Skip to content
Independent perspectives. Global stories.
BREAKING

ਨਸ਼ੇ ਦੇ ਸੌਦਾਗਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਲਈ ਕਾਨੂੰਨ ਬਣਾਇਆ ਜਾਵੇਗਾ : ਰਾਣਾ ਗੁਰਜੀਤ ਸਿੰਘ

Share this story

image ਸ਼ਾਹਕੋਟ, 25 ਮਾਰਚ (ਸੁਰਿੰਦਰ ਸਿੰਘ ਖਾਲਸਾ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਹਲਕਾ ਸ਼ਾਹਕੋਟ ਤੋਂ ਪਾਰਟੀ ਦੀ ਟਿਕਟ ’ਤੇ ਚੋਣ ਲੜਨ ਵਾਲੇ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਗ੍ਰਹਿ ਮਲਸੀਆਂ ਵਿਖੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਸਨਮਾਨ ਵਿਚ ਇੱਕ ਸਮਾਗਮ ਕਰਵਾਇਆ ਗਿਆ।
ਇਸ ਮੌਕੇ ਹੋਏ ਭਰਵੇਂ ਇਕੱਠ ਨੂੰ ਸੰਬੋਧਨ ਕਰਦੇ ਹੋਏ ਊਰਜਾ ਤੇ ਸਿੰਚਾਈ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਕਾਂਗਰਸ ਸਰਕਾਰ ਚੋਣ ਮੈਨੀਫੈਸਟੋ ਵਿਚ ਕੀਤੇ ਵਾਅਦਿਆ ਨੂੰ ਪੂਰਾ ਕਰਨ ਨੂੰ ਪਹਿਲ ਦੇਵੇਗੀ। ਇਸ ਮੰਤਵ ਦੀ ਪੂਰਤੀ ਲਈ ਉਨ੍ਹਾਂ ਦੀ ਸਰਕਾਰ ਨੇ ਕੈਬਨਿਟ ਦੀ ਪਹਿਲੀ ਮੀਟਿੰਗ ਵਿਚ ਨਸ਼ਿਆਂ ਨੂੰ ਖਤਮ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਮੌਤ ਦੇ ਮੂੰਹ ਵਿਚ ਲਿਜਾਣ ਵਾਲੇ ਚਿੱਟੇ ਵਰਗੇ ਖਤਰਨਾਕ ਨਸ਼ੇ ਨੂੰ ਖਤਮ ਕਰਨ ਲਈ ਸਖਤ ਕਦਮ ਚੁੱਕੇ ਜਾ ਰਹੇ ਹਨ। ਨਸ਼ੇ ਦੇ ਸੌਦਾਗਰਾਂ ਦੀਆਂ ਜਾਇਦਾਦਾ ਜਬਤ ਕਰਨ ਲਈ ਜਲਦ ਹੀ ਇੱਕ ਕਾਨੂੰਨ ਬਣਾਇਆ ਜਾਵੇਗਾ। ਉਨ੍ਹਾਂ ਨਸ਼ਾ ਵੇਚਣ ਵਾਲਿਆ ਨੂੰ ਖਬਰਦਾਰ ਕਰਦੇ ਹੋਏ ਕਿਹਾ ਕਿ ਉਹ ਆਪੋ -ਆਪਣੇ ਗੈਰ ਕਾਨੂੰਨੀ ਧੰਦੇ ਬੰਦ ਕਰ ਦੇਣ ਨਹੀ ਤਾਂ ਫਿਰ ਉਹ ਜ਼ੇਲ ਦੀ ਹਵਾ ਖਾਣ ਲਈ ਤਿਆਰ ਹੋ ਜਾਣ। ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੀ ਗੱਲ ਕਰਦੇ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਚੋਣਾਂ ਦੌਰਾਨ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦਾ ਬੜਾ ਪ੍ਰਚਾਰ ਕੀਤਾ ਜਾ ਰਿਹਾ ਸੀ। ਪਰ ਸੂਝਵਾਨ ਪੰਜਾਬੀਆਂ ਨੇ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਕੈਪਟਨ ਅਮਰਿੰਦਰ ਸਿੰਘ ਦੇ ਹੱਕ ਵਿਚ ਫਤਵਾ ਦੇ ਕੇ ਕਾਂਗਰਸ ਦੀ ਸਰਕਾਰ ਬਣਾੁਉਣ ਨੂੰ ਤਰਜੀਹ ਦੇ ਕੇ ਬਹੁਤ ਸਿਆਣਪ ਵਾਲਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪੀਣ ਵਾਲਾ ਸਾਫ ਤੇ ਸੁੱਧ ਪਾਣੀ ਮੁਹੱਈਆ ਕਰਵਾਉਣਾ, ਸੀਵਰੇਜ ਅਤੇ ਸਫਾਈ ਆਦਿ ਨੂੰ ਪ੍ਰਮੁੱਖ ਤਰਜੀਹ ਦਿੱਤੀ ਜਾਵੇਗੀ। ਜਲੰਧਰ ਛਾਉਣੀ ਤੋ ਵਿਧਾਇਕ ਪਦਮ ਸ੍ਰੀ ਪਰਗਟ ਸਿੰਘ ਨੇ ਕਿਹਾ ਕਿ ਅਤੀਤ ਕੋਲੋ ਤਾਂ ਸਿਰਫ ਸਿੱਖਿਆ ਹੀ ਜਾ ਸਕਦਾ ਹੈ,ਪਰ ਬਦਲਾਅ ਤਾਂ ਵਰਤਮਾਨ ਵਿਚ ਹੀ ਕੀਤਾ ਜਾ ਸਕਦਾ ਹੈ।

WRITTEN BY