ਅੰਮ੍ਰਿਤਸਰ, 25 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਸਿੱਖਾਂ ਦੀ ਮਿੰਨੀ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਦਾ ਸਲਾਨਾ ਬਜਟ ਇਜਲਾਸ 29 ਮਾਰਚ ਨੂੰ ਹੋਵੇਗਾ ਜਿਸ ਦੌਰਾਨ ਕਮੇਟੀ ਦੇ ਆਉਂਦੇ ਵਿੱਤੀ ਸਾਲ ਲਈ ਬਜਟ ਪੇਸ਼ ਕੀਤਾ ਜਾਵੇਗਾ। ਅੰਮ੍ਰਿਤਸਰ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਣ ਜਾ ਰਹੇ ਬਜਟ ਇਜਲਾਸ ਵਿੱਚ ਗੁਰਧਾਮਾਂ ਦੀ ਸਾਂਭ ਸੰਭਾਲ, ਵਿੱਦਿਅਕ ਅਦਾਰਿਆਂ, ਧਰਮ ਪ੍ਰਚਾਰ ਅਤੇ ਕਮੇਟੀ ਅਧੀਨ ਹੋਰ ਚੱਲ ਰਹੇ ਵਿਕਾਸ ਕਾਰਜਾਂ ਲਈ ਰਾਸ਼ੀ ਤੈਅ ਕੀਤੀ ਜਾਵੇਗੀ। ਬਜਟ ਸੈਸ਼ਨ ਕਮੇਟੀ ਦੇ ਮੌਜੂਦਾ ਹਾਊਸ ਦੇ ਨਵੇਂ ਬਣੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਪ੍ਰਧਾਨਗੀ ਹੇਠ ਹੋਵੇਗਾ
ਐਸਜੀਪੀਸੀ ਵੱਲੋਂ 29 ਮਾਰਚ ਨੂੰ ਪੇਸ਼ ਕੀਤਾ ਜਾਵੇਗਾ ਬਜਟ



