Skip to content
Independent perspectives. Global stories.
BREAKING

ਜ਼ਿਲ੍ਹੇ ’ਚ ਰੇਤ ਦੀ ਮਾਈਨਿੰਗ ਨੂੰ ਸਖਤੀ ਨਾਲ ਰੋਕਣ ਲਈ ਡਿਪਟੀ ਕਮਿਸ਼ਨਰ ਵੱਲੋਂ ਗਠਿਤ ਟੀਮਾਂ ਵੱਲੋਂ ਰੇਤ ਦੀਆਂ ਖੱਡਾਂ ਦੀ ਚੈਕਿੰਗ

Share this story

image ਤਰਨਤਾਰਨ, 24 ਮਾਰਚ (ਕੁਲਵੰਤ ਆਹਲੂਵਾਲੀਆ, ਸੁਖਵੰਤ ਧਾਮੀ)- ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਇੰਜੀਨੀਅਰ ਡੀ.ਪੀ.ਐਸ. ਖਰਬੰਦਾ ਵਲੋਂ ਰੇਤ ਦੀ ਮਾਈਨਿੰਗ ਨੂੰ ਨੱਥ ਪਾਉਣ ਲਈ ਐਸ.ਡੀ.ਐਮਜ਼ ਦੀ ਅਗਵਾਈ ਹੇਠ ਗਠਿਤ ਕੀਤੀਆਂ ਗਈਆਂ ਟੀਮਾਂ ਵੱਲੋਂ ਆਪੋ ਆਪਣੇ ਇਲਾਕਿਆਂ ’ਚ ਰੇਤ ਦੀਆਂ ਖੱਡਾਂ ਦੀ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਰੇਤ ਦੀ ਮਾਈਨਿੰਗ ਕਰਨ ਵਾਲੀਆ ਦੋ ਟਰਾਲੀਆਂ ਬਰਾਮਦ ਕੀਤੀਆਂ ਗਈਆਂ ਅਤੇ ਕੁਝ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਵੀ ਦਰਜ ਕੀਤਾ ਗਿਆ। ਸ.ਡੀ.ਐਮ. ਪੱਟੀ ਸ੍ਰੀ ਰਜਤ ਓਬਰਾਏ ਵਲੋਂ ਕੀਤੀ ਗਈ ਅਚਨਚੇਤ ਚੈਕਿੰਗ ਦੌਰਾਨ ਰੇਤ ਨਾਲ ਭਰੀ ਇਕ ਟਰਾਲੀ ਨੂੰ ਸਭਰਾਂ ਪਿੰਡ ਤੋਂ ਬਰਾਮਦ ਕੀਤਾ ਗਿਆ ਜਦਕਿ ਟਰੈਕਟਰ ਟਰਾਲੀ ਦਾ ਚਾਲਕ ਮੌਕੇ ਤੋਂ ਫਰਾਰ ਹੋਣ ਵਿਚ ਸਫਲ ਹੋ ਗਿਆ। ਇਸੇ ਤਰ੍ਹਾਂ ਪਿੰਡ ਗਜ਼ਲ ਵਿਖੇ ਵੀ ਇਕ ਟਰੈਕਟਰ ਟਰਾਲੀ ਨੂੰ ਬਰਾਮਦ ਕਰਕੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਐਸ.ਡੀ.ਐਮ. ਤਰਨਤਾਰਨ ਸ੍ਰੀ ਰਾਜੇਸ਼ ਸ਼ਰਮਾ ਵਲੋਂ ਪਿੰਡ ਘੜਕਾ ਅਤੇ ਕਰਮੂੰਵਾਲਾ ਵਿਖੇ ਚੈਕਿੰਗ ਦੌਰਾਨ ਰੇਤ ਦੀਆਂ ਖੱਡਾਂ ਵਿਚ ਛੇੜਛਾੜ ਹੋਈ ਪਾਈ ਗਈ ਅਤੇ ਇਸ ਸੰਬੰਧੀ ਸੰਬੰਧੀ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਦੀ ਸ਼ਿਕਾਇਤ ’ਤੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰਵਾਈ ਗਈ। ਇਸੇ ਤਰ੍ਹਾਂ ਐਸ.ਡੀ.ਐਮ. ਖਡੂਰ ਸਾਹਿਬ ਮੈਡਮ ਅਮਨਦੀਪ ਕੌਰ ਵਲੋਂ ਪਿੰਡ ਗਗੜੇਵਾਲ ਅਤੇ ਭਲੋਜਲਾ ਵਿਖੇ ਰੇਤ ਦੀਆਂ ਖੱਡਾ ਦੀ ਚੈਕਿੰਗ ਕੀਤੀ ਗਈ ।ਜਿਸ ਦੌਰਾਨ ਪਿੰਡ ਗਗੜੇਵਾਲ ਵਿਖੇ ਦਰਿਆ ਦੇ ਕੰਢੇ ਦਰਿਆ ਵਿਚੋਂ ਨਜਾਇਜ ਮਾਈਨਿੰਗ ਰਾਂਹੀ ਕੱਢੀ ਰੇਤ ਪਾਈ ਗਈ।ਜਿਸ ’ਤੇ ਕਾਰਵਾਈ ਕਰਦਿਆਂ ਮੌਕੇ ਤੇ ਅਣਪਛਾਤੇ ਵਿਅਕਤੀਆਂ ਤੇ ਪਰਚਾ ਦਰਜ ਕੀਤਾ ਗਿਆ ਹੈ। ਤਿੰਨਾਂ ਐਸ.ਡੀ.ਐਮਜ਼ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਇੰਜੀਨੀਅਰ ਡੀ.ਪੀ.ਐਸ. ਖਰਬੰਦਾ ਦੀਆਂ ਹਦਾਇਤਾਂ ’ਤੇ ਇਹ ਚੈਕਿੰਗ ਨਿਰੰਤਰ ਜਾਰੀ ਰਹੇਗੀ ਅਤੇ ਕਿਸੇ ਵੀ ਵਿਅਕਤੀ ਨੂੰ ਗੈਰ ਕਾਨੂੰਨੀ ਢੰਗ ਨਾਲ ਰੇਤ ਦੀ ਨਿਕਾਸੀ ਨਹੀਂ ਕਰਨ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਰੇਤ ਦੀ ਮਾਈਨਿੰਗ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

WRITTEN BY