Skip to content
Independent perspectives. Global stories.
BREAKING

ਦਿੱਲੀ ਨਿਗਮ ਚੋਣਾਂ: ਕੇਜਰੀਵਾਲ ਵੱਲੋਂ ਹਾਊਸ ਟੈਕਸ ਖਤਮ ਕਰਨ ਦਾ ਵਾਅਦਾ

Share this story

arvind-kejriwal-759 ਨਵੀਂ ਦਿੱਲੀ, 25 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਦਿੱਲੀ ਨਗਰ ਨਿਗਮ ਚੋਣਾਂ ਨੇੜੇ ਆਉਣ ਦੇ ਨਾਲ ਵੱਖ-ਵੱਖ ਸਿਆਸੀ ਪਾਰਟੀਆਂ ਚੋਣਾਂ ਜਿੱਤਣ ਲਈ ਕੋਈ ਕਸਰ ਨਹੀਂ ਛੱਡਣਾ ਚਾਹੁੰਦੀਆਂ ਇਸ ਦੌਰਾਨ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੱਡਾ ਐਲਾਨ ਕੀਤਾ ਹੈ ਕਿ ਆਮ ਆਦਮੀ ਪਾਰਟੀ ਦੀ ਇਨ੍ਹਾਂ ਚੋਣਾਂ ਵਿਚ ਜਿੱਤ ਹੋਣ ‘ਤੇ ਰੈਜ਼ੀਡੈਂਸ਼ਲ ਹਾਊਸ ਟੈਕਸ ਖਤਮ ਕਰ ਦਿੱਤਾ ਜਾਵੇਗਾ। ਉਨ੍ਹਾਂ ਪੱਤਰਕਾਰ ਸੰਮੇਲਨ ਵਿਚ ਕਿਹਾ ਕਿ ਅਸੀਂ ਜੋ ਵਾਅਦੇ ਕੀਤੇ ਸਨ, ਉਹ ਪੂਰੇ ਕੀਤੇ ਹਨ। ਜ਼ਿਕਰਯੋਗ ਹੈ ਕਿ ਦਿੱਲੀ ਨਗਰ ਨਿਗਮ ਚੋਣਾਂ 22 ਅਪ੍ਰੈਲ ਨੂੰ ਹੋਣ ਜਾ ਰਹੀਆਂ ਹਨ ਅਤੇ 25 ਅਪ੍ਰੈਲ ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ? ਇਨ੍ਹਾਂ ਚੋਣਾਂ ਲਈ 27 ਮਾਰਚ ਤੋਂ ਨਾਮਜ਼ਦਗੀ ਸ਼ੁਰੂ ਹੋ ਜਾਵੇਗੀ? ਇਥੇ 10 ਸਾਲਾਂ ਤੋਂ ਦਿੱਲੀ ਦੀਆਂ ਤਿੰਨ ਨਗਰ ਨਿਗਮਾਂ ਉਤੇ ਭਾਜਪਾ ਕਾਬਜ ਹੈ? ਤਿੰਨ ਨਗਰ ਨਿਗਮਾਂ ਵਿਚ ਕੁੱਲ 272 ਸੀਟਾਂ ਹਨ।

WRITTEN BY