Skip to content
Independent perspectives. Global stories.
BREAKING

ਕਿਸਾਨਾਂ ਕੀਤੀ ਰੋਸ ਰੈਲੀ

Share this story

image ਸੰਗਰੂਰ, 24 ਮਾਰਚ (ਹਰਜੀਤ ਸਿੰਘ ਹਸਨਪੁਰੀ)- ਪਿੰਡ ਖੇੜੀ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੀ ਅਗਵਾਈ ਹੇਠ ਕਿਸਾਨਾਂ ਨੇ ਇੱਕ ਕਿਸਾਨ ਦੀ ਜ਼ਮੀਨ ਦੀ ਕੁਰਕੀ ਦਾ ਵਿਰੋਧ ਕਰਦਿਆਂ ਰੋਸ ਰੈਲੀ ਕੀਤੀ। ਕਿਸਾਨਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਵਿਰੋਧ ਕਾਰਨ ਕਿਸਾਨ ਦੀ ਜ਼ਮੀਨ ਦੀ ਕੁਰਕੀ ਨਹੀਂ ਹੋ ਸਕੀ। ਉਨ੍ਹਾਂ ਕੈਪਟਨ ਸਰਕਾਰ ਕੋਲੋਂ ਮੰਗ ਕੀਤੀ ਕਿ ਕਿਸਾਨਾਂ ਦੀ ਜ਼ਮੀਨ ਦੀ ਕੁਰਕੀ ਰੋਕਣ ਦੇ ਫ਼ੈਸਲੇ ਨੂੰ ਤੁਰੰਤ ਲਾਗੂ ਕੀਤਾ ਜਾਵੇ। ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੇ ਆਗੂ ਗੋਬਿੰਦਰ ਸਿੰਘ ਮੰਗਵਾਲ ਅਤੇ ਮਨਜੀਤ ਸਿੰਘ ਘਰਾਚੋਂ ਨੇ ਕਿਹਾ ਕਿ ਪਿੰਡ ਖੇੜੀ ਦੇ ਕਿਸਾਨ ਬਲਵੰਤ ਸਿੰਘ ਦੀ ਜ਼ਮੀਨ ਦੀ ਕੁਰਕੀ ਕਰਨ ਲਈ ਅੱਜ ਤਰੀਕ ਨਿਸ਼ਚਿਤ ਕੀਤੀ ਗਈ ਸੀ, ਜਿਸ ਦੇ ਵਿਰੋਧ ਵਿੱਚ ਕਿਸਾਨ ਇਕੱਠੇ ਹੋ ਗਏ। ਉਨ੍ਹਾਂ ਦਾਅਵਾ ਕੀਤਾ ਕਿ ਕਿਸਾਨਾਂ ਦੇ ਵਿਰੋਧ ਕਾਰਨ ਤਹਿਸੀਲਦਾਰ ਅਤੇ ਪਟਵਾਰੀ ਕੁਰਕੀ ਕਰਨ ਲਈ ਨਹੀਂ ਪੁੱਜੇ। ਉਨ੍ਹਾਂ ਕਿਹਾ ਕਿ ਇੱਕ ਪਾਸੇ ਕਾਂਗਰਸ ਸਰਕਾਰ ਐਲਾਨ ਕਰ ਰਹੀ ਹੈ ਕਿ ਕਿਸੇ ਕਿਸਾਨ ਦੀ ਜ਼ਮੀਨ ਕੁਰਕ ਨਹੀਂ ਹੋਵੇਗੀ, ਜਦੋਂਕਿ ਦੂਜੇ ਪਾਸੇ ਅਧਿਕਾਰੀ ਕੁਰਕੀ ਕਰਨ ਲਈ ਪੁੱਜ ਰਹੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨ ਬਲਵੰਤ ਸਿੰਘ ਨੇ ਆੜ੍ਹਤੀਆਂ ਦਾ ਜੋ ਕਰਜ਼ਾ ਦੇਣਾ ਸੀ, ਉਹ ਟਰੱਕ ਅਤੇ ਕੁੱਝ ਜ਼ਮੀਨ ਵੇਚ ਕੇ ਮੋੜ ਦਿੱਤਾ ਸੀ। ਕਰਜ਼ਾ ਦੇਣ ਵੇਲੇ ਆੜ੍ਹਤੀਏ ਨੇ ਜੋ ਪਰਨੋਟ ਭਰਿਆ ਸੀ, ਉਹ ਕਰਜ਼ਾ ਮੋੜਨ ਸਮੇਂ ਆੜ੍ਹਤੀਏ ਨੇ ਕਿਸਾਨ ਨੂੰ ਵਾਪਸ ਨਹੀਂ ਕੀਤਾ। ਇਸੇ ਪਰਨੋਟ ਦੇ ਆਧਾਰ ‘ਤੇ ਅਦਾਲਤ ਵਿੱਚ ਕੇਸ ਦਾਇਰ ਕਰ ਦਿੱਤਾ ਅਤੇ ਜ਼ਮੀਨ ਦੀ ਕੁਰਕੀ ਕਰਵਾਉਣੀ ਚਾਹੀ, ਜਿਸ ਦਾ ਕਿਸਾਨਾਂ ਅਤੇ ਪਿੰਡ ਵਾਸੀਆਂ ਨੇ ਵਿਰੋਧ ਕੀਤਾ ਹੈ। ਇਸ ਮੌਕੇ ਕਿਸਾਨ ਆਗੂ ਲਾਭ ਸਿੰਘ ਖੁਰਾਣਾ, ਨਾਜਰ ਸਿੰਘ ਬਲਵਾੜ, ਸਿਕੰਦਰ ਸਿੰਘ ਬਲਵਾੜ, ਗੁਰਚੇਤ ਸਿੰਘ ਈਲਵਾਲ, ਕਾਲਾ ਸਿੰਘ, ਹਰਜਿੰਦਰ ਸਿੰਘ ਘਰਾਚੋਂ, ਰਾਜ ਸਿੰਘ ਤੇ ਮਹਿੰਦਰ ਸਿੰਘ ਵੀ ਹਾਜ਼ਰ ਸਨ।

WRITTEN BY