ਚੰਡੀਗੜ, 24 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਕਿਸਾਨਾਂ ਦੇ ਕਰਜ਼ਾ ਮੁਆਫੀ ਮਾਮਲੇ ‘ਤੇ ਕੇਂਦਰੀ ਵਿੱਤ ਮੰਤਰੀ ਜੇਤਟੀ ਵੱਲੋਂ ਦਿੱਤੇ ਬਿਆਨ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਲਟ ਕਰੜਾ ਹਮਲਾ ਕੀਤਾ ਹੈ… ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਕਰਜ਼ੇ ਹੇਠ ਆਏ ਪੰਜਾਬ ਦੇ ਕਿਸਾਨਾਂ ਨੂੰ ਬਚਾਉਣ ਲਈ ਭਾਵੇ ਕੇਂਦਰ ਸਰਕਾਰ ਸਾਡਾ ਸਾਥ ਦੇਵੇ ਜਾਂ ਨਾਂ ਪਰ ਕਾਂਗਰਸ ਨੇ ਸੂਬੇ ਦੇ ਲੋਕਾਂ ਨਾਲ ਜੋ ਵਾਅਦ ਕੀਤਾ ਹੈ ਉਹ ਹਰ ਹਾਲ ‘ਚ ਪੂਰਾ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਵਿੱਤ ਮੰਤਰੀ ਅਰੁਣ ਜੇਤਲੀ ਨੇ ਵੀਰਵਾਰ ਨੂੰ ਕੇਂਦਰ ਸਰਕਾਰ ਵਲੋਂ ਕਿਸਾਨਾਂ ਦਾ ਕਰਜ਼ਾ ਮੁਆਫ ਕੀਤੇ ਜਾਣ ਦੀ ਗੱਲ ਤੋਂ ਇਨਕਾਰ ਕੀਤਾ ਸੀ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਰਜ਼ਾ ਮੁਆਫ ਨਹੀਂ ਕਰੇਗੀ ਪਰ ਸੂਬਾ ਸਰਕਾਰਾਂ ਆਪਣੇ ਸੋਰਤਾਂ ਰਾਹੀਂ ਕਰਜ਼ਾ ਮੁਆਫ ਕਰਨ ਦੀ ਕੋਸ਼ਿਸ਼ ਕਰ ਸਕਦੀਆਂ ਹਨ।
ਬਾਦਲ ਪਿਓ-ਪੁੱਤ ਵੱਲੋਂ ਖੇਤੀ ਕਰਜ਼ਾ ਮੁਆਫ਼ ਕਰਨ ਦੇ ਵਾਅਦੇ ਤੋਂ ਪਿੱਛੇ ਹਟਣ ਦੇ ਲਾਏ ਗਏ ਦੋਸ਼ਾਂ ‘ਤੇ ਤਿੱਖੀ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੋਵੇਂ ਬਾਦਲਾਂ ਨੂੰ ਮਨਭਾਉਂਦੀ ਗੱਲ ਸੁਣਨ ਅਤੇ ਭੁੱਲਣ ਦੀ ਬੀਮਾਰੀ ਹੈ। ਅੱਜ ਏਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਬਾਦਲ ਆਪਣੇ ਸਿਆਸੀ ਵਿਰੋਧੀਆਂ ਖਾਸ ਕਰ ਪੰਜਾਬ ਕਾਂਗਰਸ ਵਿਰੁੱਧ ਫਜ਼ੂਲ ਅਤੇ ਅਧਾਰਹੀਣ ਬਿਆਨਾਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਪ੍ਰਵਿਰਤੀ ਵਿੱਚ ਗ੍ਰਸੇ ਹੋਏ ਹਨ। ਸਰਕਾਰ ਵੱਲੋਂ ਖੇਤੀ ਕਰਜ਼ੇ ਮੁਆਫ਼ ਕਰਨ ਦੀ ਵਚਨਬੱਧਤਾ ਤੋਂ ਭੱਜਣ ਬਾਰੇ ਹਾਲ ਹੀ ਦੇ ਬਾਦਲਾਂ ਦੇ ਬਿਆਨ ਨਾ ਕੇਵਲ ਬੇਬੁਨਿਆਦ ਹਨ।
ਪੰਜਾਬ ਦੇ ਕਿਸਾਨਾਂ ਦਾ ਕਰਜ਼ਾ ਹਰ ਹਾਲ ’ਚ ਹੋਵੇਗਾ ਮੁਆਫ : ਕੈਪਟਨ



