Skip to content
Independent perspectives. Global stories.
BREAKING

ਨਸ਼ਿਆਂ ਦਾ ਮੁਕੰਮਲ ਖਾਤਮਾ ਪੁਲਿਸ ਪ੍ਰਸ਼ਾਸਨ ਦਾ ਪਹਿਲਾ ਏਜੰਡਾ : ਡੀਐਸਪੀ

Share this story

image ਜਲਾਲਾਬਾਦ, 25 ਮਾਰਚ  (ਸੰਦੀਪ ਮਹੰਤ)- ਨਸ਼ਿਆਂ ਦੇ ਵਿਰੁੱਧ ਪੁਲਸ ਪ੍ਰਸ਼ਾਸਨ ਵਲੋਂ ਚਲਾਈ ਮੁਹਿੰਮ ਨੂੰ ਤੇਜ਼ੀ ਪ੍ਰਦਾਨ ਕਰਨ ਦੇ ਲਈ ਡੀ.ਐਸ.ਪੀ. ਅਸ਼ੋਕ ਸ਼ਰਮਾ ਨੇ ਅੱਜ ਆਪਣੇ ਦਫਤਰ ’ਚ ਕੈਮਿਸਟ ਐਸੋਸੀਏਸ਼ਨ ਅਤੇ ਪੰਚਾਇਤਾਂ ਨਾਲ ਮੀਟਿੰਗ ਸੱਦੀ। ਮੀਟਿੰਗ ’ਚ ਡੀ.ਐਸ.ਪੀ. ਨੇ ਨਸ਼ਿਆਂ ਦੇ ਖਾਤਮੇ ਲਈ ਕੈਮਿਸਟਾਂ ਅਤੇ ਪੰਚਾਇਤਾਂ ਨੂੰ ਪੁਲਸ ਪ੍ਰਸ਼ਾਸਨ ਨੂੰ ਸਹਿਯੋਗ ਦਿੱਤੇ ਜਾਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਪੰਚਾਇਤਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਉਹ ਆਪਣੇ ਆਪਣੇ ਪਿੰਡਾਂ ਦੇ ਗੁਰੂਦੁਆਰਾ ਸਾਹਿਬ ’ਚ ਸਪੀਕਰ ਰਾਹੀ ਪਿੰਡ ਵਾਸੀਆਂ ਨੂੰ ਸੂਚਿਤ ਕਰਨ ਕਿ ਉਹ ਨਾ ਤਾ ਆਪ ਨਸ਼ਾ ਵੇਚਣ ਅਤੇ ਨਾ ਹੀ ਨਸ਼ਾ ਸਮੱਗਲਰਾ ਦੀ ਸਹਾਇਤਾ ਕਰਨ ਨਹੀ ਤਾ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਮੀਟਿੰਗ ’ਚ ਕੈਮਿਸਟਾਂ ਨੂੰ ਵੀ ਕਿਕਹਾ ਗਿਆ ਹੈ ਕਿ ਜੇਕਰ ਕੋਈ ਵੀ ਕੈਮਿਸਟ ਪਾਬੰਦੀਸ਼ੁਦਾ ਦਵਾਈ ਵੇਚਦਾ ਫੜਿਆ ਗਿਆ ਤਾ ਉਸਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀ ਜਾਵੇਗਾ।ਉਨ੍ਹਾਂ ਦੱਸਿਆ ਕਿ ਨਸ਼ਿਆਂ ਦੇ ਖਾਤਮੇ ਲਈ ਉਪਮੰਡਲ ਪੱਧਰ ਤੇ ਕਮੇਟੀਆਂ ਬਣਾ ਕੇ ਨਸ਼ਿਆਂ ਦੇ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ ਅਤੇ 4 ਹਫਤਿਆਂ ਦੇ ਅੰਦਰ ਹਲਕੇ ਨੂੰ ਪੂਰੀ ਤਰਾਂ ਨਾਲ ਨਸ਼ਾ ਮੁਕਤ ਬਣਾ ਦਿੱਤਾ ਜਾਵੇਗਾ।

WRITTEN BY