਨੂੰ ਨੱਥ ਪਾਈ ਜਾਵੇ ਪਰ ਨਸ਼ਾ ਕਰਨ ਵਾਲਿਆਂ ਨੂੰ ਕੁਝ ਨਾ ਆਖਿਆ ਜਾਵੇ ਜਿਨ੍ਹਾਂ ਦਾ ਇਲਾਜ ਵੀ ਕਰਵਾਇਆ ਜਾਵੇਗਾ। ਇਕ ਸੁਆਲ ਦੇ ਜਵਾਬ ਵਿੱਚ ਨਸ਼ਾ ਦੇ ਕਾਰੋਬਾਰ ਨੂੰ ਸ਼ਹਿ ਦੇਣ ਲਈ ਅਕਾਲੀਆਂ ਨੂੰ ਕਸੂਰਵਾਰ ਠਹਿਰਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਜੇਕਰ ਇਸ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਦਾ ਨਾਮ ਸਾਹਮਣੇ ਆਇਆ ਕਿ ਉਸ ਨੂੰ ਵੀ ਕਿਸੇ ਦੂਜੇ ਵਿਅਕਤੀ ਵਾਂਗ ਨਤੀਜਿਆਂ ਦਾ ਸਾਹਮਣਾ ਕਰਨਾ ਪਵੇਗਾ। ਨਵੀਂ ਸਰਕਾਰ ਸਾਹਮਣੇ 1.7 ਲੱਖ ਕਰੋੜ ਰੁਪਏ ਦਾ ਖੇਤੀ ਕਰਜ਼ਾ, ਮਾਲੀ ਘਾਟਾ, ਸਨਅਤੀ ਸੰਕਟ, ਖੇਤੀ ਵਿਭਿੰਨਤਾ, ਮਾਫੀਆ ਅਤੇ ਬੇਰੁਜ਼ਗਾਰੀ ਵਰਗੀਆਂ ਵੱਡੀਆਂ ਚੁਣੌਤੀਆਂ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਨ੍ਹਾਂ ਸਮੱਸਿਆਵਾਂ ਨਾਲ ਨਜਿੱਠਣ ਲਈ ਕਈ ਕਦਮ ਚੁੱਕੇ ਹਨ। ਉਨ੍ਹਾਂ ਨੇ ਬਾਦਲ ਸਰਕਾਰ ਦੀ ਸ਼ਹਿ ਨਾਲ ਪੈਰ ਪਸਾਰਨ ਵਾਲੇ ਟਰਾਂਸਟਪੋਰਟ, ਕੇਬਲ ਅਤੇ ਟੀ.ਵੀ ਮਾਫੀਏ ਨੂੰ ਖਤਮ ਕਰਨ ਦਾ ਵਾਅਦਾ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਨੌਕਰੀਆਂ ਅਤੇ ਮੁਫਤ ਸਮਾਰਟ ਫੋਨ ਦੇਣ ਦੇ ਚੋਣ ਵਾਅਦੇ ਵੀ ਪੂਰੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਪਣੀ ਪਾਰਟੀ ਦੇ 120 ਵਾਅਦੇ ਪੂਰੇ ਕਰਨ ਦੀ ਪ੍ਰਕ੍ਰਿਆ ਪਹਿਲਾਂ ਹੀ ਵਿੱਢ ਦਿੱਤੀ ਹੈ।
ਅਕਾਲੀ ਸਰਕਾਰ ਦੀ ਹਲਕਾ ਇੰਚਾਰਜ ਪ੍ਰਣਾਲੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਾਦਲ ਸਰਕਾਰ ਨੇ ਇਨ੍ਹਾਂ ਦੀ ਵਰਤੋਂ ਸਿਸਟਮ ਨੂੰ ਆਪਣੇ ਹੱਥ ਵਿੱਚ ਲੈਣ ਲਈ ਕੀਤੀ ਸੀ ਪਰ ਉਨ੍ਹਾਂ ਦੀ ਸਰਕਾਰ ਸਿਸਟਮ ਨੂੰ ਮੁੜ ਲੀਹ ’ਤੇ ਲਿਆਏਗੀ। ਕੈਪਟਨ ਅਮਰਿੰਦਰ ਸਿੰਘ ਪੰਜਾਬ ਨੂੰ ਮੁੜ ਤਰੱਕੀ ਦੀ ਰਾਹ ’ਤੇ ਲਿਜਾਣ ਲਈ ਉਨ੍ਹਾਂ ਦੀ ਸਰਕਾਰ ਦੇ ਉ¤ਦਮ ਨੂੰ ਅਫਸਰਸ਼ਾਹੀ ਦੇ ਪੂਰਨ ਸਹਿਯੋਗ ਲਈ ਆਸਵੰਦ ਹਨ। ਬਾਦਲ ਸਰਕਾਰ ਵੱਲੋਂ ਖੜ੍ਹੇ ਕੀਤੇ ਇਸ ਢਾਂਚੇ ਨੂੰ ਤੋੜਣ ਦੀ ਗੱਲ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,‘‘ਮੈਂ ਆਪਣੇ ਪਿਛਲੇ ਕਾਰਜਕਾਲ ਵਾਲੇ ਸਿਸਟਮ ਵਿੱਚ ਵਿਸ਼ਵਾਸ ਕਰਦਾ ਹਾਂ ਅਤੇ ਮੈਂ ਉਸ ਸਮੇਂ ਮੁੱਖ ਮੰਤਰੀ ਵਜੋਂ ਸਿਰਫ ਤਿੰਨ-ਚਾਰ ਵਾਰ ਜ਼ਿਲ੍ਹਾ ਪੁਲੀਸ ਮੁਖੀ ਨਾਲ ਫੋਨ ’ਤੇ ਗੱਲ ਕੀਤੀ ਸੀ।’’ ਸਤੁਲਜ ਯਮਨਾ ਲਿੰਕ ਨਹਿਰ ਦੇ ਮੁੱਦੇ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਉਮੀਦ ਜ਼ਾਹਰ ਕਰਦਿਆਂ ਆਖਿਆ ਕਿ ਸੁਪਰੀਮ ਕੋਰਟ ਇਸ ਬਾਰੇ ਫੈਸਲਾ ਲੈਣ ਤੋਂ ਪਹਿਲਾਂ ਜ਼ਮੀਨੀ ਹਕੀਕਤਾਂ ਨੂੰ ਵੀ ਵਿਚਾਰੇਗੀ। ਇਕ ਹੋਰ ਸੁਆਲ ਦੇ ਜੁਆਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਪ੍ਰਸ਼ਾਂਤ ਕਿਸ਼ੋਰ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਦੂਜੇ ਸੂਬਿਆਂ ਵਿੱਚ ਪੂਰਾ ਸਮਾਂ ਨਾ ਮਿਲਣ ਕਰਕੇ ਉਹ ਵਧੀਆ ਪੇਸ਼ਕਾਰੀ ਨਹੀਂ ਕਰ ਸਕੇ।
ਕੈਪਟਨ ਅਮਰਿੰਦਰ ਸਿੰਘ ਵੱਲੋਂ ਖੇਤੀ ਕਰਜ਼ਾ ਮੁਆਫ ਕਰਨ ਬਾਰੇ ਨੀਤੀ ਆਯੋਗ ਨੂੰ ਪ੍ਰਧਾਨ ਮੰਤਰੀ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਸਬੰਧੀ ਰਿਪੋਰਟਾਂ ਦਾ ਸੁਆਗਤ



