Skip to content
Independent perspectives. Global stories.
BREAKING

ਨਸ਼ਿਆਂ ਦੇ ਮੁੱਦੇ ’ਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ : ਗੋਲਡੀ ਖੰਗੂੜਾ

Share this story

image ਧੂਰੀ, 23 ਮਾਰਚ (ਸਨੀ ਘਨੌਰ)- ਧੂਰੀ ਹਲਕੇ ਦੇ ਵਿਧਾਇਕ ਸ. ਦਲਵੀਰ ਸਿੰਘ ਗੋਲਡੀ ਖੰਗੂੜਾ ਨੇ ਆਪਣੇ ਧੰਨਵਾਦੀ ਦੌਰੇ ਦੌਰਾਨ ਪਿੰਡ ਕੰਧਾਗੜ੍ਹ ਛੰਨਾਂ ਵਿਖੇ ਸੰਬੋਧਨ ਕਰਦਿਆਂ ਕੀਤਾ। ਗੋਲਡੀ ਖੰਗੂੜਾ ਨੇ ਆਪਣੀ ਜਿੱਤ ਤੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਹੁਣ ਧੂਰੀ ਹਲਕੇ ਦੇ ਵਿਸੇ ਵੀ ਪਿੰਡ ਦੇ ਵਿਕਾਸ ਦੇ ਕੰਮ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਮੇਰਾ ਮੁੱਖ ਮਕਸਦ ਧੂਰੀ ਹਲਕੇ ਦਾ ਵਿਕਾਸ ਕਰਵਾਉਣ ਦੇ ਨਾਲ ਨਾਲ ਹਲਕੇ ਦੇ ਨੌਜਵਾਨਾਂ ਲਈ ਰੁਜਗਾਰ ਦੇ ਸਾਧਨ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਆਪਣੇ ਚੋਣ ਮੈਨੀਫੈਸਟੋ ਵਿੱਚ ਕੀਤੇ ਵਾਅਦੇ ਪੂਰੇ ਕਰਨ ਲਈ ਯਤਨਸ਼ੀਲ ਹੈ ਇਸਦੇ ਤਹਿਤ ਕਾਂਗਰਸ ਦੀ ਸਰਕਾਰ ਵੱਲੋਂ ਆਪਣੇ ਚੋਣ ਮੈਨੀਫੈਸਟੋ ਦੇ ਵਾਅਦਿਆਂ ’ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਮੁੱਦੇ ’ਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ ਚਾਹੇ ਉਹ ਕਾਂਗਰਸ ਪਾਰਟੀ ਦਾ ਵਰਕਰ ਹੋਵੇ ਚਾਹੇ ਕੋਈ ਹੋਰ। ਗੋਲਡੀ ਖੰਗੂੜਾ ਨੇ ਕਿਹਾ ਕਿ ਧੂਰੀ ਹਲਕੇ ’ਚ ਕੋਈ ਵੀ ਅਫਸਰ ਰਿਸ਼ਵਤ ਮੰਗਦਾ ਹੈ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਸਮਸ਼ੇਰ ਸਿੰਘ ਕੰਧਾਰਗੜ੍ਹ ਛੰਨਾ ਅਤੇ ਪਿੰਡ ਵਾਸੀਆਂ ਵੱਲੋਂ ਵਿਧਾਇਕ ਦਲਵੀਰ ਸਿੰਘ ਗੋਲਡੀ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਹੋਰਨਾਂ ਤੌਂ ਇਲਾਵਾ ਸਮੇਸ਼ਰ ਸਿੰਘ ਕੰਧਾਰਗੜ੍ਹ ਛੰਨਾ, ਰਣਧੀਰ ਸਿੰਘ ਸਰਪੰਚ, ਬਚਿੱਤਰ ਸਿੰਘ ਪੰਚ, ਦਰਬਾਰਾ ਸਿੰਘ ਸਾਬਕਾ ਪੰਚ, ਕਰਮਜੀਤ ਸਿੰਘ ਸਾਬਕਾ ਪੰਚ, ਬਲਵਿੰਦਰ ਚੰਦ, ਨਿਰਪਾਲ ਸਿੰਘ ਪ੍ਰਧਾਲ ਗੁਰਦੁਆਰਾ ਸਾਹਿਬ ਛਤਰੀਵਾਲਾ ਆਦਿ ਹਾਜ਼ਰ ਸਨ।

WRITTEN BY