ਸਰਕਾਰ ਸੰਸਦੀ ਸਕੱਤਰਾਂ ਦੀ ਨਿਯੁਕਤੀ ਬਾਰੇ ਲਿਆਵੇਗੀ ਕਾਨੂੰਨ
ਚੰਡੀਗੜ, 23 ਮਾਰਚ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੂਨ ਵਿੱਚ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਬਜਟ ਸਮਾਗਮ ਤੋਂ ਪਹਿਲਾਂ ਆਪਣੇ ਮੰਤਰੀ ਮੰਡਲ ਦਾ ਵਿਸਥਾਰ ਕਰਨ ਦੇ ਸੰਕੇਤ ਦਿੱਤੇ ਹਨ।ਅੱਜ ਇੱਕ ਵਿਸ਼ੇਸ਼ ਇੰਟਰਵਿਊ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਦੇ ਉਪ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨੇ ਉਨ•ਾਂ ਨੂੰ ਆਪਣੇ ਮੰਤਰੀ ਮੰਡਲ ਦੀ ਚੋਣ ਕਰਨ ਲਈ ਪੂਰੀ ਆਜ਼ਾਦੀ ਦਿੱਤੀ ਸੀ ਅਤੇ ਉਨ•ਾਂ ਨੇ ਸੀਨੀਆਰਤਾ, ਤਜਰਬੇ ਅਤੇ ਇਲਾਕੇ ਸਬੰਧੀ ਇਕਸਾਰਤਾ ਨੂੰ ਚੋਣ ਪ੍ਰਕਿਰਿਆ ਦਾ ਮੁੱਖ ਮਾਪਦੰਡ ਬਣਾਇਆ।ਮੁੱਖ ਮੰਤਰੀ ਨੇ ਕਿਹਾ ਕਿ ਉਹ ਅੱਗੇ ਵੀ ਇਹ ਯਕੀਨੀ ਬਣਾਉਣਗੇ ਕਿ ਸੂਬਾ ਕੈਬਨਿਟ ਵਿੱਚ ਸਾਰੇ ਖਿੱਤਿਆਂ ਨੂੰ ਬਣਦੀ ਨੁਮਾਇੰਦਗੀ ਮਿਲੇ ਤਾਂ ਜੋ ਸੂਬੇ ਦਾ ਇਕਸਾਰ ਵਿਕਾਸ ਹੋ ਸਕੇ ਅਤੇ ਕੋਈ ਵੀ ਇਲਾਕਾ ਵਿਕਾਸ ਦੀ ਪ੍ਰਗਤੀ ਤੋਂ ਬਾਹਰ ਨਾ ਰਹੇ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੰਤਰੀ ਮੰਡਲ ਦਾ ਵਿਸਥਾਰ ਸਾਲ 2017-18 ਦਾ ਬਜਟ ਪੇਸ਼ ਕੀਤੇ ਜਾਣ ਤੋਂ ਪਹਿਲਾਂ ਕੀਤਾ ਜਾਵੇਗਾ। ਉਨ•ਾਂ ਕਿਹਾ ਕਿ ਅਗਲੇ ਹਫਤੇ ਸਰਕਾਰ ਕੇਵਲ ਲੇਖਾ ਅਨੁਦਾਨ ਹੀ ਪੇਸ਼ ਕਰੇਗੀ। ਵਿਧਾਨ ਸਭਾ ਦਾ ਪਲੇਠਾ ਸਮਾਗਮ ਨਵੀਂ ਸੂਬਾ ਵਿਧਾਨ ਸਭਾ ਗਠਿਤ ਕਰਨ ਲਈ ਸ਼ੁਕਰਵਾਰ ਤੋਂ ਸੱਦਿਆ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਅਫਸਰਸ਼ਾਹਾਂ ਅਤੇ ਹੋਰ ਅਧਿਕਾਰੀਆਂ ਸਣੇ ਸਾਰੀਆਂ ਮਹੱਤਵਪੁਰਨ ਨਿਯੁਕਤੀਆਂ ਲਈ ਤਜਰਬੇ ਅਤੇ ਪੇਸ਼ੇਵਰ ਮੁਹਾਰਤ ਨੂੰ ਮਹੱਤਤਾ ਦਿੱਤੀ ਜਾਵੇਗੀ। ਉਨ•ਾਂ ਕਿਹਾ ਕਿ ਉਨ•ਾਂ ਦੀ ਸਰਕਾਰ ਨੇ ਡੀ.ਜੀ.ਪੀ. ਸੁਰੇਸ਼ ਅਰੋੜਾ ਦੀਆਂ ਸੇਵਾਵਾਂ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ ਕਿਉਂਕਿ ਉਹ ਇਕ ਪੇਸ਼ੇਵਰ ਅਧਿਕਾਰੀ ਹੈ। ਮੁੱਖ ਸਕੱਤਰ ਨੂੰ ਤਬਦੀਲ ਕਰ ਦਿੱਤਾ ਗਿਆ ਹੈ ਕਿਉਂਕਿ ਉਸ ਦੀ ਪਿਛਲੀ ਸੱਤਾ ਨਾਲ ਨੇੜੇ ਦੀ ਸਾਂਝ ਸੀ।ਪੰਜਾਬ ਸਰਕਾਰ ਛੇਤੀ ਹੀ ਸੰਸਦੀ ਸਕੱਤਰਾਂ ਦੀ ਨਿਯੁਕਤੀ ਸਬੰਧੀ ਇਕ ਕਾਨੂੰਨ ਲਿਆਵੇਗੀ ਅਤੇ ਇਨ•ਾਂ ਸੰਸਦੀ ਸਕੱਤਰਾਂ ਨੂੰ ਵੱਖ-ਵੱਖ ਮੰਤਰੀਆਂ ਨਾਲ ਲਗਾਇਆ ਜਾਵੇਗਾ।ਇਹ ਪ੍ਰਗਟਾਵਾ ਅੱਜ ਮੁੱਖ ਮੰਤਰੀ ਕੈਪ‘ਟਨ ਅਮਰਿੰਦਰ ਸਿੰਘ ਨੇ ਇੱਕ ਟੀ.ਵੀ. ਇੰਟਰਵਿਊ ਦੌਰਾਨ ਕੀਤਾ।ਹਾਲ ਹੀ ਦੀਆਂ ਵਿਧਾਨ ਸਭਾ ਚੋਣਾਂ ਨੂੰ ਆਪਣੀਆਂ ਆਖਰੀ ਚੋਣਾਂ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੰਸਦੀ ਸਕੱਤਰਾਂ ਦੀ ਨਿਯੁਕਤੀ ਸਬੰਧੀ ਸਰਕਾਰ ਇਕ ਬਿੱਲ ਲਿਆਵੇਗੀ। ਇਹ ਸੰਸਦੀ ਸਕੱਤਰ ਮੰਤਰੀਆਂ ਦੇ ਨਾਲ ਕੰਮ ਕਰਕੇ ਭਵਿੱਖ ਦੇ ਮੰਤਰੀਆਂ ਵਜੋਂ ਤਿਆਰ ਹੋਣਗੇ। ਉਨ•ਾਂ ਕਿਹਾ ਕਿ ਭਾਰਤ ਨੌਜਵਾਨਾਂ ਦਾ ਦੇਸ਼ ਹੈ ਅਤੇ ਇਸ ਨਾਲ ਨੌਜਵਾਨਾਂ ਨੂੰ ਸਿਖਾਉਣ ਵਿੱਚ ਮਦਦ ਮਿਲੇਗੀ ਜਿਸ ਨਾਲ ਉਹ ਅਗਲੇ ਕੁਝ ਸਾਲਾਂ ਦੌਰਾਨ ਮੰਤਰੀਆਂ ਵਜੋਂ ਕੰਮ ਚਲਾਉਣ ਦੇ ਸਮਰੱਥ ਹੋ ਜਾਣਗੇ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਉਨ•ਾਂ ਦੇ ਕਾਰਜਕਾਲ ਦੇ ਆਖਰੀ ਸਾਲ ਦੌਰਾਨ ਉਨ•ਾਂ ਦੇ ਉਤਰਾਧਿਕਾਰੀ ਦੀ ਚੋਣ ਕਰ ਲਵੇ ਤਾਂ ਉਨ•ਾਂ ਨੂੰ ਖੁਸ਼ੀ ਹੋਵੇਗੀ ਕਿਉਂਕਿ ਉਹ ਆਪਣੀ ਇਹ ਮਿਆਦ ਖ਼ਤਮ ਹੋਣ ਦੇ ਬਾਅਦ ਸਿਆਸੀ ਸਰਗਰਮੀ ਛੱਡ ਦੇਣਗੇ।
ਪੰਜਾਬ ਮੰਤਰੀ ਮੰਡਲ ਦਾ ਵਿਸਥਾਰ ਬਜਟ ਇਜਲਾਸ ਤੋਂ ਪਹਿਲਾਂ : ਕੈਪਟਨ



